ਨਵੀਂ ਦਿੱਲੀ (ਵਾਰਤਾ)- ਸੁਪਰੀਮ ਕੋਰਟ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਾਇਰ ਉਨ੍ਹਾਂ ਦੀ ਪਟੀਸ਼ਨ 'ਤੇ ਭਲਕੇ ਯਾਨੀ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਸੋਰੇਨ ਦੀ ਪਟੀਸ਼ਨ 'ਤੇ ਜਲਦ ਸੁਣਵਾਈ ਲਈ ਵੀਰਵਾਰ ਨੂੰ ਉਨ੍ਹਾਂ ਦੀ ਗੁਹਾਰ ਸਵੀਕਾਰ ਕਰਦੇ ਹੋਏ ਕਿਹਾ ਕਿ ਉਹ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਸਾਬਕਾ ਮੁੱਖ ਮੰਤਰੀ ਨੇ ਜ਼ਮੀਨ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਇਕ ਨਾਟਕੀ ਘਟਨਾਕ੍ਰਮ 'ਚ ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ। ਬੈਂਚ ਦੇ ਸਾਹਮਣੇ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਏ.ਐੱਮ. ਸਿੰਘਵੀ ਨੇ ਸੋਰੇਨ ਦੀ ਪਟੀਸ਼ਨ 'ਤੇ ਇਹ ਕਹਿੰਦੇ ਹੋਏ ਤੁਰੰਤ ਸੁਣਵਾਈ ਦੀ ਗੁਹਾਰ ਲਗਾਈ ਕਿ ਉਨ੍ਹਾਂ ਦੇ ਗ੍ਰਿਫ਼ਤਾਰੀ ਦੀ ਤਰੀਕੇ ਨਾਲ ਦੇਸ਼ ਦੀ ਰਾਜਨੀਤੀ 'ਤੇ ਗੰਭੀਰ ਪ੍ਰਭਾਵ ਪਵੇਗਾ।
ਇਹ ਵੀ ਪੜ੍ਹੋ : ਹੇਮੰਤ ਸੋਰੇਨ ਨੇ ED ਅਧਿਕਾਰੀਆਂ ਖ਼ਿਲਾਫ਼ ਕਰਵਾਈ FIR, ਤਲਾਸ਼ੀ ਮਗਰੋਂ ਲਾਏ ਗੰਭੀਰ ਦੋਸ਼
ਪਟੀਸ਼ਨਕਰਤਾ ਸੋਰੇਨ ਦੇ ਵਕੀਲ ਨੇ ਕਿਹਾ ਕਿ ਇਹ ਇਕ ਬਹੁਤ ਗੰਭੀਰ ਮਾਮਲਾ ਹੈ, ਕਿਉਂਕਿ ਮੁੱਖ ਮੰਤਰੀ ਨੂੰ ਆਮ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਗਿਆ। ਸੋਰੇਨ ਦੇ ਵਕੀਲ ਨੇ ਦਾਅਵਾ ਕੀਤਾ ਕਿ ਈ.ਡੀ. ਵਲੋਂ ਪਟੀਸ਼ਨਕਰਤਾ ਨੂੰ ਬੁੱਧਵਾਰ ਸ਼ਾਮ 5 ਵਜੇ ਗ੍ਰਿਫ਼ਤਾਰ ਕੀਤਾ ਗਿਆ, ਹਾਲਾਂਕਿ ਗ੍ਰਿਫ਼ਤਾਰੀ ਮੈਮੋ 'ਚ ਕਿਹਾ ਗਿਆ ਇਹ ਰਾਤ 10 ਵਜੇ ਕੀਤਾ ਗਿਆ। ਸੁਪਰੀਮ ਕੋਰਟ ਦੇ ਸਾਹਮਣੇ ਈ.ਡੀ. ਵਲੋਂ ਪੇਸ਼ ਸਾਲਿਸੀਟਰ ਜਨਰਲ ਤੁਸ਼ਾਰ ਮੇਹਤਾ ਨੇ ਦਲੀਲ ਦਿੱਤੀ ਕਿ ਇਸ ਤਰ੍ਹਾਂ ਦੀ ਇਕ ਪਟੀਸ਼ਨ ਝਾਰਖੰਡ ਹਾਈ ਕੋਰਟ 'ਚ ਵੀ ਦਾਇਰ ਕੀਤੀ ਗਈ ਹੈ। ਈ.ਡੀ. ਵਲੋਂ ਐਡੀਸ਼ਨਲ ਸਾਲਿਸੀਟਰ ਜਨਰਲ ਐੱਸ.ਵੀ. ਰਾਜੂ ਨੇ ਵੀ ਕਿਹਾ ਕਿ ਪਟੀਸ਼ਨਕਰਤਾ ਖ਼ਿਲਾਫ਼ ਗੰਭੀਰ ਦੋਸ਼ ਹਨ। ਇਸ 'ਤੇ ਹਾਲਾਂਕਿ ਸ਼੍ਰੀ ਸਿੱਬਲ ਨੇ ਕਿਹਾ ਕਿ ਹਾਈ ਕੋਰਟ ਤੋਂ ਪਟੀਸ਼ਨ ਵਾਪਸ ਲੈ ਲਈ ਜਾਵੇਗੀ। ਬੈਂਚ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ 'ਤੇ ਸੁਣਵਾਈ ਲਈ ਸਹਿਮਤੀ ਜਤਾਈ ਅਤੇ ਕਿਹਾ ਕਿ ਉਹ ਇਸ ਮਾਮਲੇ 'ਤੇ ਸ਼ੁੱਕਰਵਾਰ ਨੂੰ ਵਿਚਾਰ ਕਰੇਗੀ। ਈ.ਡੀ. ਨੇ ਬੁੱਧਵਾਰ ਨੂੰ ਸੋਰੇਨ ਨੂੰ ਰਾਜ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪਣ ਲਈ ਰਾਜਪਾਲ ਭਵਨ ਜਾਣ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਲ 2030 ਤੱਕ 100 ਟਨ ਕੋਲਾ ਗੈਸੀਫੀਕੇਸ਼ਨ ਦੀ ਸਮਰੱਥਾ ਕੀਤੀ ਜਾਵੇਗੀ ਸਥਾਪਿਤ : ਸੀਤਾਰਮਨ
NEXT STORY