ਨਵੀਂ ਦਿੱਲੀ (ਭਾਸ਼ਾ) - ਪੱਛਮੀ ਦਿੱਲੀ ਦੇ ਵਿਸ਼ਨੂੰ ਗਾਰਡਨ ਐਕਸਟੈਂਸ਼ਨ ਇਲਾਕੇ 'ਚ ਲੜਾਈ ਦੌਰਾਨ ਇਕ ਨੌਜਵਾਨ ਨੇ ਕਥਿਤ ਤੌਰ 'ਤੇ ਆਪਣੇ ਪਿਤਾ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪੁਲਸ ਨੇ ਮੰਗਲਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਪਛਾਣ ਰਾਜ ਕੁਮਾਰ ਰਤਨ ਵਜੋਂ ਹੋਈ ਹੈ। ਗੁਰਦੇ ਦੀ ਬੀਮਾਰੀ ਤੋਂ ਪੀੜਤ ਰਤਨ ਨੂੰ ਨਿਯਮਤ ਡਾਇਲਸਿਸ ਦੀ ਲੋੜ ਹੁੰਦੀ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ, ''ਉਸ ਦੀ ਹਾਲਤ ਸਥਿਰ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।''
ਇਹ ਵੀ ਪੜ੍ਹੋ - ਕਾਰ ਸਿਖਦਿਆਂ ਇਕੱਠਿਆਂ ਡੁੱਬੀਆਂ 3 ਪੀੜ੍ਹੀਆਂ, ਪਿਓ, ਪੁੱਤ ਤੇ ਪੋਤੇ ਦੀ ਮੌਤ, ਘਟਨਾ ਦੇਖ ਸਹਿਮੇ ਲੋਕ
ਉਨ੍ਹਾਂ ਦੱਸਿਆ ਕਿ ਸੋਮਵਾਰ ਰਾਤ 11 ਵਜੇ ਥਾਣਾ ਖਿਆਲਾ ਨੂੰ ਕਥਿਤ ਪਿਤਾ 'ਤੇ ਚਾਕੂ ਨਾਲ ਹਮਲਾ ਕਰਨ ਦੀ ਘਟਨਾ ਦੀ ਸੂਚਨਾ ਮਿਲੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਰਤਨ ਅਤੇ ਉਸ ਦੇ ਬੇਟੇ ਸਚਿਨ ਰਤਨ (29) ਵਿਚਾਲੇ ਲੜਾਈ ਹੋਈ। ਇਸ ਮੌਕੇ ਸਚਿਨ ਆਪਣੇ ਪਿਤਾ 'ਤੇ ਚਾਕੂ ਨਾਲ ਹਮਲਾ ਕਰਕੇ ਭੱਜ ਗਿਆ। ਰਤਨ ਨੂੰ ਜੀਜੀਐੱਸ ਹਸਪਤਾਲ ਲਿਜਾਇਆ ਗਿਆ ਅਤੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਸਫਦਰਜੰਗ ਹਸਪਤਾਲ ਭੇਜ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਸਚਿਨ ਰਤਨ ਬੇਰੁਜ਼ਗਾਰ ਅਤੇ ਸ਼ਰਾਬ ਪੀਣ ਦਾ ਆਦੀ ਹੈ, ਜਿਸ ਕਾਰਨ ਉਹ ਅਕਸਰ ਆਪਣੇ ਪਿਤਾ ਨਾਲ ਝਗੜਾ ਕਰਦਾ ਰਹਿੰਦਾ ਸੀ। ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਕਲਯੁੱਗੀ ਪਿਓ ਨੇ ਦੋ ਧੀਆਂ ਨੂੰ ਵਾਲਾਂ ਤੋਂ ਫੜ ਸੜਕ 'ਤੇ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ, ਹੈਰਾਨ ਕਰੇਗੀ ਵਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੇਕੇ ਗਈ ਪਤਨੀ ਨੂੰ ਵੀਡੀਓ ਕਾਲ ਕਰ ਕੇ ਕਿਹਾ- ਆਓ ਜਾਓ, ਨਹੀਂ ਤਾਂ ਮੈਂ ਮਰ ਜਾਵਾਂਗਾ ਤੇ ਫਿਰ...
NEXT STORY