ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਇਕ ਵਾਰ ਮੁੜ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਈ ਹੈ। ਪਾਰਟੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸ਼ਨੀਵਾਰ ਨੂੰ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਅਤੇ ਕਿਹਾ ਕਿ 75 ਸਾਲਾ ਸੋਨੀਆ ਗਾਂਧੀ ਨੇ ਕੋਰੋਨਾ ਸੰਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ।
ਉਨ੍ਹਾਂ ਕਿਹਾ,''ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਉਹ ਸਰਕਾਰ ਵਲੋਂ ਜਾਰੀ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਆਈਸੋਲੇਸ਼ਨ 'ਚ ਰਹੇਗੀ।'' ਕੁਝ ਦਿਨ ਪਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਕੋਰੋਨਾ ਨਾਲ ਪੀੜਤ ਹੋ ਗਈ ਸੀ। ਸੋਨੀਆ ਗਾਂਧੀ ਇਸ ਤੋਂ ਪਹਿਲਾਂ ਜੂਨ ਮਹੀਨੇ 'ਚ ਕੋਰੋਨਾ ਨਾਲ ਪੀੜਤ ਹੋਈ ਸੀ। ਕੋਰੋਨਾ ਵਾਇਰਸ ਸੰਕਰਮਣ ਤੋਂ ਬਾਅਦ ਦੀਆਂ ਸਿਹਤ ਸੰਬੰਧੀ ਸਮੱਸਿਆਂ ਕਾਰਨ ਸੋਨੀਆ ਕਈ ਦਿਨਾਂ ਤੱਕ ਸਰ ਗੰਗਾਰਾਮ ਹਸਪਤਾਲ 'ਚ ਦਾਖ਼ਲ ਰਹੀ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਪਸ਼ੂਆਂ ’ਚ ਲੰਪੀ ਸਕਿਨ ਬੀਮਾਰੀ ਲਈ ਹਿਸਾਰ ਨੇ ਬਣਾਈ ਵੈਕਸੀਨ, ਕਿਸਾਨਾਂ ਨੂੰ ਜਲਦ ਹੋਵੇਗੀ ਉਪਲੱਬਧ
NEXT STORY