ਮੁੰਬਈ : ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸਮ੍ਰਿਧੀ ਐਕਸਪ੍ਰੈਸ-ਵੇਅ 'ਤੇ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸੜਕ 'ਤੇ ਕੰਮ ਕਰ ਰਹੀਆਂ 12 ਮਹਿਲਾ ਮਜ਼ਦੂਰਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਭਿਆਨਕ ਹਾਦਸੇ ਵਿੱਚ 6 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 6 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਹਨ।
ਜਾਣਕਾਰੀ ਅਨੁਸਾਰ, ਇਹ ਹਾਦਸਾ ਜਾਲਨਾ ਦੇ ਕਡਾਵੰਚੀ ਸ਼ਿਵਾਰਾ ਇਲਾਕੇ ਵਿੱਚ ਵਾਪਰਿਆ। ਨਾਗਪੁਰ ਤੋਂ ਮੁੰਬਈ ਵੱਲ ਜਾ ਰਿਹਾ ਇੱਕ ਤੇਜ਼ ਰਫ਼ਤਾਰ ਟਰੱਕ ਐਕਸਪ੍ਰੈਸ-ਵੇਅ ਤੋਂ ਗੁਜ਼ਰ ਰਿਹਾ ਸੀ, ਜਿੱਥੇ ਇਹ ਮਹਿਲਾ ਮਜ਼ਦੂਰ ਕੰਮ ਕਰ ਰਹੀਆਂ ਸਨ। ਤੇਜ਼ ਰਫ਼ਤਾਰ ਕਾਰਨ ਟਰੱਕ ਬੇਕਾਬੂ ਹੋ ਗਿਆ ਅਤੇ ਕੰਮ ਕਰ ਰਹੀਆਂ ਔਰਤਾਂ 'ਤੇ ਚੜ੍ਹ ਗਿਆ। ਹਾਦਸੇ ਤੋਂ ਬਾਅਦ ਹਾਈਵੇਅ 'ਤੇ ਲਾਸ਼ਾਂ ਖਿੰਡੀਆਂ ਹੋਈਆਂ ਸਨ, ਜਿਸ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਗਿਆ।
ਮੁੱਖ ਮੰਤਰੀ ਵੱਲੋਂ ਮੁਆਵਜ਼ੇ ਦਾ ਐਲਾਨ
ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਰਾਜ ਸਰਕਾਰ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀ ਔਰਤਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ਵਿੱਚ ਜੁਟਿਆ ਹੋਇਆ ਹੈ।
PM ਮੋਦੀ ਦੀ ਹਾਈ-ਲੈਵਲ ਮੀਟਿੰਗ, LPG-PNG ਤੇ ਖਾਦ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼
NEXT STORY