ਨੈਸ਼ਨਲ ਡੈਸਕ- ਤੇਲੰਗਾਨਾ ਸੂਬੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਖੇਤਾਂ 'ਚ ਮਜ਼ਦੂਰੀ ਕਰਨ ਵਾਲੇ ਇਕ ਮਜ਼ਦੂਰ ਦੇ 21 ਸਾਲਾ ਜਵਾਨ ਪੁੱਤ ਨੇ ਸਿਰਫ਼ ਇਸ ਕਾਰਨ ਖ਼ੁਦਕੁਸ਼ੀ ਕਰ ਲਈ ਕਿ ਉਸ ਦੇ ਪਿਤਾ ਨੇ ਉਸ ਨੂੰ ਲਗਜ਼ਰੀ ਕਾਰ ਨਹੀਂ ਲੈ ਕੇ ਦਿੱਤੀ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ 30 ਮਈ ਨੂੰ ਚਟਲਾਪੱਲੀ ਪਿੰਡ ਵਿੱਚ ਵਾਪਰੀ, ਜਿੱਥੇ ਮਜ਼ਦੂਰ ਦਾ ਪੁੱਤਰ ਆਪਣੇ ਖੇਤ ਗਿਆ ਅਤੇ ਕੀਟਨਾਸ਼ਕ ਦਵਾਈ ਪੀ ਕੇ ਵਾਪਸ ਆਪਣੇ ਘਰ ਆ ਗਿਆ ਅਤੇ ਆਪਣੇ ਮਾਪਿਆਂ ਨੂੰ ਦੱਸਿਆ ਕਿ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ ਹੈ।
ਪੁਲਸ ਨੇ ਦੱਸਿਆ ਕਿ ਇਹ ਜਾਣਨ ਮਗਰੋਂ ਉਸ ਨੂੰ ਪਰਿਵਾਰਕ ਮੈਂਬਰ ਤੁਰੰਤ ਹਸਪਤਾਲ ਲੈ ਗਏ, ਜਿੱਥੇ 31 ਮਈ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਗਦੇਵਪੁਰ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਵਿਅਕਤੀ ਦੇ ਪੁੱਤਰ ਨੇ ਆਪਣੀ ਪੜ੍ਹਾਈ ਛੱਡ ਦਿੱਤੀ ਸੀ ਤੇ ਉਹ ਸ਼ਰਾਬ ਦਾ ਆਦੀ ਹੋ ਗਿਆ ਸੀ। ਉਸ ਦੀ ਮਾਨਸਿਕ ਸਥਿਤੀ ਵੀ ਠੀਕ ਨਹੀਂ ਸੀ, ਜਿਸ ਕਾਰਨ ਉਹ ਆਪਣੇ ਮਾਪਿਆਂ ਨਾਲ ਝਗੜਾ ਕਰਦਾ ਰਹਿੰਦਾ ਸੀ।
ਇਹ ਵੀ ਪੜ੍ਹੋ- IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ ਵੱਡਾ ਘਾਟਾ
ਉਹ ਇਸ ਦੌਰਾਨ ਵੱਡੇ ਘਰ ਘਰ ਅਤੇ ਲਗਜ਼ਰੀ ਕਾਰ ਵਰਗੀਆਂ ਮਹਿੰਗੀਆਂ ਚੀਜ਼ਾਂ ਦੀ ਮੰਗ ਕਰਦਾ ਸੀ। ਉਸ ਦੇ ਮਾਪਿਆਂ ਕੋਲ ਦੋ ਏਕੜ ਜ਼ਮੀਨ ਹੈ ਅਤੇ ਆਰਥਿਕ ਪੱਖੋਂ ਕਮਜ਼ੋਰ ਹੋਣ ਕਰ ਕੇ, ਉਨ੍ਹਾਂ ਨੇ ਉਸ ਨੂੰ ਮਨਾਉਣ ਦੀ ਵੀ ਕੋਸ਼ਿਸ਼ ਕੀਤੀ, ਪਰ ਉਹ ਲਗਜ਼ਰੀ ਕਾਰ ਖਰੀਦਣ 'ਤੇ ਅੜਿਆ ਹੋਇਆ ਸੀ।
ਇਸ ਮਗਰੋਂ ਉਹ 30 ਮਈ ਨੂੰ ਸਿੱਦੀਪੇਟ ਗਏ ਅਤੇ ਉਸ ਦੇ ਮਾਪਿਆਂ ਨੇ ਉਸ ਨੂੰ ਕੋਈ ਹੋਰ ਕਾਰ ਖਰੀਦਣ ਲਈ ਕਿਹਾ। ਪਰ ਪੁੱਤਰ ਆਪਣੀ ਜ਼ਿੱਦ 'ਤੇ ਅੜਿਆ ਰਿਹਾ ਤੇ ਕੋਈ ਹੋਰ ਕਾਰ ਖਰੀਦਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਦੁਪਹਿਰ ਨੂੰ ਘਰ ਆ ਕੇ ਖੇਤ 'ਚ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ।
ਇਹ ਵੀ ਪੜ੍ਹੋ- ਮੁੰਬਈ ਨੂੰ ਹਰਾਉਣ ਮਗਰੋਂ ਪੰਜਾਬ ਦੇ ਇਸ ਖਿਡਾਰੀ 'ਤੇ ਭੜਕੇ 'ਸਰਪੰਚ ਸਾਬ੍ਹ' ! ਵੀਡੀਓ ਹੋ ਰਹੀ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ATM ਯੂਜ਼ਰਸ ਨੂੰ ਝਟਕਾ, ਨਕਦੀ ਕਢਵਾਉਣਾ ਹੋਵੇਗਾ ਮਹਿੰਗਾ, ਜਾਣੋ ਕਦੋਂ ਲਾਗੂ ਹੋਣਗੇ ਨਵੇਂ ਚਾਰਜ
NEXT STORY