ਨੈਸ਼ਨਲ ਡੈਸਕ—ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ। ਸੂਤਰਾਂ ਨੇ ਦੱਸਿਆ ਹੈ ਕਿ ਸੋਨੀਆ ਗਾਂਧੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ਅਸ਼ੋਕ ਗਹਿਲੋਤ ਰਾਸ਼ਟਰੀ ਪ੍ਰਧਾਨ ਬਣ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਅਸ਼ੋਕ ਗਹਿਲੋਤ ਰਾਜਸਥਾਨ ਦੇ ਮੁੱਖ ਮੰਤਰੀ ਹਨ। ਦੱਸ ਦੇਈਏ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਤੱਤਕਾਲੀ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੋਨੀਆ ਗਾਂਧੀ ਨੂੰ ਫਿਰ ਅੰਤ੍ਰਿਮ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਬਾਅਦ ਲਗਾਤਾਰ ਕਾਂਗਰਸ ਦੇ ਅੰਦਰ ਰਾਹੁਲ ਗਾਂਧੀ ਨੂੰ ਦੁਬਾਰਾ ਪ੍ਰਧਾਨ ਬਣਾਉਣ ਦੀ ਮੰਗ ਉੱਠੀ ਪਰ ਰਾਹੁਲ ਨੇ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਸੰਸਦ ’ਚ ਕਿਸਾਨਾਂ ਦੇ ਹੱਕ ’ਚ ਗਰਜੀ ਹਰਸਿਮਰਤ ਬਾਦਲ, ਖ਼ਰਾਬ ਫ਼ਸਲਾਂ ਲਈ ਮੰਗਿਆ ਵਿੱਤੀ ਪੈਕੇਜ
ਪਿਛਲੇ 3 ਸਾਲਾਂ ਤੋਂ ਕਾਂਗਰਸੀ ਆਗੂ ਲਗਾਤਾਰ ਪੂਰੇ ਪ੍ਰਧਾਨ ਦੀ ਮੰਗ ਕਰਦੇ ਆ ਰਹੇ ਹਨ। ਸੋਨੀਆ ਗਾਂਧੀ ਦੀ ਸਿਹਤ ਠੀਕ ਨਹੀਂ ਰਹਿੰਦੀ ਹੈ। ਰਾਹੁਲ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੂੰ ਇਹ ਜ਼ਿੰਮੇਵਾਰੀ ਦੇਣ ਦੀ ਗੱਲ ਕਹੀ ਗਈ ਪਰ ਇਸ ਸਭ ਦੇ ਬਾਵਜੂਦ ਕਾਂਗਰਸ ਅਜੇ ਤੱਕ ਆਪਣਾ ਕੌਮੀ ਪ੍ਰਧਾਨ ਨਹੀਂ ਚੁਣ ਸਕੀ। ਇਸ ਸਾਲ ਦੀ ਸ਼ੁਰੂਆਤ ’ਚ ਕਾਂਗਰਸ ਨੇ ਕਿਹਾ ਸੀ ਕਿ ਉਹ ਅਗਸਤ ’ਚ ਆਪਣਾ ਰਾਸ਼ਟਰੀ ਪ੍ਰਧਾਨ ਚੁਣੇਗੀ। ਚੋਣਾਂ ਤੋਂ ਪਹਿਲਾਂ ਰਾਜਸਥਾਨ ’ਚ ਕਾਂਗਰਸ ਵੱਡਾ ਫੇਰਬਦਲ ਕਰ ਸਕਦੀ ਹੈ। ਸਚਿਨ ਪਾਇਲਟ ਨੂੰ ਅਸ਼ੋਕ ਗਹਿਲੋਤ ਦੀ ਥਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਗਹਿਲੋਤ ਨੂੰ ਦਿੱਲੀ ਬੁਲਾਇਆ ਜਾ ਸਕਦਾ ਹੈ। ਧਿਆਨ ਦੇਣਯੋਗ ਹੈ ਕਿ ਰਾਜਸਥਾਨ ’ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹਨ। ਇਸ ਸਮੇਂ ਰਾਜਸਥਾਨ ’ਚ ਕਾਂਗਰਸ ਦੀ ਸਰਕਾਰ ਹੈ ਅਤੇ ਉਸ ਦੇ ਸਾਹਮਣੇ ਸੱਤਾ ਬਚਾਉਣ ਦੀ ਵੱਡੀ ਚੁਣੌਤੀ ਹੈ।
ਇਹ ਵੀ ਪੜ੍ਹੋ : ਪਠਾਨਕੋਟ-ਜਲੰਧਰ ਹਾਈਵੇ ’ਤੇ ਮਲਬੇ ’ਚੋਂ ਮਿਲਿਆ ਹੈਂਡ ਗ੍ਰਨੇਡ, ਫ਼ੈਲੀ ਦਹਿਸ਼ਤ
14 ਅਗਸਤ ਸ਼ਾਮ 5 ਵਜੇ ਹੱਥਾਂ 'ਚ ਤਿਰੰਗਾ ਲੈ ਕੇ ਹਰ ਭਾਰਤੀ ਗਾਏ ਰਾਸ਼ਟਰੀ ਗੀਤ : ਕੇਜਰੀਵਾਲ
NEXT STORY