ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਬੀਤੀ ਰਾਤ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਵੀਰਵਾਰ ਸ਼ਾਮ ਨੂੰ ਬੇਹੋਸ਼ ਹੋ ਜਾਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ 'ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ 9.51 'ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਕਈ ਚੋਟੀ ਦੇ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਸ਼ਰਧਾਂਜਲੀ ਭੇਂਟ ਦਿੱਤੀ।
ਇਹ ਵੀ ਪੜ੍ਹੋ - ਭਲਕੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ, ਦਿੱਤੀ ਜਾਵੇਗੀ 21 ਤੋਪਾਂ ਦੀ ਸਲਾਮੀ
ਸਾਬਕਾ ਪ੍ਰਧਾਨ ਮੰਤਰੀ ਦੀ ਤਿਰੰਗੇ ਨਾਲ ਸਜੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਫੁੱਲਾਂ ਨਾਲ ਸਜੇ ਤਾਬੂਤ ਵਿੱਚ ਰੱਖਿਆ ਗਿਆ ਸੀ, ਜਿੱਥੇ ਵੱਖ-ਵੱਖ ਪਾਰਟੀ ਦੇ ਨੇਤਾਵਾਂ ਨੇ ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਸਿੰਘ ਦੀ ਤਿਰੰਗੇ ਨਾਲ ਸਜੀ ਮ੍ਰਿਤਕ ਦੇਹ ਕੋਲ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹਨ।
ਇਹ ਵੀ ਪੜ੍ਹੋ - ਜਦੋਂ PM ਬਣਨ 'ਤੇ ਮਨਮੋਹਨ ਸਿੰਘ ਨੇ ਪਾਕਿ ਤੋਂ ਮਿਲਣ ਆਏ ਦੋਸਤ ਨੂੰ ਦਿੱਤਾ ਸੀ ਇਹ ਸ਼ਾਨਦਾਰ ਤੋਹਫ਼ਾ
ਸੂਤਰਾਂ ਨੇ ਦੱਸਿਆ ਕਿ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਕੀਤੇ ਜਾਣ ਦੀ ਸੰਭਾਵਨਾ ਹੈ, ਕਿਉਂਕਿ ਪਰਿਵਾਰ ਅਮਰੀਕਾ ਤੋਂ ਉਨ੍ਹਾਂ ਦੀ ਇਕ ਬੇਟੀ ਦੇ ਆਉਣ ਦੀ ਉਡੀਕ ਕਰ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਉਪ ਪ੍ਰਧਾਨ ਜਗਦੀਪ ਧਨਖੜ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇਪੀ ਨੱਢਾ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਦੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਸਮੇਤ ਚੋਟੀ ਦੇ ਕਾਂਗਰਸ ਨੇਤਾਵਾਂ ਨੇ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ।
ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ
ਦੱਸਣਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਅਤੇ ਦੋ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਮਨਮੋਹਨ ਸਿੰਘ ਦੀ ਸਿਹਤ ਵਿਗੜਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਉਨ੍ਹਾਂ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਭਰਤੀ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ - ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਵੱਡਾ ਝਟਕਾ, ਸਰਕਾਰ ਨੇ ਦਿੱਤੇ ਇਹ ਹੁਕਮ
ਵੀਰਵਾਰ ਦੇਰ ਰਾਤ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਏਮਜ਼ ਤੋਂ ਉਨ੍ਹਾਂ ਦੇ ਘਰ ਲਿਜਾਇਆ ਗਿਆ। ਕਾਂਗਰਸ ਨੇਤਾ ਸਿੰਘ 2004 ਤੋਂ 2014 ਤੱਕ 10 ਸਾਲ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿੱਤ ਮੰਤਰੀ ਵਜੋਂ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਮਦਦ ਕੀਤੀ। ਉਹ ਗਲੋਬਲ ਵਿੱਤੀ ਅਤੇ ਆਰਥਿਕ ਖੇਤਰਾਂ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਸੀ।
ਇਹ ਵੀ ਪੜ੍ਹੋ - ਵਿਦਿਆਰਥੀਆਂ ਦੀਆਂ ਮੌਜਾਂ : 25 ਦਸੰਬਰ ਤੋਂ 1 ਫਰਵਰੀ ਤੱਕ ਸਕੂਲ ਹੋਏ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਸਾਲ 93 ਲੱਖ ਸ਼ਰਧਾਲੂਆਂ ਨੇ ਮਾਤਾ ਵੈਸ਼ਣੋ ਦੇਵੀ ਦੇ ਕੀਤੇ ਦਰਸ਼ਨ
NEXT STORY