ਰਾਏਚੂਰ- ਕਰਨਾਟਕ ਦੇ ਰਾਏਚੂਰ ’ਚ ਇਕ ਰੌਂਗਟੇ ਖੜੇ ਕਰਨ ਵਾਲਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇਕ ਤੇਜ਼ ਰਫਤਾਰ ਜੈਗੁਆਰ ਕਾਰ ਨੇ 4 ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ। ਇਨ੍ਹਾਂ ਵਿਚ 3 ਕੁੜੀਆਂ ਅਤੇ ਇਕ ਨੌਜਵਾਨ ਸ਼ਾਮਲ ਹੈ। ਇਸ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਟੱਕਰ ਤੋਂ ਬਾਅਦ ਇਕ ਕੁੜੀ ਉਛਲ ਕੇ 20 ਫੁੱਟ ਦੂਰ ਜਾ ਡਿੱਗਦੀ ਹੈ। ਇਸ ਹਾਦਸੇ ’ਚ 4 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਡਰਾਈਵਰ ਕਾਰ ਸਮੇਤ ਫਰਾਰ ਹੋ ਗਿਆ।
ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਰਾਏਚੂਰ ’ਚ ਸ਼੍ਰੀ ਰਾਮ ਮੰਦਰ ਦੇ ਕੋਲ ਸੜਕ ਦੇ ਦੂਜੇ ਪਾਸੇ ਤੋਂ ਇਕ ਬਾਈਕ ਸਵਾਰ ਯੂ ਟਰਨ ਲੈਣ ਲਈ ਇਸ ਨੂੰ ਮੋੜਦਾ ਹੈ। ਉਦੋਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਚਿੱਟੇ ਰੰਗ ਦੀ ਕਾਰ ਸਾਈਡ ਤੋਂ ਬਾਈਕ ਨੂੰ ਜ਼ੋਰਦਾਰ ਟੱਕਰ ਮਾਰਦੀ ਹੈ। ਬਾਈਕ ਦੇ ਪਰਖੱਚੇ ਉੱਡ ਜਾਂਦੇ ਹਨ ਅਤੇ ਬਾਈਕ ਸਵਾਰ ਸੜਕ ’ਤੇ ਡਿੱਗ ਜਾਂਦਾ ਹੈ। ਬਾਈਕ ਨੂੰ ਟੱਕਰ ਮਾਰਨ ਤੋਂ ਬਾਅਦ ਕਾਰ ਸੜਕ ਕਿਨਾਰੇ ਪੈਦਲ ਜਾ ਰਹੇ ਸਕੂਲੀ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ ਹੈ। ਪੁਲਸ ਨੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਜਾਂਚ ਕਰਦਿਆਂ ਕਾਰਵਾਈ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਮਨਾਕ! ਅਨੁਸੂਚਿਤ ਜਾਤੀ ਦੀ ਔਰਤ ਨੂੰ ਨਗਨ ਅਵਸਥਾ 'ਚ ਦਰੱਖਤ ਨਾਲ ਬੰਨ੍ਹ ਕੇ ਕੁੱਟਿਆ
NEXT STORY