ਨੈਸ਼ਨਲ ਡੈਸਕ- ਅੱਜ ਸਵੇਰ ਤੋਂ ਹੀ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਜਿੱਥੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ, ਉੱਥੇ ਹੀ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਪੁਲਸ ਨੂੰ ਕਿਸ਼ਤਵਾੜ ਦੇ ਛਾਤਰੂ ਅਧੀਨ ਆਉਂਦੇ ਸਿੰਘਪੋਰਾ ਇਲਾਕੇ 'ਚ 3-4 ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਮਗਰੋਂ ਪੁਲਸ ਨੇ ਸੁਰੱਖਿਆ ਬਲਾਂ ਨੂੰ ਨਾਲ ਲੈ ਕੇ ਇਲਾਕੇ ਨੂੰ ਘੇਰ ਲਿਆ ਤੇ ਅੱਤਵਾਦੀਆਂ ਦੀ ਭਾਲ ਸ਼ੁਰੂ ਕੀਤੀ। ਇਸ ਮਗਰੋਂ ਅੱਤਵਾਦੀਆਂ ਨੇ ਪੁਲਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਕਾਰਵਾਈ ਕਰਦੇ ਹੋਏ ਹੁਣ ਤੱਕ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

ਭਾਰਤੀ ਫੌਜ ਦੇ 'ਵ੍ਹਾਈਟ ਨਾਈਟ ਕਾੱਪਸ' ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕਰਦੇ ਹੋਏ ਇਸ ਖ਼ਬਰ ਦੀ ਪੁਸ਼ਟੀ ਕੀਤੀ। ਇਸ ਮੁਕਾਬਲੇ ਦੌਰਾਨ ਭਾਰਤੀ ਫੌਜ ਦਾ 1 ਜਵਾਨ ਜ਼ਖ਼ਮੀ ਹੋ ਗਿਆ ਸੀ, ਜੋ ਕਿ ਜ਼ਖ਼ਮਾਂ ਦੀ ਤਾਬ ਨਾ ਝੱਲ ਸਕਿਆ ਤੇ ਸ਼ਹਾਦਤ ਦਾ ਜਾਮ ਪੀ ਗਿਆ ਹੈ। ਫਿਲਹਾਲ ਮੁਕਾਬਲਾ ਜਾਰੀ ਹੈ ਤੇ ਦੋਵਾਂ ਪਾਸਿਓਂ ਗੋਲ਼ੀਬਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗਰਮੀ ਤੋਂ ਰਾਹਤ ਦਿਵਾਉਣ ਦੀ ਬਜਾਏ ਹਨੇਰੀ-ਤੂਫ਼ਾਨ ਨੇ ਢਾਹਿਆ ਕਹਿਰ, ਨਿਗਲ਼ ਲਈ 3 ਲੋਕਾਂ ਦੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੌਜਵਾਨਾਂ ਲਈ GOOD NEWS! 150 ਅਸਾਮੀਆਂ ਲਈ ਹੋਵੇਗਾ ਸਿੱਧਾ ਇੰਟਰਵਿਊ
NEXT STORY