ਹੈਦਰਾਬਾਦ (ਏਜੰਸੀ)- ਤੇਲੰਗਾਨਾ ਦੇ ਯਾਦਾਦਰੀ ਭੁਵਨਗਿਰੀ ਜ਼ਿਲ੍ਹੇ ਦੇ ਚੌਟੂਪਲ ਕਸਬੇ ਵਿੱਚ ਇੱਕ 14 ਸਾਲਾ ਲੜਕੇ ਦੀ ਉਸਦੇ ਪਿਤਾ ਦੁਆਰਾ ਕਥਿਤ ਤੌਰ 'ਤੇ ਕੁੱਟਮਾਰ ਤੋਂ ਬਾਅਦ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ਨੀਵਾਰ ਰਾਤ ਨੂੰ ਵਾਪਰੀ। ਪੁਲਸ ਨੇ ਦੱਸਿਆ ਕਿ ਜਦੋਂ ਪੀੜਤ ਸਕੂਲ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੇਰ ਨਾਲ ਘਰ ਪਰਤਿਆ ਤਾਂ ਉਸਦੇ ਪਿਤਾ ਨੇ ਉਸਨੂੰ ਦੇਰੀ ਦਾ ਕਾਰਨ ਪੁੱਛਿਆ ਅਤੇ ਗੁੱਸੇ ਵਿੱਚ ਆ ਕੇ ਉਸਦੀ ਛਾਤੀ 'ਤੇ ਜ਼ੋਰਦਾਰ ਵਾਰ ਕੀਤਾ। ਕਿਸ਼ੋਰ 9ਵੀਂ ਜਮਾਤ ਵਿੱਚ ਪੜ੍ਹਦਾ ਸੀ।
ਇਹ ਵੀ ਪੜ੍ਹੋ: 14 ਫਰਵਰੀ ਤੱਕ ਸਕੂਲ ਬੰਦ, ਹੋਇਆ ਐਲਾਨ
ਚੌਟੂਪਲ ਪੁਲਸ ਅਨੁਸਾਰ, ਲੜਕੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਸਦੀ ਰਸਤੇ ਵਿੱਚ ਹੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਘਟਨਾ ਸਮੇਂ ਦੋਸ਼ੀ ਨਸ਼ੇ ਦੀ ਹਾਲਤ ਵਿੱਚ ਸੀ। ਲੜਕੇ ਦੀ ਮਾਂ ਦੀ ਸ਼ਿਕਾਇਤ 'ਤੇ ਦੋਸ਼ੀ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਦੋਸ਼ੀ ਫਰਾਰ ਹੈ ਅਤੇ ਪੁਲਸ ਉਸਦੀ ਭਾਲ ਕਰ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਵਿਦੇਸ਼ੀ ਕੁੜੀ ਨੂੰ ਹੋਇਆ ਬਿਹਾਰੀ ਬਾਬੂ ਨਾਲ ਪਿਆਰ, ਸੱਤ ਸਮੁੰਦਰ ਪਾਰ ਕਰ ਪ੍ਰੇਮੀ ਨਾਲ ਰਚਾਇਆ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰ ਸਰਕਾਰ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕਰ ਰਹੀ ਹੈ ਕੋਸ਼ਿਸ਼ : ਪ੍ਰਿਅੰਕਾ
NEXT STORY