ਨਵੀਂ ਦਿੱਲੀ– ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੈਸ਼ਨਲ ਹੈਰਾਲਡ ਮਾਮਲੇ ’ਚ ਬੁੱਧਵਾਰ ਯਾਨੀ ਕਿ ਅੱਜ ਇਨਫੋਰਸਮੈਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਨਹੀਂ ਹੋਵੇਗੀ। ਸੋਨੀਆ ਗਾਂਧੀ ਨੇ ਨੈਸ਼ਨਲ ਹੈਲਾਰਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਪੇਸ਼ ਹੋਣ ਲਈ ਈਡੀ ਤੋਂ ਸਮਾਂ ਮੰਗਿਆ ਹੈ ਕਿਉਂਕਿ ਉਹ ਕੋਰੋਨਾ ਵਾਇਰਸ ਤੋਂ ਪੀੜਤ ਹੈ ਅਤੇ ਅਜੇ ਤੱਕ ਸਿਹਤਮੰਦ ਨਹੀਂ ਹੋਈ ਹੈ। ਦੱਸ ਦੇਈਏ ਕਿ ਸੋਨੀਆ ਗਾਂਧੀ ਬੀਤੇ ਵੀਰਵਾਰ ਨੂੰ ਕੋਰੋਨਾ ਤੋਂ ਪੀੜਤ ਹੋਈ ਸੀ ਅਤੇ ਉਨ੍ਹਾਂ ਦੀ ਜਾਂਚ ਰਿਪੋਰਟ ਨੈਗੇਟਿਵ ਨਹੀਂ ਆਈ ਹੈ।
ਇਹ ਵੀ ਪੜ੍ਹੋ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ
ਈਡੀ ਨੇ ਸੋਨੀਆ ਗਾਂਧੀ ਨੂੰ 8 ਜੂਨ ਨੂੰ ਤਲਬ ਕੀਤਾ ਸੀ। ਮਨੀ ਲਾਂਡਰਿੰਗ ਦੇ ਇਸ ਮਾਮਲੇ ’ਚ ਈਡੀ ਵਲੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ 13 ਜੂਨ ਨੂੰ ਪੁੱਛ-ਗਿੱਛ ਲਈ ਬੁਲਾਇਆ ਗਿਆ ਹੈ। ਰਾਹੁਲ ਗਾਂਧੀ ਹਾਲ ਹੀ ’ਚ ਵਿਦੇਸ਼ ਤੋਂ ਪਰਤੇ ਹਨ। ਉਨ੍ਹਾਂ ਨੇ ਪੇਸ਼ ਹੋਣ ਲਈ ਕੋਈ ਦੂਜੀ ਤਾਰੀਖ਼ ਦੇਣ ਦੀ ਬੇਨਤੀ ਕਰਦੇ ਹੋਏ ਕਿਹਾ ਸੀ ਕਿ ਉਹ ਦੇਸ਼ ਤੋਂ ਬਾਹਰ ਹਨ।
ਇਹ ਵੀ ਪੜ੍ਹੋ- ਨੈਸ਼ਨਲ ਹੈਰਾਲਡ ਕੇਸ: ED ਨੇ ਭੇਜਿਆ ਸੰਮਨ, ਸੋਨੀਆ ਗਾਂਧੀ ਅਤੇ ਰਾਹੁਲ ਦੀਆਂ ਵਧੀਆਂ ਮੁਸ਼ਕਲਾਂ
ਇਹ ਮਾਮਲਾ ਪਾਰਟੀ ਸਹਿਯੋਗੀ ਯੰਗ ਇੰਡੀਅਨ ’ਚ ਵਿੱਤੀ ਬੇਨਿਯਮੀਆਂ ਦੀ ਜਾਂਚ ਨਾਲ ਜੁੜਿਆ ਹੈ। ਨੈਸ਼ਨਲ ਹੈਰਾਲਡ ਐਸੋਸੀਏਟਿਡ ਜਰਨਲਜ਼ ਲਿਮਿਟੇਡ ਵਲੋਂ ਪ੍ਰਕਾਸ਼ਤ ਕੀਤਾ ਜਾਂਦਾ ਹੈ ਅਤੇ ਉਸ ਦੀ ਮਾਲਕੀ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਕੋਲ ਹੈ। ਈਡੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਮਨੀ ਲਾਂਡਰਿੰਗ ਦੀ ਰੋਕਥਾਮ ਐਕਟ ਦੀ ਅਪਰਾਧਕ ਧਾਰਾਵਾਂ ਤਹਿਤ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਬਿਆਨ ਦਰਜ ਕਰਾਉਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ- ED ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ 13 ਜੂਨ ਨੂੰ ਪੇਸ਼ ਹੋਣ ਦਾ ਸੰਮਨ ਕੀਤਾ ਜਾਰੀ
ਦੇਸ਼ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਇਕ ਦਿਨ 'ਚ ਆਏ 5200 ਤੋਂ ਵੱਧ ਨਵੇਂ ਮਾਮਲੇ
NEXT STORY