ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਕੁਝ ਲੋਕ ਨਫ਼ਰਤ ਦੀ ਸਿਆਸਤ ਕਰ ਕੇ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਜਾਨ ਦੇਣ ਲਈ ਤਿਆਰ ਹੈ ਪਰ ਦੇਸ਼ ਨੂੰ ਵੰਡਣ ਨਹੀਂ ਦੇਵੇਗੀ। ਮੁੱਖ ਮੰਤਰੀ ਮਮਤਾ ਸ਼ਹਿਰ ਦੇ ਰੈੱਡ ਰੋਡ 'ਤੇ ਈਦ ਦੀ ਨਮਾਜ਼ ਮੌਕੇ ਇਕੱਠੇ ਹੋਏ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਇਕਜੁੱਟ ਹੋਣ ਅਤੇ ਇਹ ਯਕੀਨੀ ਕਰਨ ਦੀ ਬੇਨਤੀ ਕੀਤੀ ਹੈ ਕਿ ਭਾਜਪਾ ਦੀ 2024 ਦੀਆਂ ਲੋਕ ਸਭਾ ਚੋਣਾਂ 'ਚ ਹਾਰ ਹੋਵੇ।
ਭਾਜਪਾ 'ਤੇ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦਾ ਦੋਸ਼ ਲਗਾਉਂਦੇ ਹੋਏ ਬੈਨਰਜੀ ਨੇ ਕਿਹਾ ਕਿ ਉਹ ਪੱਛਮੀ ਬੰਗਾਲ 'ਚ ਨੈਸ਼ਨਲ ਰਜਿਸਟਰ ਆਫ ਸਿਟੀਜ਼ਨਜ਼ ਨੂੰ ਲਾਗੂ ਨਹੀਂ ਹੋਣ ਦੇਵੇਗੀ। ਮੈਂ ਧਨ ਬਲ ਅਤੇ ਕੇਂਦਰੀ ਏਜੰਸੀਆਂ ਨਾਲ ਲੜਨ ਲਈ ਤਿਆਰ ਹਾ ਪਰ ਮੈਂ ਆਪਣਾ ਸਿਰ ਨਹੀਂ ਝੁਕਣ ਦੇਵਾਂਗੀ। ਮਮਤਾ ਨੇ ਅੱਗੇ ਕਿਹਾ ਕਿ ਸਾਡੇ ਦੇਸ਼ 'ਚ ਸੱਤਾ 'ਚ ਕੌਣ ਆਵੇਗਾ ਇਹ ਤੈਅ ਕਰਨ ਲਈ ਇਕ ਸਾਲ ਚੋਣਾਂ ਹੋਣਗੀਆਂ। ਸਾਡੇ ਨਾਲ ਵਾਅਦਾ ਕਰੋ ਕਿ ਅਸੀਂ ਇਕਜੁੱਟ ਹੋ ਕੇ ਫੁੱਟ ਪਾਊ ਤਾਕਤਾਂ ਵਿਰੁੱਧ ਲੜਾਂਗੇ। ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਸੀਂ ਸਾਰੇ ਅਗਲੀਆਂ ਚੋਣਾਂ ਵਿੱਚ ਉਨ੍ਹਾਂ ਨੂੰ ਸੱਤਾ ਤੋਂ ਬੇਦਖਲ ਕਰੀਏ। ਜੇਕਰ ਅਸੀਂ ਲੋਕਤੰਤਰ ਨੂੰ ਬਚਾਉਣ ਵਿੱਚ ਅਸਫਲ ਰਹੇ ਤਾਂ ਸਭ ਕੁਝ ਖਤਮ ਹੋ ਜਾਵੇਗਾ।
ਦਲਾਈ ਲਾਮਾ ਨੇ ਗਲੋਬਲ ਬੋਧ ਸੰਮੇਲਨ ’ਚ ਹਿੱਸਾ ਲਿਆ, ਦਇਆ ਤੇ ਗਿਆਨ ਬਾਰੇ ਗੱਲ ਕੀਤੀ
NEXT STORY