ਨਵੀਂ ਦਿੱਲੀ : ਰੇਲਵੇ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖੁਸ਼ੀ ਦੀ ਖ਼ਬਰ ਹੈ। ਸਾਊਥ ਈਸਟ ਸੈਂਟਰਲ ਰੇਲਵੇ (SECR) ਦੇ ਬਿਲਾਸਪੁਰ ਮੰਡਲ ਨੇ ਟ੍ਰੇਡ ਅਪ੍ਰੇਂਟਿਸ (Apprentice) ਦੇ 432 ਅਹੁਦਿਆਂ 'ਤੇ ਭਰਤੀ ਨੋਟੀਫਿਕੇਸ਼ਨ ਜਾਰੀ ਕਰਕੇ ਅਰਜ਼ੀਆਂ ਮੰਗੀਆਂ ਹਨ। ਚਾਹਵਾਨ ਅਤੇ ਯੋਗ ਉਮੀਦਵਾਰ ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ 30 ਅਗਸਤ 2020 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- ਕੁੱਲ 432 ਅਹੁਦੇ
ਸਿੱਖਿਅਕ ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਦਾ ਮਾਨਤਾ ਪ੍ਰਾਪਤ ਸੰਸਥਾ ਜਾਂ ਬੋਰਡ ਤੋਂ 10ਵੀਂ ਪਾਸ ਹੋਣਾ ਲਾਜ਼ਮੀ ਹੈ। ਇਸ ਦੇ ਇਲਾਵਾ ਸਬੰਧਤ ਟ੍ਰੇਡ ਵਿਚ ਆਈ.ਟੀ.ਆਈ. ਸਰਟੀਫਿਕੇਟ ਹੋਣਾ ਚਾਹੀਦਾ ਹੈ।
ਉਮਰ ਹੱਦ
ਉਮੀਦਵਾਰਾਂ ਦੀ ਘੱਟ ਤੋਂ ਘੱਟ ਉਮਰ 15 ਸਾਲ ਅਤੇ ਵੱਧ ਤੋਂ ਵੱਧ ਉਮਰ 24 ਸਾਲ ਨਿਰਧਾਰਤ ਕੀਤੀ ਗਈ ਹੈ।
ਚੋਣ ਪ੍ਰਕਿਰਿਆ
ਯੋਗ ਉਮੀਦਵਾਰਾਂ ਦੀ ਚੋਣ ਸਿੱਖਿਅਕ ਯੋਗਤਾ ਵਿਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਬਣੀ ਮੈਰਿਟ ਸੂਚੀ ਜ਼ਰੀਏ ਕੀਤਾ ਜਾਵੇਗਾ। ਇਨ੍ਹਾਂ ਅਹੁਦਿਆਂ 'ਤੇ ਨੌਕਰੀ ਪਾਉਣ ਲਈ ਕੋਈ ਲਿਖਤੀ ਪ੍ਰੀਖਿਆ ਨਹੀਂ ਦੇਣੀ ਹੋਵੇਗੀ।
ਇੰਝ ਕਰੋ ਅਪਲਾਈ
ਚਾਹਵਾਨ ਅਤੇ ਯੋਗ ਉਮੀਦਵਾਰ ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਮਹਿਕਮੇ ਦੀ ਅਧਿਕਾਰਤ ਵੈਬਸਾਈਟ https://secr.indianrailways.gov.in/ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।
8 ਸਾਲਾ ਦਲਿਤ ਬੱਚੀ ਨਾਲ ਜਬਰ ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
NEXT STORY