ਹੈਦਰਾਬਾਦ- ਤੇਲੰਗਾਨਾ ਦੇ ਨਾਗਰਕੁਰਨੂਲ ਜ਼ਿਲ੍ਹੇ 'ਚ ਇਕ ਵਿਅਕਤੀ ਨੇ ਆਪਣੀ ਸੱਸ ਨਾਲ ਜਬਰ ਜ਼ਿਨਾਹ ਕਰਨ ਮਗਰੋਂ ਉਸ ਦਾ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਇਹ ਘਟਨਾ 8 ਫਰਵਰੀ ਦੀ ਰਾਤ ਕਲਵਾਕੁਰਥੀ ਮੰਡਲ 'ਚ ਉਸ ਸਮੇਂ ਵਾਪਰੀ, ਜਦੋਂ ਬਜ਼ੁਰਗ ਔਰਤ ਘਰ 'ਚ ਇਕੱਲੀ ਸੀ। ਦੋਸ਼ੀ ਦੀ ਪਤਨੀ ਅਤੇ ਪੀੜਤਾ ਦੀ ਧੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਚ ਦੱਸਿਆ ਗਿਆ ਹੈ ਕਿ ਲਗਭਗ 40 ਸਾਲਾ ਦੋਸ਼ੀ ਮਜ਼ਦੂਰ ਹੈ ਅਤੇ ਸ਼ਰਾਬ ਦਾ ਆਦੀ ਹੈ।
ਸ਼ਿਕਾਇਤ ਅਨੁਸਾਰ, ਉਸ ਨੇ ਘਰ 'ਚ ਆਪਣੀ ਸੱਸ (ਲਗਭਗ 65 ਸਾਲ) ਨਾਲ ਜਬਰ ਜ਼ਿਨਾਹ ਕੀਤਾ ਅਤੇ ਬਾਅਦ 'ਚ ਉਸ ਦਾ ਕਤਲ ਕਰ ਦਿੱਤਾ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਖ਼ਦਸ਼ਾ ਹੈ ਕਿ ਦੋਸ਼ੀ ਨੇ ਬਜ਼ੁਰਗ ਔਰਤ ਨਾਲ ਕੁੱਟਮਾਰ ਕੀਤੀ ਹੋਵੇਗੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਜਾਰੀ ਹੈ। ਪੁਲਸ ਨੇ ਇਹ ਵੀ ਦੱਸਿਆ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਦੋਸ਼ੀ ਨੇ ਨਸ਼ੇ ਦੀ ਹਾਲਤ 'ਚ ਇਸ ਘਟਨਾ ਨੂੰ ਅੰਜਾਮ ਦਿੱਤਾ। ਸ਼ਿਕਾਇਤ ਦੇ ਆਧਾਰ 'ਤੇ ਕਲਵਾਕੁਰਥੀ ਥਾਣੇ 'ਚ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
5 ਦਿਨ ਇੰਟਰਨੈੱਟ ਸੇਵਾਵਾਂ ਬੰਦ, ਹਿੰਸਾ ਭੜਕਣ ਕਾਰਨ ਉਖਰੁਲ 'ਚ ਸਥਿਤੀ ਤਣਾਅਪੂਰਨ
NEXT STORY