ਨਵੀਂ ਦਿੱਲੀ - ਭਾਰਤੀ ਦੂਤਾਵਾਸ ਨੇ ਨੌਕਰੀਆਂ ਲਈ ਕੰਬੋਡੀਆ ਜਾਣ ਵਾਲੇ ਭਾਰਤੀ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਦੁਆਰਾ ਪ੍ਰਵਾਨਿਤ ਏਜੰਟਾਂ 'ਤੇ ਹੀ ਭਰੋਸਾ ਕਰਨ ਲਈ ਕਿਹਾ ਗਿਆ ਹੈ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਰੁਜ਼ਗਾਰ ਦੀ ਭਾਲ ਵਿੱਚ ਕੰਬੋਡੀਆ ਜਾ ਰਹੇ ਹੋ, ਤਾਂ ਸਿਰਫ਼ ਭਾਰਤੀ ਵਿਦੇਸ਼ ਮੰਤਰਾਲੇ ਦੁਆਰਾ ਮਾਨਤਾ ਪ੍ਰਾਪਤ ਏਜੰਟਾਂ 'ਤੇ ਭਰੋਸਾ ਕਰੋ। ਐਡਵਾਈਜ਼ਰੀ 'ਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਹੈ ਕਿ ਨੌਕਰੀਆਂ ਨੂੰ ਲੈ ਕੇ ਧੋਖਾਧੜੀ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਕਈ ਏਜੰਟ ਲੋਕਾਂ ਤੋਂ ਪੈਸੇ ਲੈ ਕੇ ਫਿਰ ਧੋਖਾਧੜੀ ਕਰਦੇ ਹਨ।
ਇਹ ਵੀ ਪੜ੍ਹੋ : ਤੰਬਾਕੂ ਨਿਰਮਾਤਾਵਾਂ ਲਈ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨਾ ਹੋਇਆ ਲਾਜ਼ਮੀ, ਅਸਫ਼ਲ ਰਹਿਣ 'ਤੇ ਲੱਗੇਗਾ ਮੋਟਾ ਜੁਰਮਾਨਾ
ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਨੇ ਕਿਹਾ ਕਿ ਕੁਝ ਡਿਜੀਟਲ ਸੇਲਜ਼ ਅਤੇ ਮਾਰਕੀਟਿੰਗ ਕੰਪਨੀਆਂ ਨੌਕਰੀਆਂ ਦੇ ਨਾਂ 'ਤੇ ਭਾਰਤੀ ਲੋਕਾਂ ਨਾਲ ਧੋਖਾ ਕਰ ਰਹੀਆਂ ਹਨ। ਇਹਨਾਂ ਵਿੱਚੋਂ ਬਹੁਤ ਸਾਰੀਆਂ ਕੰਪਨੀਆਂ ਥਾਈਲੈਂਡ ਅਤੇ ਲਾਓਸ ਵਿੱਚ ਕਾਲ-ਸੈਂਟਰ ਘੁਟਾਲਿਆਂ ਅਤੇ ਕ੍ਰਿਪਟੋ-ਮੁਦਰਾ ਧੋਖਾਧੜੀ ਵਿੱਚ ਸ਼ਾਮਲ ਰਹੀਆਂ ਹਨ। ਕੰਬੋਡੀਆ ਸਥਿਤ ਭਾਰਤੀ ਦੂਤਾਵਾਸ ਨੇ ਕਿਹਾ, 'ਨੌਕਰੀ ਦੀ ਤਲਾਸ਼ ਕਰਨ ਵਾਲੇ ਲੋਕ ਵੀ ਇਸ ਸਬੰਧ 'ਚ ਸਾਡੇ ਨਾਲ ਸੰਪਰਕ ਕਰ ਸਕਦੇ ਹਨ।' ਅੰਬੈਸੀ ਨੇ ਕਿਹਾ ਕਿ ਵਿਦੇਸ਼ਾਂ 'ਚ ਨੌਕਰੀ ਦੇ ਨਾਂ 'ਤੇ ਭਾਰਤੀ ਨਾਗਰਿਕਾਂ ਨਾਲ ਧੋਖਾਧੜੀ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਹ ਵੀ ਦੱਸਿਆ ਗਿਆ ਹੈ ਕਿ ਥਾਈਲੈਂਡ ਵਿੱਚ ਵੀ ਭਾਰਤੀ ਨਾਗਰਿਕਾਂ ਨੂੰ ਰੁਜ਼ਗਾਰ ਦਾ ਲਾਲਚ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮ੍ਰਿਤਕ ਰਿਸ਼ਤੇਦਾਰਾਂ ਦਾ ਵਰਚੁਅਲ ਅਵਤਾਰ ਬਣਾਉਣ ਦਾ ਵਧਿਆ ਰੁਝਾਨ, ਲੋਕ ਖਰਚ ਰਹੇ ਹਨ ਲੱਖਾਂ ਰੁਪਏ
ਇਹ ਵੀ ਪੜ੍ਹੋ : ਬੁਢਾਪੇ ਦਾ ਕਾਰਨ ਬਣਨ ਵਾਲੇ ‘ਜ਼ਾਂਬੀ ਸੈੱਲਜ਼’ ਨੂੰ ਮਾਰਨ ਵਾਲੀ ਦਵਾਈ ਵਿਕਸਿਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ : ਕਾਰ ਹਾਦਸੇ 'ਚ ਹੈਦਰਾਬਾਦ ਦੇ ਵਿਅਕਤੀ ਦੀ ਮੌਤ
NEXT STORY