ਨਵੀਂ ਦਿੱਲੀ (ਏਜੰਸੀ) - ਗੁਜਰਾਤ ਦੇ ਸੋਮਨਾਥ ਮੰਦਰ ਅਤੇ ਭਾਜਪਾ ਦੇ ਦਫ਼ਤਰਾਂ ਸਮੇਤ ਕਈ ਥਾਵਾਂ ਨੂੰ ਬੰਬ ਨਾਲ ਉਡਾਉਣ ਦੇ ਸੰਬੰਧ ਵਿਚ ਈ-ਮੇਲ ਰਾਹੀਂ ਧਮਕੀ ਮਿਲੀ। ਸੋਮਵਾਰ ਨੂੰ ਈ-ਮੇਲ ਸਭ ਤੋਂ ਪਹਿਲਾਂ ਪੰਜਾਬ ਪੁਲਸ ਨੂੰ ਮਿਲੀ ਸੀ। ਪੰਜਾਬ ਦੇ ਡੀ. ਜੀ. ਪੀ. ਨੇ ਗੁਜਰਾਤ ਪੁਲਸ ਨੂੰ ਮੇਲ ਦੀ ਜਾਣਕਾਰੀ ਦਿੱਤੀ। ਸੁਰੱਖਿਆ ਏਜੰਸੀਆਂ ਨੇ ਮੰਦਰ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਹਾਲਾਂਕਿ, ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ।
ਇਹ ਵੀ ਪੜ੍ਹੋ : ਮੁੰਬਈ ਦੇ ਮਹਿੰਗੇ 5 ਤਾਰਾ ਹੋਟਲ 'ਚ ਡਾਕਟਰ ਦੀ ਪਲੇਟ ਨੇੜੇ ਘੁੰਮਦਾ ਦਿਖਿਆ ਕਾਕਰੋਚ, ਵੀਡੀਓ ਆਈ ਸਾਹਮਣੇ
ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਅਹਿਮਦਾਬਾਦ ਅਤੇ ਗਾਂਧੀਨਗਰ ’ਚ ਭਾਜਪਾ ਦੇ ਦਫ਼ਤਰਾਂ ਦੀ ਵੀ ਡੂੰਘਾਈ ਨਾਲ ਤਲਾਸ਼ੀ ਲਈ ਗਈ ਪਰ ਇਨ੍ਹਾਂ ਥਾਵਾਂ ਤੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਈ-ਮੇਲ ਦੀ ਸ਼ੁਰੂਆਤ ਵਿਚ ‘ਅੱਸਲਾਮੂ ਵਾਲੇਕੁਮ, ਅੱਲਾਹ-ਹੂ-ਅਕਬਰ’ ਲਿਖਿਆ ਸੀ। ਇਸ ਤੋਂ ਬਾਅਦ ਸੋਮਨਾਥ ਮੰਦਰ, ਰਾਅ ਏਜੰਸੀ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਲਿਖੀ ਸੀ। ਈ-ਮੇਲ ਵਿਚ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਗਿਆ ਹੈ ਕਿ ਵੱਖ-ਵੱਖ ਥਾਵਾਂ ’ਤੇ ਪਹਿਲਾਂ ਤੋਂ ਹੀ ਬੰਬ ਲਗਾਏ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਬਟਾਲਾ 'ਚ ਵੱਡੀ ਵਾਰਦਾਤ: ਗੋਲੀਆਂ ਮਾਰ ਕਰ 'ਤਾ 5 ਭੈਣਾਂ ਦੇ ਇਕਲੌਤੇ ਭਰਾ ਦਾ ਕਤਲ
ਇਸ ਦੌਰਾਨ ਰਾਸ਼ਟਰੀ ਰਾਜਧਾਨੀ ਵਿਚ ਸੋਮਵਾਰ ਨੂੰ 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਅਧਿਕਾਰੀਆਂ ਨੂੰ ਤਲਾਸ਼ੀ ਮੁਹਿੰਮ ਚਲਾਉਣੀ ਪਈ। ਦਿੱਲੀ ਫਾਇਰ ਸਰਵਿਸ ਮੁਤਾਬਕ ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲੀ ਹੈ, ਉਨ੍ਹਾਂ ਵਿਚ ਹੌਜ਼ ਖਾਸ ਵਿਚ ਮਦਰ ਇੰਟਰਨੈਸ਼ਨਲ ਸਕੂਲ, ਚਾਣਕਿਆਪੁਰੀ ਵਿਚ ਨੇਵੀ ਚਿਲਡਰਨ ਸਕੂਲ ਅਤੇ ਚਾਣਕਿਆਪੁਰੀ ਸਥਿਤ ਬਾਲ ਭਾਰਤੀ ਸਕੂਲ ਸ਼ਾਮਲ ਹਨ। ਅਧਿਕਾਰੀ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਵਿਚ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ : ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਿਸ਼ਵਤ ਮਾਮਲੇ ’ਚ ਸਿਰਫ਼ ਰਕਮ ਦੀ ਬਰਾਮਦਗੀ ਦੋਸ਼ਸਿੱਧੀ ਦਾ ਆਧਾਰ ਨਹੀਂ : ਹਾਈ ਕੋਰਟ
NEXT STORY