ਪ੍ਰਯਾਗਰਾਜ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਸ਼ੁੱਕਰਵਾਰ ਰਾਤ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਫਲਾਈਓਵਰ ਹੇਠਾਂ ਸੁੱਤੀਆਂ ਤਿੰਨ ਔਰਤਾਂ ਨੂੰ ਕੁਚਲ ਕੇ ਰੱਖ ਦਿੱਤਾ। ਇਸ ਘਟਨਾ ਦੀ ਜਾਣਕਾਰੀ ਇੱਕ ਪੁਲਸ ਅਧਿਕਾਰੀ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਵਲ ਲਾਈਨਜ਼ ਥਾਣਾ ਖੇਤਰ ਦੇ ਅੰਬੇਡਕਰ ਚੌਕ ਨੇੜੇ ਵਾਪਰੇ ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ ਗਈਆਂ ਹਨ। ਜ਼ਖ਼ਮੀ ਔਰਤਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ - 19, 20, 21, 22, 23, 24 ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ, IMD ਵਲੋਂ ਅਲਰਟ ਜਾਰੀ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਹਾਇਕ ਪੁਲਸ ਕਮਿਸ਼ਨਰ (ਸਿਵਲ ਲਾਈਨਜ਼) ਸ਼ਿਆਮਜੀਤ ਪ੍ਰਮਿਲ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਅੰਬੇਡਕਰ ਚੌਕ ਨੇੜੇ ਇੱਕ ਤੇਜ਼ ਰਫ਼ਤਾਰ ਬੇਕਾਬੂ ਕਾਰ ਨੇ ਤਿੰਨ ਔਰਤਾਂ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਜ਼ਖ਼ਮੀ ਹੋਈਆਂ ਔਰਤਾਂ ਨੂੰ ਐਸਆਰਐਨ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇੱਕ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਚਮੋਲੀ ਦੇਵੀ (65) ਵਜੋਂ ਹੋਈ ਹੈ। ਸਿੰਘ ਨੇ ਕਿਹਾ ਕਿ ਡਰਾਈਵਰ ਕਾਰ ਛੱਡ ਕੇ ਮੌਕੇ ਤੋਂ ਭੱਜ ਗਿਆ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਦੋ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿਵਲ ਲਾਈਨਜ਼ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਵਿਸ਼ਵ ਪੱਧਰੀ ਚੁਣੌਤੀਆਂ ਦੇ ਬਾਵਜੂਦ ਮਜ਼ਬੂਤੀ ਨਾਲ ਅੱਗੇ ਵਧ ਰਹੀ ਭਾਰਤੀ ਅਰਥਵਿਵਸਥਾ' ; ਸੁਨੀਲ ਮਿੱਤਲ
NEXT STORY