ਗੋਰਖਪੁਰ : ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਵਿੱਚ ਆਪਣੇ ਘਰ ਦੇ ਬਾਹਰ ਸੌਂ ਰਹੇ ਇੱਕ ਵਿਅਕਤੀ ਦਾ ਉਸਦੇ 25 ਸਾਲਾ ਪੁੱਤਰ ਨੇ ਕਥਿਤ ਤੌਰ 'ਤੇ ਕੁਹਾੜੀ ਨਾਲ ਵਾਰ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਵਾਰਦਾਤ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਕਿਹਾ ਕਿ ਦੋਸ਼ੀ ਪੁੱਤਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਅਪਰਾਧ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ - ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ UP ਦੇ ਸਕੂਲ
ਪੁਲਸ ਅਨੁਸਾਰ, ਜੰਗਲ ਅਯੁੱਧਿਆ ਪ੍ਰਸਾਦ ਪਿੰਡ ਦਾ ਰਹਿਣ ਵਾਲਾ ਬ੍ਰਹਮਦੇਵ ਕਨੌਜੀਆ (55) ਬੁੱਧਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਦੇ ਬਾਹਰ ਮੰਜੇ 'ਤੇ ਸੌਣ ਲਈ ਗਿਆ ਸੀ। ਇਸ ਦੌਰਾਨ ਸਵੇਰੇ ਲਗਭਗ 2:30 ਵਜੇ, ਕਨੌਜੀਆ ਦੇ ਛੋਟੇ ਪੁੱਤਰ ਗੋਲੂ ਨੇ ਕਥਿਤ ਤੌਰ 'ਤੇ ਆਪਣੇ ਪਿਤਾ 'ਤੇ ਕੁਹਾੜੀ ਨਾਲ ਕਈ ਵਾਰ ਹਮਲਾ ਕੀਤਾ। ਪੁਲਸ ਦੇ ਅਨੁਸਾਰ ਗੋਲੂ ਨੇ ਕਥਿਤ ਤੌਰ 'ਤੇ ਕਨੌਜੀਆ ਦੇ ਸਿਰ ਅਤੇ ਗਰਦਨ 'ਤੇ ਸੱਤ ਤੋਂ ਅੱਠ ਵਾਰ ਵਾਰ ਕੀਤੇ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਪੁਲਸ ਨੂੰ ਸਵੇਰੇ 3 ਵਜੇ ਦੇ ਕਰੀਬ ਘਟਨਾ ਦੀ ਸੂਚਨਾ ਦਿੱਤੀ ਗਈ।
ਪੜ੍ਹੋ ਇਹ ਵੀ - ਰਿਸ਼ਤਾ ਟੁੱਟਣ ਮਗਰੋਂ ਹੈਵਾਨ ਬਣਿਆ ਨੌਜਵਾਨ ! ਗੁੱਸੇ 'ਚ ਕੁੜੀ ਤੇ ਛੋਟੀ ਭੈਣ ਨੂੰ ਮਾਰ'ਤੀਆਂ ਗੋਲ਼ੀਆਂ
ਪਿੰਡ ਵਾਸੀਆਂ ਨੇ ਦੱਸਿਆ ਕਿ ਜਿਸ ਔਰਤ ਨਾਲ ਗੋਲੂ ਦਾ ਪ੍ਰੇਮ ਸਬੰਧ ਸੀ, ਉਸ ਨੇ ਕਿਸੇ ਹੋਰ ਨਾਲ ਵਿਆਹ ਕਰਵਾ ਲਿਆ ਸੀ ਅਤੇ ਗੋਲੂ ਇਸ ਗੱਲ ਤੋਂ ਦੁਖੀ ਸੀ। ਉਨ੍ਹਾਂ ਦੱਸਿਆ ਕਿ ਹਾਲ ਹੀ ਦੇ ਸਾਲਾਂ ਵਿੱਚ ਉਸਦਾ ਵਿਵਹਾਰ ਹਮਲਾਵਰ ਹੋ ਗਿਆ ਸੀ। ਪਰਿਵਾਰ ਨੇ ਪੁਲਸ ਨੂੰ ਦੱਸਿਆ ਕਿ ਗੋਲੂ ਪਿਛਲੇ 7-8 ਸਾਲਾਂ ਤੋਂ ਮਾਨਸਿਕ ਬੀਮਾਰੀ ਤੋਂ ਪੀੜਤ ਸੀ ਅਤੇ ਉਸਦਾ ਇਲਾਜ ਚੱਲ ਰਿਹਾ ਸੀ। ਛੇ ਮਹੀਨੇ ਪਹਿਲਾਂ ਉਸਦੀ ਮਾਂ ਦੀ ਮੌਤ ਤੋਂ ਬਾਅਦ ਗੋਲੂ ਦਾ ਵਿਵਹਾਰ ਹੋਰ ਜ਼ਿਆਦਾ ਖ਼ਰਾਬ ਹੋ ਗਿਆ ਸੀ। ਪੁਲਸ ਸਰਕਲ ਅਫ਼ਸਰ ਰਵੀ ਕੁਮਾਰ ਸਿੰਘ ਨੇ ਕਿਹਾ ਕਿ ਕਤਲ ਦੇ ਪਿੱਛੇ ਅਸਲ ਮਕਸਦ ਅਜੇ ਸਪੱਸ਼ਟ ਨਹੀਂ ਹੈ।ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁਲਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਦੇਸ਼ ਭਰ ’ਚ ਜੰਗਲਾਂ ਨੂੰ ਬਚਾਉਣ ਦੀ ਲੋੜ', ਸੁਪਰੀਮ ਕੋਰਟ ਦਾ ਅਹਿਮ ਫੈਸਲਾ
NEXT STORY