ਨੈਸ਼ਨਲ ਡੈਸਕ- ਕੁਰੂਕਸ਼ੇਤਰ ਦੇ ਲਾਡਵਾ 'ਚ ਮੰਗਲਵਾਰ ਦੇਰ ਰਾਤ ਇਕ ਰੂਹ ਕੰਬਾਊ ਘਟਨਾ ਵਾਪਰੀ, ਜਿਥੇ ਇਕ ਨਾਬਾਲਗ ਪੁੱਤ ਨੇ ਆਪਣੀ ਮਾਂ ਨੂੰ ਕੁਹਾੜੀ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਉਸਨੂੰ ਲੋਕ ਨਾਇਕ ਜੈਪ੍ਰਕਾਸ਼ ਸਿਵਲ ਹਸਪਤਾਲ ਮੁਰਦਾਘਰ 'ਚ ਭੇਜ ਦਿੱਤਾ।
ਮ੍ਰਿਤਕਾ ਦੀ ਪਛਾਣ ਮੁਕੇਸ਼ ਵਜੋਂ ਹੋਈ ਹੈ, ਜਿਸਦੀ ਉਮਰ ਲਗਭਗ 46 ਸਾਲ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਔਰਤ ਨੇ ਕੁਝ ਸਮਾਂ ਪਹਿਲਾਂ ਆਪਣੇ ਪਤੀ ਨੂੰ ਤਲਾਕ ਦੇ ਦਿੱਤਾ ਸੀ ਅਤੇ ਉਹ ਇਕੱਲੀ ਰਹਿ ਰਹੀ ਸੀ। ਦੋਸ਼ੀ ਦਾ ਨਾਬਾਲਗ ਪੁੱਤਰ ਆਪਣੇ ਪਿਤਾ ਨਾਲ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਪੁੱਤ ਨੂੰ ਆਪਣੀ ਮਾਂ ਦੇ ਚਰਿੱਤਰ 'ਤੇ ਸ਼ੱਕ ਸੀ, ਜਿਸਦੇ ਚੱਲਦੇ ਉਸਨੇ ਇਹ ਖੌਫ਼ਨਾਕ ਕਦਮ ਚੁੱਕਿਆ ਹੈ।
ਇਹ ਵੀ ਪੜ੍ਹੋ- ਦੀਵਾਲੀ ਮੌਕੇ ਹਿੰਸਾ ਦਾ ਨੰਗਾ ਨਾਚ! 5 ਵਿਅਕਤੀਆਂ ਦਾ ਡੰਡਿਆਂ, ਰਾਡਾਂ ਤੇ ਇੱਟਾਂ ਨਾਲ ਕੁੱਟ-ਕੁੱਟ ਕੇ ਕਤਲ
ਮਾਮਲੇ ਨੂੰ ਲੈ ਕੇ ਐੱਸਐੱਚਓ ਸੁਨੀਲ ਵਤਸ ਨੇ ਦੱਸਿਆ ਕਿ ਲਾਸ਼ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਰਾਰ ਨਾਬਾਲਗ ਦੋਸ਼ੀ ਦੀ ਭਾਲ ਜਾਰੀ ਹੈ। ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 35000 ਰੁਪਏ ਸਸਤਾ ਹੋਇਆ ਇਹ ਧਾਕੜ ਫੋਨ, 7 ਸਾਲਾਂ ਤਕ ਮਿਲਣਗੇ ਅਪਡੇਟ
ਪੰਜਾਬ 'ਚ ਜ਼ਬਰਦਸਤ ਧਮਾਕਾ ਤੇ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ, ਪੜ੍ਹੋ ਖ਼ਾਸ ਖ਼ਬਰਾਂ
NEXT STORY