ਮਹਾਰਾਜਗੰਜ (ਯੂਪੀ) : ਮਹਾਰਾਜਗੰਜ ਜ਼ਿਲ੍ਹੇ ਦੇ ਨਿਕਹਲੌਲ ਥਾਣਾ ਖੇਤਰ ਵਿੱਚ ਇੱਕ ਤੇਜ਼ ਰਫ਼ਤਾਰ ਆਲਟੋ ਕਾਰ ਦੇ ਦਰੱਖਤ ਨਾਲ ਟਕਰਾਉਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਐਤਵਾਰ ਨੂੰ ਇਸ ਘਟਨਾ ਦੇ ਸਬੰਧ ਵਿਚ ਜਾਣਕਾਰੀ ਦਿੱਤੀ। ਨਿਚਲੌਲ ਪੁਲਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ (ਐੱਸਐੱਚਓ) ਗੌਰਵ ਕੁਮਾਰ ਕਨੌਜੀਆ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਰਾਤ ਨੂੰ 12 ਵਜੇ ਦੇ ਕਰੀਬ ਬਹੁਵਰ ਪਿੰਡ ਨੇੜੇ ਵਾਪਰਿਆ।
ਇਹ ਵੀ ਪੜ੍ਹੋ - ਸੋਮਵਾਰ ਤੋਂ ਖੁੱਲਣਗੇ ਸਾਰੇ ਸਕੂਲ: ਵਿਦਿਆਰਥੀ ਹੋ ਜਾਣ ਤਿਆਰ!
ਉਹਨਾਂ ਨੇ ਕਿਹਾ ਕਿ ਕਾਰ ਵਿਚ ਸਵਾਰ ਨੌਜਵਾਨ ਨਿਚਲੌਲ ਵਿੱਚ ਇੱਕ ਰਿਸ਼ਤੇਦਾਰ ਨੂੰ ਮਿਲਣ ਤੋਂ ਬਾਅਦ ਕੁਸ਼ੀਨਗਰ ਵਾਪਸ ਆ ਰਹੇ ਸਨ। ਇਸ ਦੌਰਾਨ ਰਾਸਤੇ ਵਿਚ ਇਹ ਹਾਦਸਾ ਵਾਪਰ ਗਿਆ। ਇਸ ਮਾਮਲੇ ਦੀ ਹੋਰ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਨੇ ਦੱਸਿਆ ਕਿ ਤਿੰਨੋਂ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਇਸ ਹਾਦਸੇ ਵਿਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਰਾਕੇਸ਼ (23), ਸ਼ੋਭਿਤ (30) ਅਤੇ ਦੇਵਾਨੰਦ (28) ਵਜੋਂ ਹੋਈ ਹੈ, ਇਹ ਤਿੰਨੋਂ ਕੁਸ਼ੀਨਗਰ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ - ਖੁਸ਼ਖ਼ਬਰੀ: 10 ਸਾਲ ਬਾਅਦ ਫਿਰ ਸ਼ੁਰੂ ਹੋਵੇਗਾ ਇਕ ਸਾਲ ਦਾ B.Ed ਕੋਰਸ, ਨਵੀਆਂ ਸ਼ਰਤਾਂ ਲਾਗੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Fact Check : ਮਹਾਕੁੰਭ ਪੋਸਟਰ 'ਤੇ ਪਿਸ਼ਾਬ ਕਰਨ 'ਤੇ ਕੁੱਟਿਆ ਗਿਆ ਵਿਅਕਤੀ ਮੁਸਲਿਮ ਨਹੀਂ
NEXT STORY