ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਲਾਗ਼ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਸ਼ਨੀਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਸੋਨੀਆ ਨੇ ਕਿਹਾ ਕਿ ਟੀਕਾਕਰਨ ਲਈ ਉਮਰ ਹੱਦ ਨੂੰ ਘਟਾ ਕੇ 25 ਸਾਲ ਕੀਤੀ ਜਾਵੇ। ਨਾਲ ਹੀ ਅਸਥਮਾ, ਸ਼ੂਗਰ ਅਤੇ ਕੁਝ ਹੋਰ ਬੀਮਾਰੀਆਂ ਨਾਲ ਪੀੜਤ ਨੌਜਵਾਨਾਂ ਨੂੰ ਪਹਿਲ ਦੇ ਆਧਾਰ 'ਤੇ ਟੀਕਾ ਲਗਾਇਆ ਜਾਵੇ। ਉਨ੍ਹਾਂ ਨੇ ਕਾਂਗਰਸ ਕਾਰਜ ਕਮੇਟੀ (ਸੀ.ਡਬਲਿਊ.ਸੀ.) ਦੀ ਬੈਠਕ 'ਚ ਇਹ ਵੀ ਕਿਹਾ ਕਿ ਸਰਕਾਰ ਨੂੰ ਕੋਰੋਨਾ ਨਾਲ ਨਜਿੱਠਣ ਲਈ ਜ਼ਰੂਰੀ ਉਪਕਰਣਾਂ ਅਤੇ ਦਵਾਈਆਂ ਨੂੰ ਜੀ.ਐੱਸ.ਟੀ. ਤੋਂ ਮੁਕਤ ਕਰਨਾ ਚਾਹੀਦਾ ਅਤੇ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਪ੍ਰਸਾਰ 'ਤੇ ਰੋਕ ਲਗਾਉਣ ਲਈ ਸਖ਼ਤ ਕਦਮ ਚੁੱਕਣ 'ਤੇ ਗਰੀਬਾਂ ਨੂੰ ਪ੍ਰਤੀ ਹਰ ਮਹੀਨੇ 6 ਹਜ਼ਾਰ ਰੁਪਏ ਦੀ ਮਦਦ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਸੰਤ ਸਮਾਜ ਨੂੰ ਕੁੰਭ ਖ਼ਤਮ ਕਰਨ ਦੀ ਕੀਤੀ ਅਪੀਲ, ਟਵੀਟ ਕਰ ਆਖ਼ੀ ਇਹ ਗੱਲ
ਸੋਨੀਆ ਨੇ ਵੱਡੀ ਗਿਣਤੀ 'ਚ ਲੋਕਾਂ ਦੇ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਲਪੇਟ 'ਚ ਆਉਣ ਅਤੇ ਰੋਜ਼ਾਨਾ ਸੈਂਕੜੇ ਲੋਕਾਂ ਦੀ ਮੌਤ ਹੋਣ 'ਤੇ ਦੁਖ ਜਤਾਉਂਦੇ ਹੋਏ ਕਿਹਾ ਕਿ ਇਸ ਆਫ਼ਤ ਦੀ ਘੜੀ 'ਚ ਆਪਣਾ ਕਰਤੱਵ ਨਿਭਾ ਰਹੇ ਸਿਹਤ ਕਾਮਿਆਂ ਅਤੇ ਦੂਜੇ ਮੁਲਾਜ਼ਮਾਂ ਨੂੰ ਕਾਂਗਰਸ ਸਲਾਮ ਕਰਦੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਦਾ ਜ਼ਿਕਰ ਕੀਤਾ ਅਤੇ ਦੋਸ਼ ਲਗਾਇਆ ਕਿ ਕਈ ਥਾਂਵਾਂ 'ਤੇ ਟੀਕਿਆਂ, ਆਕਸੀਜਨ ਅਤੇ ਵੈਂਟੀਲੇਟਰ ਦੀ ਕਮੀ ਹੋ ਰਹੀ ਹੈ ਪਰ ਸਰਕਾਰ ਨੇ ਚੁੱਪੀ ਸਾਧ ਰੱਕੀ ਹੈ। ਕਾਂਗਰਸ ਪ੍ਰਧਾਨ ਨੇ ਕਿਹਾ,''ਸਰਕਾਰ ਨੂੰ ਟੀਕਾਕਰਨ ਲਈ ਆਪਣੀ ਪਹਿਲ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਅਤੇ ਉਮਰ ਹੱਦ ਘਟਾ ਕੇ 25 ਸਾਲ ਕਰਨੀ ਚਾਹੀਦੀ। ਅਸਥਮਾ, ਸ਼ੂਗਰ, ਕਿਡਨੀ ਅਤੇ ਲੀਵਰ ਸੰਬੰਧੀ ਬੀਮਾਰੀਆਂ ਨਾਲ ਪੀੜਤ ਸਾਰੇ ਨੌਜਵਾਨਾਂ ਨੂੰ ਟੀਕਾ ਲਗਾਇਆ ਜਾਣਾ ਚਾਹੀਦਾ। ਦੱਸਣਯੋਗ ਹੈ ਕਿ ਟੀਕਾਕਰਨ ਲਈ ਹਾਲੇ ਘੱਟੋ-ਘੱਟ ਉਮਰ ਹੱਦ 45 ਸਾਲ ਤੈਅ ਹੈ।
ਇਹ ਵੀ ਪੜ੍ਹੋ : ਕਾਂਗਰਸ ਨੇ CWC ਦੀ ਬੈਠਕ 'ਚ ਕੋਰੋਨਾ ਦੇ ਹਾਲਤ 'ਤੇ ਕੀਤੀ ਚਰਚਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕੋਰੋਨਾ ਵੈਕਸੀਨ ਦੀ ਕਿੱਲਤ: ਦੁਨੀਆ ਨੂੰ ਟੀਕੇ ਵੰਡਣ ਵਾਲਾ ਭਾਰਤ ਹੁਣ ਖ਼ੁਦ ਖਰੀਦਣ ਲਈ ਮਜਬੂਰ
NEXT STORY