ਹਰਿਆਣਾ (ਭਾਸ਼ਾ)- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ 'ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਸ਼ਾਮਲ ਹਨ। ਕਾਂਗਰਸ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਅਤੇ ਕੁਮਾਰੀ ਸੈਲਜਾ ਨੂੰ ਵੀ ਸਟਾਰ ਪ੍ਰਚਾਰਕ ਣਾਇਆ ਗਿਆ ਹੈ। ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਨਾਂ ਵੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਹਨ।
ਇਸ ਤੋਂ ਇਲਾਵਾ ਕਾਂਗਰਸ ਦੇ ਸਟਾਰ ਪ੍ਰਚਾਰਕਾਂ 'ਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਪਾਰਟੀ ਦੇ ਹਰਿਆਣਾ ਇੰਚਾਰਜ ਦੀਪਕ ਬਾਬਰੀਆ, ਪਾਰਟੀ ਦੀ ਰਾਜ ਇਕਾਈ ਦੇ ਮੁਖੀ ਉਦੇ ਭਾਨ ਅਤੇ ਸੀਨੀਅਰ ਨੇਤਾ ਅਜੇ ਮਾਕਨ, ਬੀਰੇਂਦਰ ਸਿੰਘ, ਆਨੰਦ ਸ਼ਰਮਾ ਅਤੇ ਸਚਿਨ ਪਾਇਲਟ ਸ਼ਾਮਲ ਹਨ। ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਅਸ਼ੋਕ ਗਹਿਲੋਤ, ਭੂਪੇਸ਼ ਬਘੇਲ, ਚਰਨਜੀਤ ਸਿੰਘ ਚੰਨੀ ਅਤੇ ਕਈ ਹੋਰ ਆਗੂਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਹਰਿਆਣਾ ਦੀ 90 ਮੈਂਬਰੀ ਵਿਧਾਨ ਸਭਾ ਲਈ 5 ਅਕਤੂਬਰ ਨੂੰ ਇਕ ਪੜਾਅ 'ਚ ਵੋਟਿੰਗ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਜਰੀਵਾਲ ਨੂੰ ਜ਼ਮਾਨਤ ਮਿਲਣਾ ਸੰਵਿਧਾਨ ਦੀ ਜਿੱਤ: ਅਖਿਲੇਸ਼ ਯਾਦਵ
NEXT STORY