ਨਵੀਂ ਦਿੱਲੀ - ਚੀਨੀ ਲੋਨ ਐਪਸ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਕਿਵੇਂ ਬਰਬਾਦ ਕਰ ਰਹੀਆਂ ਹਨ ਇਸ ਦਾ ਇੱਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਚੀਨੀ ਲੋਨ ਐਪ ਦੇ ਏਜੰਟ ਤੋਂ ਪਰੇਸ਼ਾਨ 22 ਸਾਲਾ ਵਿਦਿਆਰਥੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਤੇਜਸ ਵਜੋਂ ਹੋਈ ਹੈ, ਜੋ ਬੇਂਗਲੁਰੂ ਦੇ ਜਲਾਹੱਲੀ ਦਾ ਰਹਿਣ ਵਾਲਾ ਸੀ। ਉਹ ਯੇਲਾਹੰਕਾ ਦੇ ਨਿੱਟੇ ਮੀਨਾਕਸ਼ੀ ਕਾਲਜ ਵਿੱਚ ਇੰਜੀਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ।
ਇਹ ਵੀ ਪੜ੍ਹੋ : ਜੇਕਰ ਬਰਸਾਤ ਦੇ ਪਾਣੀ 'ਚ ਡੁੱਬ ਜਾਵੇ ਤੁਹਾਡਾ ਵਾਹਨ, ਤਾਂ ਬੀਮਾ ਕਵਰ ਲੈਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਤੇਜਸ ਨੇ ‘ਸਲਾਈਸ ਐਂਡ ਇੰਸਟਾਲਮੈਂਟ’ ਨਾਂ ਦੀ ਚੀਨੀ ਐਪ ਤੋਂ ਕਰਜ਼ਾ ਲਿਆ ਸੀ, ਪਰ ਉਹ ਪੈਸੇ ਵਾਪਸ ਨਹੀਂ ਕਰ ਪਾ ਰਿਹਾ ਸੀ ਅਤੇ ਲੋਨ ਐਪ ਦੇ ਏਜੰਟ ਘਰ ਆ ਕੇ ਤੇਜਸ ਨੂੰ ਧਮਕੀਆਂ ਦੇ ਰਹੇ ਸਨ, ਜਿਸ ਕਾਰਨ ਉਸ ਨੇ ਪਰੇਸ਼ਾਨ ਸੀ.. ਮੀਡੀਆ ਰਿਪੋਰਟਾਂ ਮੁਤਾਬਕ ਏਜੰਸੀਆਂ ਤੇਜਸ ਨੂੰ ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਧਮਕੀ ਦੇ ਰਹੀਆਂ ਸਨ, ਜਿਸ ਕਾਰਨ ਉਸ ਨੇ ਅਜਿਹਾ ਕਦਮ ਚੁੱਕਿਆ।
ਇਸ ਦੇ ਨਾਲ ਹੀ ਤੇਜਸ ਨੇ ਇਕ ਸੁਸਾਈਡ ਨੋਟ ਵੀ ਲਿਖਿਆ, ਜਿਸ 'ਚ ਉਸ ਨੇ ਕਿਹਾ ਕਿ ਮਾਂ ਅਤੇ ਪਿਤਾ ਜੀ, ਮੈਂ ਜੋ ਵੀ ਕੀਤਾ ਉਸ ਲਈ ਮੈਨੂੰ ਮੁਆਫ਼ ਕਰ ਦਿਓ। ਮੇਰੇ ਕੋਲ ਇਸ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ। ਮੈਂ ਆਪਣੇ ਨਾਂ 'ਤੇ ਲਏ ਕਰਜ਼ੇ ਦਾ ਭੁਗਤਾਨ ਕਰਨ ਤੋਂ ਅਸਮਰੱਥ ਹਾਂ ਅਤੇ ਇਹ ਮੇਰਾ ਅੰਤਿਮ ਫੈਸਲਾ ਹੈ... ਅਲਵਿਦਾ।'
ਇਹ ਵੀ ਪੜ੍ਹੋ : ਤੁਸੀਂ ਵੀ ਭੇਜਦੇ ਹੋ Thumps Up Emoji ਤਾਂ ਹੋ ਜਾਓ ਸਾਵਧਾਨ... ਕਿਤੇ ਅਜਿਹੇ ਮਾਮਲੇ 'ਚ ਨਾ ਫਸ ਜਾਓ
ਐਪ ਦੀ ਗੱਲ ਕਰੀਏ ਤਾਂ 2020 'ਚ ਦੇਸ਼ 'ਚ ਕੋਰੋਨਾ ਮਹਾਮਾਰੀ ਦੌਰਾਨ ਬਹੁਤ ਸਾਰੇ ਬੇਰੋਜ਼ਗਾਰ ਲੋਕਾਂ ਨੇ ਲੋਨ ਐਪ ਰਾਹੀਂ ਵਿੱਤੀ ਮਦਦ ਲਈ ਸੀ। ਦੱਸ ਦੇਈਏ ਕਿ ਜਿਵੇਂ ਹੀ ਇਸਨੂੰ ਡਾਊਨਲੋਡ ਕੀਤਾ ਜਾਂਦਾ ਹੈ, ਇੱਕ ਛੋਟੀ ਜਿਹੀ ਰਕਮ ਉਪਭੋਗਤਾ ਦੇ ਖਾਤੇ ਵਿੱਚ ਟਰਾਂਸਫਰ ਹੋ ਜਾਂਦੀ ਹੈ, ਅਤੇ ਲੋਨ ਦੀ ਵਿਆਜ ਦਰ ਬਹੁਤ ਜ਼ਿਆਦਾ ਹੁੰਦੀ ਹੈ। ਕਈ ਵਾਰ 200% ਤੋਂ 500% ਤੱਕ ਉੱਚੀ ਵਿਆਜ ਦਰ ਵਸੂਲੀ ਜਾਂਦੀ ਹੈ, ਜਿਸ ਕਾਰਨ ਲਏ ਗਏ ਕਰਜ਼ੇ ਵਿੱਚ ਕਾਫ਼ੀ ਵਾਧਾ ਹੋ ਜਾਂਦਾ ਹੈ ਅਤੇ ਬਾਅਦ ਵਿੱਚ ਇਸ ਨੂੰ ਪੂਰਾ ਕਰਨਾ ਬਹੁਤ ਸਾਰੇ ਲੋਕਾਂ ਲਈ ਚੁਣੌਤੀ ਬਣ ਜਾਂਦਾ ਹੈ। ਇਸ ਤੋਂ ਪਹਿਲਾਂ ਵੀ ਮੱਧ ਪ੍ਰਦੇਸ਼ 'ਚ ਇਕ ਪਰਿਵਾਰ ਨੇ ਕਰਜ਼ਾ ਨਾ ਮੋੜਨ ਕਾਰਨ 2 ਬੱਚਿਆਂ ਸਮੇਤ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ ਸੀ।
ਇਹ ਵੀ ਪੜ੍ਹੋ : YouTube ’ਤੇ ਵੀਡੀਓ ਰਾਹੀਂ ਗਲਤ ਨਿਵੇਸ਼ ਸਬੰਧੀ ਸਲਾਹ ਦੇਣ ਵਾਲੀਆਂ 9 ਇਕਾਈਆਂ ’ਤੇ ਰੋਕ ਬਰਕਰਾਰ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਨੇ ਹੱਦਾਂ 'ਤੇ ਕੀਤੀ ਬੈਰੀਕੇਡਿੰਗ, ਰਾਜਧਾਨੀ 'ਚ ਭਾਰੀ ਵਾਹਨਾਂ ਦੀ ਐਂਟਰੀ 'ਤੇ ਲੱਗੀ ਰੋਕ
NEXT STORY