ਨਵੀਂ ਦਿੱਲੀ : ਬੁੱਧਵਾਰ ਨੂੰ ਯਾਨੀ ਲੋਕ ਸਭਾ ਦੇ ਤੀਸਰੇ ਦਿਨ ਇਕ ਵੱਖਰਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ। ਇੱਕ ਪਾਸੇ ਵਿਰੋਧੀ ਧਿਰ ਨੇ ਓਮ ਬਿਰਲਾ ਦੇ ਮੁੜ ਲੋਕ ਸਭਾ ਸਪੀਕਰ ਬਣਨ ਦਾ ਸੁਆਗਤ ਕੀਤਾ, ਨਾਲ ਹੀ ਉਨ੍ਹਾਂ ਨੂੰ ਬਰਖਾਸਤ ਕਰਨ ਦੇ ਮਾਮਲਿਆਂ ਨੂੰ ਲੈ ਕੇ ਤੰਜ ਵੀ ਕੱਸੇ। ਕੁਝ ਸਮੇਂ ਬਾਅਦ ਸਾਰਾ ਕੁਝ ਇਕ ਦਮ ਬਦਲ ਗਿਆ, ਕਿਉਂਕਿ ਸਪੀਕਰ ਓਮ ਬਿਰਲਾ ਨੇ ਆਪਣੇ ਪਹਿਲੇ ਭਾਸ਼ਣ ਵਿੱਚ ਆਪਣਾ ਵੱਖਰਾ ਰੁਖ ਦਿਖਾਇਆ। ਓਮ ਬਿਰਲਾ ਦਾ ਅਜਿਹਾ ਰੁਖ ਵੇਖ ਕੇ ਵਿਰੋਧੀ ਧਿਰ ਹੈਰਾਨ ਹੋ ਗਈ।
ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)
ਇਸ ਦੌਰਾਨ ਓਮ ਬਿਰਲਾ ਨੇ 1975 ਵਿੱਚ ਇੰਦਰਾ ਗਾਂਧੀ ਦੀ ਸਰਕਾਰ ਦੁਆਰਾ ਲਾਗੂ ਕੀਤੀ ਐਮਰਜੈਂਸੀ ਦੀ ਵਰ੍ਹੇਗੰਢ 'ਤੇ ਸਦਨ ਵਿੱਚ ਗੱਲਬਾਤ ਕੀਤੀ। ਉਹਨਾਂ ਨੇ ਐਮਰਜੈਂਸੀ ਨੂੰ ਲੋਕਤੰਤਰ ਦੇ ਇਤਿਹਾਸ ਦਾ ਕਾਲਾ ਅਧਿਆਏ ਦੱਸਿਆ।ਇਸ ਦੌਰਾਨ ਕਾਂਗਰਸ ਅਤੇ ਹੋਰ ਕਈ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਸਦਨ ਵਿੱਚ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਹੰਗਾਮੇ ਤੋਂ ਬਾਅਦ ਸਪੀਕਰ ਨੇ ਸਦਨ ਵਿੱਚ ਦੋ ਮਿੰਟ ਦਾ ਮੌਨ ਰੱਖਵਾ ਦਿੱਤਾ। ਹਾਲਾਂਕਿ ਇਸ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਨਾਅਰੇਬਾਜ਼ੀ ਕਰਦੇ ਰਹੇ। ਉਹਨਾਂ ਨੇ ਕਿਹਾ ਕਿ ਭਾਰਤ ਨੂੰ ਪੂਰੀ ਦੁਨੀਆ ਵਿੱਚ ਲੋਕਤੰਤਰ ਦੀ ਮਾਂ ਵਜੋਂ ਜਾਣਿਆ ਜਾਂਦਾ ਹੈ। ਭਾਰਤ ਵਿੱਚ ਜਮਹੂਰੀ ਕਦਰਾਂ-ਕੀਮਤਾਂ ਅਤੇ ਬਹਿਸ ਦਾ ਹਮੇਸ਼ਾ ਸਮਰਥਨ ਰਿਹਾ ਹੈ।
ਇਹ ਵੀ ਪੜ੍ਹੋ - ਮੱਥੇ 'ਤੇ ਬਿੰਦੀ, ਬੁੱਲ੍ਹਾਂ 'ਤੇ ਲਿਪਸਟਿਕ...ਏਅਰਪੋਰਟ ਦੇ ਅਧਿਕਾਰੀ ਨੇ ਔਰਤ ਦਾ ਭੇਸ ਧਾਰਨ ਕਰ ਕੀਤੀ ਖ਼ੁਦਕੁਸ਼ੀ
ਇਸ ਮੌਕੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ, "ਇਹ ਸਦਨ 1975 ਵਿੱਚ ਐਮਰਜੈਂਸੀ ਲਗਾਉਣ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਾ ਹੈ। ਇਸ ਦੇ ਨਾਲ ਹੀ ਅਸੀਂ ਉਨ੍ਹਾਂ ਸਾਰੇ ਲੋਕਾਂ ਦੇ ਦ੍ਰਿੜ ਇਰਾਦੇ ਦੀ ਸ਼ਲਾਘਾ ਕਰਦੇ ਹਾਂ ਜਿਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕੀਤਾ, ਸੰਘਰਸ਼ ਕੀਤਾ ਅਤੇ ਭਾਰਤ ਦੇ ਲੋਕਤੰਤਰ ਦੀ ਰੱਖਿਆ ਦੀ ਜ਼ਿੰਮੇਵਾਰੀ ਨਿਭਾਈ।" ਓਮ ਬਿਰਲਾ ਨੇ ਕਿਹਾ ਕਿ 25 ਜੂਨ 1975 ਭਾਰਤ ਦੇ ਇਤਿਹਾਸ ਵਿੱਚ ਹਮੇਸ਼ਾ ਕਾਲੇ ਅਧਿਆਏ ਵਜੋਂ ਜਾਣਿਆ ਜਾਵੇਗਾ। ਇਸ ਦਿਨ ਤਤਕਾਲੀ ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਐਮਰਜੈਂਸੀ ਲਗਾ ਦਿੱਤੀ ਸੀ ਅਤੇ ਬਾਬਾ ਸਾਹਿਬ ਅੰਬੇਡਕਰ ਦੁਆਰਾ ਬਣਾਏ ਸੰਵਿਧਾਨ 'ਤੇ ਹਮਲਾ ਕੀਤਾ ਸੀ।
ਇਹ ਵੀ ਪੜ੍ਹੋ - BIG BREAKING : ਅਦਾਲਤ 'ਚ ਕੇਜਰੀਵਾਲ ਦੀ ਸਿਹਤ ਹੋਈ ਖ਼ਰਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਗਾਤਾਰ ਦੂਜੀ ਵਾਰ ਲੋਕ ਸਭਾ ਸਪੀਕਰ ਬਣਨ ਵਾਲੇ ਪਹਿਲੇ ਭਾਜਪਾ ਆਗੂ ਬਣੇ ਓਮ ਬਿਰਲਾ
NEXT STORY