ਨਵੀਂ ਦਿੱਲੀ— ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 13 ਮਾਰਚ ਨੂੰ ਰਾਤ ਦੇ ਖਾਣੇ ਲਈ ਸੱਦਾ ਦਿੱਤਾ ਹੈ। ਉਨ੍ਹਾਂ ਦੇ ਇਸ ਸੱਦੇ ਨੂੰ ਭਾਜਪਾ ਖਿਲਾਫ ਵਿਰੋਧੀ ਦਲਾਂ ਦੀ ਖੇਮ ਬੰਦੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਸੋਨੀਆ ਨੇ ਸਰਕਾਰ 'ਤੇ ਹਮਲਾ ਕਰਨ ਲਈ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਅਤੇ ਅਗਲੀਆਂ ਲੋਕ ਸਭਾ ਚੋਣਾਂ ਲਈ ਯੂਨਾਈਟਿਡ ਫਰੰਟ ਦੀ ਬੁਨਿਆਦ ਰੱਖਣ ਲਈ ਇਹ ਕਦਮ ਚੁੱਕਿਆ ਹੈ। ਦੱਸ ਦਈਏ ਕਿ ਹਾਲ ਹੀ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਇਸ ਮਾਮਲੇ 'ਚ ਕੌਮੀ ਪੱਧਰ 'ਤੇ ਚਰਚਾ ਕਰਨ ਦਾ ਪ੍ਰਸਤਾਵ ਦਿੱਤਾ ਸੀ।
ਕਾਂਗਰਸ ਸੂਤਰਾਂ ਮੁਤਾਬਕ ਪਾਰਟੀ ਐੱਨ. ਡੀ. ਏ. ਸੰਗਠਨ ਨਾਲ ਸੰਪਰਕ ਕਰ ਰਹੀ ਹੈ ਅਤੇ ਉਨ੍ਹਾਂ ਪਾਰਟੀਆਂ ਦੇ ਸੰਪਰਕ 'ਚ ਹੈ, ਜੋ ਐੱਨ. ਡੀ. ਏ. ਅਤੇ ਯੂ. ਪੀ. ਏ. ਦਾ ਹਿੱਸਾ ਨਹੀਂ ਹਨ। ਸੂਤਰਾਂ ਮੁਤਾਬਕ ਸੋਨੀਆ ਗਾਂਧੀ ਨੇ ਰਾਜਨੀਤਕ ਪਾਰਟੀਆਂ ਦੇ ਮੁਖੀਆਂ ਨੂੰ ਫੋਨ ਕਰ ਕੇ ਖੁਦ ਇਸ ਰਾਤ ਦੇ ਖਾਣੇ ਲਈ ਸੱਦਾ ਦਿੱਤਾ ਹੈ। ਇੰਨਾ ਹੀ ਨਹੀਂ ਉਨ੍ਹਾਂ ਦੇ ਮੈਨੇਜ਼ਰ ਵੀ ਦੂਜੀਆਂ ਪਾਰਟੀਆਂ ਦੇ ਸੰਪਰਕ 'ਚ ਹਨ।
'ਆਪ' ਦੇ ਅਯੋਗ ਐਲਾਨੇ 20 ਵਿਧਾਇਕਾਂ ਦੀ ਤਨਖਾਹ 'ਤੇ ਲੱਗੀ ਰੋਕ
NEXT STORY