ਮੁਜ਼ੱਫਰਨਗਰ (ਯੂਪੀ) : ਮੁਜ਼ੱਫਰਨਗਰ ਦੇ ਪੁਰਕਾਜੀ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਦੀ ਐਸਯੂਵੀ ਗੱਡੀ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਸ ਨੇ ਮੰਗਲਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਹਾਦਸੇ ਵਿਚ ਮਾਰੇ ਗਏ ਪਰਿਵਾਰ ਦੇ ਲੋਕਾਂ ਦੀ ਪਛਾਣ ਆਦੇਸ਼ ਕੁਮਾਰ (50), ਨਿਸ਼ਾ (35), ਰਾਖੀ (35) ਅਤੇ ਸ਼ਾਰਦਾ (10) ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ
ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਦੇਰ ਰਾਤ ਪੁਰਕਾਜੀ ਥਾਣਾ ਖੇਤਰ ਅਧੀਨ ਪੁਰਕਾਜੀ-ਲਕਸਰ ਸੜਕ 'ਤੇ ਉਸ ਸਮੇਂ ਵਾਪਰਿਆ, ਜਦੋਂ ਕਾਰ ਵਿੱਚ ਸਵਾਰ ਲੋਕ ਲਕਸਰ ਤੋਂ ਮੁਜ਼ੱਫਰਨਗਰ ਵਾਪਸ ਆ ਰਹੇ ਸਨ। ਸੀਨੀਅਰ ਪੁਲਸ ਸੁਪਰਡੈਂਟ (ਐਸਐਸਪੀ) ਸੰਜੇ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ। ਐਸਐਸਪੀ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, "ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ।"
ਇਹ ਵੀ ਪੜ੍ਹੋ : ਵੱਡੀ ਖ਼ਬਰ ; ਹਵਾ ਵਿਚਾਲੇ 'ਗ਼ਾਇਬ' ਹੋ ਗਿਆ ਜਹਾਜ਼ ! ਹਾਲੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ
ਉਨ੍ਹਾਂ ਕਿਹਾ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਤਿੰਨ ਲੋਕਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਐਸਐਸਪੀ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਇਹ ਵੀ ਪੜ੍ਹੋ : ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼ਰਾਬ ਦੇ ਠੇਕੇਦਾਰ ਦਾ ਗੋਲ਼ੀਆਂ ਮਾਰ ਕੇ ਕਤਲ ! ਦੋਸਤ 'ਤੇ ਵੀ ਕੀਤੇ ਫਾਇਰ, ਹਿਸਾਰ 'ਚ ਫੈਲੀ ਸਨਸਨੀ
NEXT STORY