ਵਾਸ਼ਿਮ : ਮਹਾਰਾਸ਼ਟਰ ਦੇ ਵਾਸ਼ਿਮ ਜ਼ਿਲ੍ਹੇ ਵਿਚ ਸਮਰੁੱਧੀ ਐਕਸਪ੍ਰੈਸਵੇਅ 'ਤੇ ਇਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਾਰ ਸਵਾਰ 2 ਔਰਤਾਂ ਸਣੇ 4 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਸ਼ੁੱਕਰਵਾਰ ਨੂੰ ਦਿੱਤੀ ਗਈ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਰਾਤ ਕਰੀਬ 8 ਵਜੇ ਵਨੋਜਾ ਅਤੇ ਕਰੰਜਾ ਵਿਚਕਾਰ ਵਾਪਰੀ ਹੈ।
ਇਹ ਵੀ ਪੜ੍ਹੋ - WhatsApp ਰਾਹੀਂ ਘਰ ਬੈਠੇ ਪੈਸੇ ਕਮਾਉਣਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਹੋਣਗੇ ਕਈ ਫ਼ਾਇਦੇ
ਮੰਗਰੂਲਪੀਰ ਪੁਲਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਨਾਗਪੁਰ ਜ਼ਿਲ੍ਹੇ ਦੇ ਉਮਰੇਡ ਤੋਂ ਇਕ ਪਰਿਵਾਰ ਦੇ ਪੰਜ ਮੈਂਬਰ ਪੁਣੇ ਵਿਚ ਇਕ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਕਾਰ ਵਿਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਚੈਨਲ ਨੰਬਰ 215 ਦੇ ਨੇੜੇ ਕਾਰ ਚਾਲਕ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਗਈ। ਅਧਿਕਾਰੀਆਂ ਨੇ ਕਿਹਾ ਕਿ ਕਾਰ ਵਿਚ ਸਵਾਰ ਮਾਧੁਰੀ ਜੈਸਵਾਲ ਅਤੇ ਵੈਦੇਹੀ ਜੈਸਵਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸੰਗੀਤਾ ਅਤੇ ਰਾਧੇਸ਼ਿਆਮ ਜੈਸਵਾਲ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਇਲਾਕਾ ਕਾਰ ਚਲਾ ਰਿਹਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਵਾਸ਼ਿਮ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ - School Holidays : ਮੁੜ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਕਾਰਵਾਈ ; ਅਮਰੀਕਾ ਮਗਰੋਂ ਹੁਣ ਭਾਰਤ ਨੇ 250 ਪ੍ਰਵਾਸੀਆਂ ਨੂੰ ਕੀਤਾ ਡਿਪੋਰਟ
NEXT STORY