ਪਟਨਾ/ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨਾਲ ਇਕ ਬੈਠਕ ਕਰ ਕੇ ਪੰਜਾਬੀ ਭਾਈਚਾਰੇ ਨਾਲ ਸਬੰਧਿਤ ਅਤੇ ਹੋਰ ਵੱਖ ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ।
ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਮੁਤਾਬਕ ਇਹ ਇਕ ਸਿਸ਼ਟਾਚਾਰ ਬੈਠਕ ਸੀ, ਜਿਸ 'ਚ ਸ. ਸੰਧਵਾਂ ਨੇ ਬਿਹਾਰ 'ਚ ਵੱਸਦੇ ਪੰਜਾਬੀਆਂ ਦੇ ਵੱਖ-ਵੱਖ ਮੁੱਦਿਆਂ ਬਾਰੇ ਨਿਤੀਸ਼ ਕੁਮਾਰ ਨਾਲ ਚਰਚਾ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਖੇਤੀ, ਡੇਅਰੀ ਫਾਰਮਿੰਗ, ਸੱਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ 'ਤੇ ਚਰਚਾ ਕੀਤੀ।
ਬੈਠਕ ਤੋਂ ਬਾਅਦ ਸ. ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਨਿਤੀਸ਼ ਕੁਮਾਰ ਨਾਲ ਚਰਚਾ ਬਹੁਤ ਵਧੀਆ ਰਹੀ ਅਤੇ ਉਨ੍ਹਾਂ ਨੂੰ ਬਿਹਾਰ 'ਚ ਵੱਸਦੇ ਪੰਜਾਬੀਆਂ ਬਾਰੇ ਕਈ ਕੁਝ ਜਾਣਨ ਦਾ ਮੌਕਾ ਮਿਲਿਆ। ਇਸ ਤੋਂ ਪਹਿਲਾਂ ਪਟਨਾ ਵਿਖੇ ਪਹੁੰਚ ਕੇ ਸ. ਸੰਧਵਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਚੰਗੇ ਜੀਵਨ ਦੇ ਨਿਰਮਾਣ ਲਈ ਲੋਕਾਂ ਨੂੰ ਸ੍ਰੀ ਗਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।
ਕਿਸਾਨਾਂ ਦੇ ਹੱਕ 'ਚ ਗਰਜੇ ਸੁਖਪਾਲ ਖਹਿਰਾ, ਆਮਦਨ ਦੁੱਗਣੀ ਦੇ ਦਾਅਵੇ 'ਤੇ 'ਵਾਈਟ ਪੇਪਰ' ਜਾਰੀ ਕਰੇ ਕੇਂਦਰ
NEXT STORY