ਨਵੀਂ ਦਿੱਲੀ (ਕਮਲ ਕਾਂਸਲ) : ਦਿੱਲੀ ਦੇ ਰੋਹਿਣੀ ਇਲਾਕੇ ’ਚ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਅਤੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਮੈਂਬਰਾਂ ਵਿਚਾਲੇ ਮੁਕਾਬਲਾ ਹੋਇਆ। ਇਹ ਘਟਨਾ ਸੈਕਟਰ 36 ਦੀ ਦੱਸੀ ਜਾ ਰਹੀ ਹੈ। ਮੁਕਾਬਲੇ ਤੋਂ ਬਾਅਦ ਪੁਲਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਸੈੱਲ ਅਤੇ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਮੈਂਬਰਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਦੋਵਾਂ ਪਾਸਿਆਂ ਤੋਂ ਕਈ ਰਾਊਂਡ ਫਾਇਰਿੰਗ ਹੋਈ।
ਮੁਕਾਬਲੇ ’ਚ ਸ਼ਾਮਲ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਤੋਂ ਬਾਅਦ ਤਿੰਨ ਲੋਕਾਂ ਨਵੀਨ ਪੁੱਤਰ ਸਤਬੀਰ ਵਾਸੀ ਬੇਰੀ, ਝੱਜਰ, ਮਨੋਜ ਪੁੱਤਰ ਰਾਜਬੀਰ ਵਾਸੀ ਬੇਰੀ, ਝੱਜਰ ਤੇ ਕਰਮਬੀਰ ਪੁੱਤਰ ਕ੍ਰਿਸ਼ਨ ਵਾਸੀ ਬੇਰੀ, ਝੱਜਰ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਫੜੇ ਗਏ ਤਿੰਨੋਂ ਵਿਅਕਤੀਆਂ ਖ਼ਿਲਾਫ ਝੜਸਾ, ਗੁਰੂਗ੍ਰਾਮ ਵਿਖੇ ਸ਼ਰਾਬ ਵਿਕਰੇਤਾ ਦੀ ਦੁਕਾਨ 'ਤੇ ਹਥਿਆਰਬੰਦ ਡਕੈਤੀ ਦੇ ਕੇਸ ’ਚ ਐੱਫ.ਆਈ.ਆਰ. ਨੰਬਰ- 497/22 ਮਿਤੀ 24/7/22 ਯੂ/ਐਸ 392/397/120ਬੀ ਆਈਪੀਸੀ ਅਤੇ 25 ਆਰਮਜ਼ ਐਕਟ, ਪੀਏ- ਸਦਰ ਗੁਰੂਗ੍ਰਾਮ, ਹਰਿਆਣਾ ਦਰਜ ਹੈ ਤੇ ਇਹ ਪੁਲਸ ਨੂੰ ਲੋੜੀਂਦੇ ਸਨ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਦੀਪਕ ਮੁੰਡੀ ਗ੍ਰਿਫ਼ਤਾਰ, SYL ’ਤੇ ਸੁਪਰੀਮ ਕੋਰਟ ਦੀ ਸਲਾਹ, ਪੜ੍ਹੋ TOP 10
ਪੁਲਸ ਅਨੁਸਾਰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਗ੍ਰਿਫ਼ਤਾਰੀ ਸਮੇਂ ਆਤਮਸਮਰਪਣ ਕਰਨ ਦੀ ਚਿਤਾਵਨੀ ਦੇਣ ਦੇ ਬਾਵਜੂਦ ਪੁਲਸ ਟੀਮ ’ਤੇ ਤਿੰਨ ਤੋਂ ਚਾਰ ਰਾਊਂਡ ਫਾਇਰਿੰਗ ਕੀਤੀ। ਇਸ ਤੋਂ ਬਾਅਦ ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮੁਕਾਬਲੇ ਦੌਰਾਨ ਇਕ ਪੁਲਸ ਅਧਿਕਾਰੀ ਨੂੰ ਗੋਲੀ ਲੱਗੀ ਪਰ ਉਨ੍ਹਾਂ ਨੇ ਬੁਲੇਟ ਪਰੂਫ਼ ਜੈਕੇਟ ਪਾਈ ਹੋਈ ਸੀ, ਜਿਸ ਕਾਰਨ ਉਸ ਦੀ ਜਾਨ ਬਚ ਗਈ। ਜਾਣਕਾਰੀ ਅਨੁਸਾਰ ਮੁਕਾਬਲੇ ਤੋਂ ਬਾਅਦ ਫੜੇ ਗਏ ਬਦਮਾਸ਼ਾਂ ਕੋਲੋਂ ਤਿੰਨ ਪਿਸਤੌਲ ਅਤੇ 10 ਤੋਂ ਵੱਧ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਗੋਗਰਾ-ਹਾਟ ਸਪ੍ਰਿੰਗਸ ਤੋਂ ਪਿੱਛੇ ਹਟਣ ਲੱਗੇ ਭਾਰਤ-ਚੀਨ ਦੇ ਫੌਜੀ, PM ਮੋਦੀ-ਜਿਨਪਿੰਗ ਵਿਚਾਲੇ ਹੋ ਸਕਦੀ ਹੈ ਮੁਲਾਕਾਤ !
NEXT STORY