ਨਵੀਂ ਦਿੱਲੀ, (ਭਾਸ਼ਾ)– ਸਮਾਜਵਾਦੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਰਾਮਜੀਲਾਲ ਸੁਮਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਚਿੱਠੀ ਲਿਖ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਯੂ. ਪੀ. ਸਰਕਾਰ ਦੇ ਇਸ਼ਾਰੇ ’ਤੇ ਉਨ੍ਹਾਂ ਦੀ ਹੱਤਿਆ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਸੁਮਨ ਨੇ ਕਿਹਾ ਕਿ ਰਾਜ ਸਭਾ ਵਿਚ 2 ਮਾਰਚ ਨੂੰ ਰਾਣਾ ਸਾਂਗਾ ’ਤੇ ਕੀਤੀ ਗਈ ਟਿੱਪਣੀ ਨੂੰ ਕਾਰਵਾਈ ਤੋਂ ਹਟਾ ਦਿੱਤਾ ਗਿਆ ਸੀ ਫਿਰ ਵੀ ਉਸ ਨੂੰ ਭਾਜਪਾ ਦੇ ਇਸ਼ਾਰੇ ’ਤੇ ਸੋਸ਼ਲ ਮੀਡੀਆ ਅਤੇ ਮੀਡੀਆ ਵਿਚ ਪ੍ਰਚਾਰਿਤ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਜਾਨੋਂ ਮਾਰਨ, ਜੀਭ ਅਤੇ ਗਰਦਨ ਕੱਟਣ ਵਰਗੀਆਂ ਧਮਕੀਆਂ ਮਿਲ ਰਹੀਆਂ ਹਨ।
ਭਾਰਤ ਦੀ ਪਾਕਿਸਤਾਨ ਖਿਲਾਫ ਇਕ ਹੋਰ ਵੱਡੀ ਕਾਰਵਾਈ! 23 ਮਈ ਤਕ ਹਵਾਈ ਖੇਤਰ ਕੀਤਾ ਬੰਦ
NEXT STORY