ਵਡੋਦਰਾ, (ਭਾਸ਼ਾ)- ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਸਮਾਜ ਵਿਚ ਜਾਤ ਅਤੇ ਲਿੰਗ ਦੇ ਆਧਾਰ ’ਤੇ ਵਿਤਕਰੇ ਨੂੰ ਖਤਮ ਕਰਨ ਲਈ ਵਿਸ਼ੇਸ਼ ਯਤਨ ਕਰਨ ਦਾ ਸੱਦਾ ਦਿੱਤਾ ਹੈ। ਆਰ. ਐੱਸ. ਐੱਸ. ਮੁਖੀ ਆਪਣੇ ਦੋ ਦਿਨਾਂ ਗੁਜਰਾਤ ਦੌਰੇ ਦੇ ਦੂਜੇ ਦਿਨ ਐਤਵਾਰ ਇੱਥੇ ਬੁੱਧੀਜੀਵੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਆਰ.ਐੱਸ.ਐੱਸ. ਦੀ ਇੱਕ ਪ੍ਰੈਸ ਰਿਲੀਜ਼ ਅਨੁਸਾਰ ਉਹ ਸ਼ਨੀਵਾਰ ਦੱਖਣੀ ਗੁਜਰਾਤ ਦੇ ਭਰੂਚ ’ਚ ਇੱਕ ਅਜਿਹੇ ਹੀ ਪ੍ਰੋਗਰਾਮ ’ਚ ਸ਼ਾਮਲ ਹੋਏ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ‘ਸੱਜਣ ਸ਼ਕਤੀ’ ਨੂੰ ਲਾਮਬੰਦ ਹੋ ਕੇ ਸਿੱਖਿਆ ਰਾਹੀਂ ਸਮਾਜਿਕ ਤਬਦੀਲੀ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਇਕਸੁਰਤਾ, ਪਰਿਵਾਰਕ ਸਿੱਖਿਆ, ਰੀਤੀ-ਰਿਵਾਜਾਂ ਦੀ ਪਾਲਣਾ, ਵਾਤਾਵਰਣ ਦੀ ਸੁਰੱਖਿਆ, ਸਵਦੇਸ਼ੀ ਕਦਰਾਂ-ਕੀਮਤਾਂ ਦੀ ਜਾਗ੍ਰਿਤੀ ਤੇ ਨਾਗਰਿਕ ਫਰਜ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਰਿਲੀਜ਼ ’ਚ ਭਾਗਵਤ ਦੇ ਹਵਾਲੇ ਨਾਲ ਕਿਹਾ ਗਿਆ ਕਿ ਸਮਾਜ ’ਚ ਜਾਤ ਅਤੇ ਲਿੰਗ ਦੇ ਆਧਾਰ ‘ਤੇ ਵਿਤਕਰੇ ਨੂੰ ਖਤਮ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣੇ ਚਾਹੀਦੇ ਹਨ। ਮੀਟਿੰਗ ਦੌਰਾਨ ਸਿਹਤ, ਵਾਤਾਵਰਣ, ਕਲਾ, ਸਾਹਿਤ ਅਤੇ ਸਮਾਜਿਕ ਤਬਦੀਲੀ ਵਰਗੇ ਖੇਤਰਾਂ ’ਤੇ ਚਰਚਾ ਕੀਤੀ ਗਈ। ਕੰਮ ਕਰਨ ਵਾਲੇ ਲੋਕਾਂ ਨੇ ਪ੍ਰਾਜੈਕਟਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।
CAA ਨੂੰ ਲੈ ਕੇ ਰਾਜਨਾਥ ਸਿੰਘ ਦਾ ਵੱਡਾ ਬਿਆਨ
NEXT STORY