ਮਥੁਰਾ: ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਮਗੋਰਰਾ ਥਾਨਾ ਖੇਤਰ ਵਿੱਚ ਬੁੱਧਵਾਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਥੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਉਣ ਮਗਰੋਂ ਗੋਵਰਧਨ ਡਰੇਨ (ਨਹਿਰ) ਵਿੱਚ ਡਿੱਗ ਗਈ, ਜਿਸ ਕਾਰਨ ਕਾਰ ਸਵਾਰ ਚਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਤਿੰਨ ਨੌਜਵਾਨ ਇੱਕੋ ਪਰਿਵਾਰ ਦੇ ਸਨ, ਜੋ ਆਪਸ ਵਿੱਚ ਭਰਾ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : 'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ ਬਿਆਨ
ਵਿਆਹ ਸਮਾਗਮ 'ਚ ਜਾ ਰਹੇ ਸਨ ਨੌਜਵਾਨ
ਮਿਲੀ ਜਾਣਕਾਰੀ ਮੁਤਾਬਕ ਮਹਾਵਨ ਥਾਨਾ ਖੇਤਰ ਦੇ ਰਹਿਣ ਵਾਲੇ ਰਾਹੁਲ, ਅਮਿਤ ਅਤੇ ਮੋਹਿਤ ਆਪਣੇ ਇੱਕ ਹੋਰ ਦੋਸਤ ਨਾਲ ਰਾਤ ਕਰੀਬ 8 ਵਜੇ ਰਾਜਸਥਾਨ ਦੇ ਡੀਗ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਮਗੋਰਰਾ ਇਲਾਕੇ ਦੇ ਪਿੰਡ ਨਗਲਾ ਦੇਵੀਆ ਨੇੜੇ ਪਹੁੰਚੀ ਤਾਂ ਮੋੜ 'ਤੇ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਗਈ। ਕਾਰ ਦੇ ਬੇਕਾਬੂ ਹੋ ਜਾਣ ਤੋਂ ਬਾਅਦ ਉਹ ਡਿਵਾਈਡਰ ਨਾਲ ਟਕਰਾ ਗਈ ਅਤੇ ਫਿਰ ਸਿੱਧੀ ਨਹਿਰ ਵਿੱਚ ਡਿੱਗੀ। ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਨਹਿਰ ਵਿੱਚ ਪਾਣੀ ਦਾ ਪੱਧਰ ਕਾਫੀ ਜ਼ਿਆਦਾ ਸੀ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਡੁੱਬ ਗਈ।
ਇਹ ਵੀ ਪੜ੍ਹੋ : ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ ਸਕਦੀ ਹੈ ਜ਼ਬਤ
ਡੁੱਬਣ ਕਾਰਨ 4 ਦੀ ਮੌਤ
ਇਸ ਹਾਦਸੇ ਦੀ ਆਵਾਜ਼ ਸੁਣ ਕੇ ਨੇੜੇ ਸਥਿਤ ਇੱਕ ਸ਼ਰਾਬ ਦੇ ਠੇਕੇ ਦੇ ਸੇਲਜ਼ਮੈਨ ਅਤੇ ਪਿੰਡ ਵਾਸੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਕਰਨੇ ਸ਼ੁਰੂ ਕੀਤੇ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਸੇਲਜ਼ਮੈਨ ਨੇ ਪਾਣੀ ਵਿੱਚ ਛਾਲ ਵੀ ਮਾਰੀ ਪਰ ਵਹਾਅ ਤੇਜ਼ ਹੋਣ ਕਾਰਨ ਉਹ ਸਫਲ ਨਹੀਂ ਹੋ ਸਕਿਆ। ਕਰੀਬ ਪੌਣੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਪਿੰਡ ਵਾਸੀਆਂ ਅਤੇ ਪੁਲਸ ਨੇ ਰੱਸੀਆਂ ਦੀ ਮਦਦ ਨਾਲ ਨੌਜਵਾਨਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਚਾਰਾਂ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ : Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ! ਚੈਕ ਕਰੋ ਅੱਜ ਦਾ ਰੇਟ
ਪਰਿਵਾਰਾਂ ਵਿੱਚ ਮਚਿਆ ਚੀਕ-ਚਿਹਾੜਾ
ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਕਾਰ ਦੇ ਨੰਬਰ ਦੇ ਆਧਾਰ 'ਤੇ ਮ੍ਰਿਤਕਾਂ ਦੀ ਪਛਾਣ ਕੀਤੀ। ਮ੍ਰਿਤਕਾਂ ਦੀ ਪਛਾਣ ਰਾਹੁਲ ਵਰਮਾ ਨਿਵਾਸੀ ਬਲਦੇਵਗੜ੍ਹ, ਅਮਿਤ ਅਤੇ ਮੋਹਿਤ ਨਿਵਾਸੀ ਪ੍ਰੇਮਨਗਰ ਕਲਾਂ ਵਜੋਂ ਹੋਈ ਹੈ। ਇਸ ਦੌਰਾਨ ਚੌਥੇ ਮ੍ਰਿਤਕ ਨੌਜਵਾਨ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਵਿੱਚ ਮਾਤਮ ਛਾ ਗਿਆ ਹੈ। ਟ੍ਰੈਕਟਰ ਦੀ ਮਦਦ ਨਾਲ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ।
ਇਹ ਵੀ ਪੜ੍ਹੋ : ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ ਸਕਦਾ ਹੈ 'ਅਸ਼ੁੱਭ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਸਲਵਾਰ ਦਾ ਨਾਲਾ ਖਿੱਚਣਾ ਤੇ ਛਾਤੀਆਂ ਨੂੰ ਫੜਨਾ ਜਬਰ-ਜ਼ਨਾਹ ਦੀ ਕੋਸ਼ਿਸ਼', ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
NEXT STORY