Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    11:44:02 AM

  • mobile phones  ban  temples  decrease devotees

    ਫ਼ੋਨ ਲਿਆਉਣ 'ਤੇ ਲੱਗਾ ਬੈਨ ਤਾਂ ਮੰਦਰਾਂ 'ਚ ਘਟ...

  • major accident on jalandhar delhi highway  three boys die

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ...

  • nepal conditions

    ਹੜ੍ਹਾਂ ਮਗਰੋਂ ਨੇਪਾਲ 'ਚ ਲੈਂਡਸਲਾਈਡ ਨੇ ਵਧਾਇਆ...

  • check the rates to buy gold and silver jewellery

    ਸੋਨੇ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ ਵਾਧਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਸੱਚ, ਹਿੰਮਤ ਤੇ ਮਨੁੱਖਤਾ ਦੀ ਰੱਖਿਆ ਦਾ ਅਮਰ ਸੰਦੇਸ਼ : CM ਸੈਣੀ

NATIONAL News Punjabi(ਦੇਸ਼)

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਸੱਚ, ਹਿੰਮਤ ਤੇ ਮਨੁੱਖਤਾ ਦੀ ਰੱਖਿਆ ਦਾ ਅਮਰ ਸੰਦੇਸ਼ : CM ਸੈਣੀ

  • Edited By Rakesh,
  • Updated: 18 Jun, 2026 06:40 PM
National
sri guru arjan dev ji s sacrifice is an immortal message of truth
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਭਾਰਤੀ ਇਤਿਹਾਸ ਵਿੱਚ ਸੱਚ, ਧਰਮ, ਮਨੁੱਖਤਾ ਅਤੇ ਅਧਿਆਤਮਕ ਸ਼ਕਤੀ ਦੀ ਇੱਕ ਵਿਲੱਖਣ ਮਿਸਾਲ ਹੈ। ਉਨ੍ਹਾਂ ਦਾ ਜੀਵਨ ਅਤੇ ਸ਼ਹਾਦਤ ਸਾਨੂੰ ਬੇਇਨਸਾਫ਼ੀ, ਜ਼ੁਲਮ ਅਤੇ ਝੂਠ ਦੇ ਸਾਹਮਣੇ ਕਦੇ ਵੀ ਨਾ ਝੁਕਣ ਦੀ ਪ੍ਰੇਰਣਾ ਦਿੰਦੀ ਹੈ। 

ਮੁੱਖ ਮੰਤਰੀ ਵੀਰਵਾਰ ਨੂੰ ਪੰਚਕੂਲਾ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਆਯੋਜਿਤ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਗੁਰੂ ਅਰਜਨ ਦੇਵ ਜੀ ਦੇ ਜੀਵਨ 'ਤੇ ਅਧਾਰਿਤ ਇੱਕ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਛਬੀਲ ਦੀ ਸੇਵਾ ਵੀ ਕੀਤੀ। ਸਮਾਗਮ ਵਿੱਚ ਹਰਿਆਣਾ ਅਤੇ ਪੰਜਾਬ ਤੋਂ ਕਈ ਸੰਤ-ਮਹਾਂਪੁਰਖ ਪਹੁੰਚੇ ਅਤੇ ਹਰਿਆਣਾ ਸਰਕਾਰ ਵੱਲੋਂ ਕਰਵਾਏ ਗਏ ਇਸ ਸਮਾਗਮ ਦੀ ਸ਼ਲਾਘਾ ਕਰਦੇ ਹੋਏ ਇਸ ਦੇ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਪ੍ਰਗਟਾਇਆ।

PunjabKesari

ਹਰਿਆਣਾ ਸਰਕਾਰ ਵੱਲੋਂ ‘ਸੰਤ ਮਹਾਂਪੁਰਖ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ’ ਤਹਿਤ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀ ਮਾਤਾ ਮਨਸਾ ਦੇਵੀ ਅਤੇ ਸ੍ਰੀ ਨਾਢਾ ਸਾਹਿਬ ਦੀ ਪਵਿੱਤਰ ਧਰਤੀ 'ਤੇ ਆਯੋਜਿਤ ਇਸ ਸਮਾਗਮ ਵਿੱਚ ਮੌਜੂਦ ਹੋ ਕੇ ਉਹ ਆਪਣੇ ਆਪ ਨੂੰ ਭਾਗਸ਼ਾਲੀ ਮੰਨਦੇ ਹਨ। ਉਨ੍ਹਾਂ ਨੇ ਗੁਰੂ ਅਰਜਨ ਦੇਵ ਜੀ ਦੇ ਚਰਨਾਂ ਵਿੱਚ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸਿਰਫ ਸਿੱਖ ਸਮਾਜ ਦੀ ਵਿਰਾਸਤ ਨਹੀਂ, ਸਗੋਂ ਪੂਰੇ ਦੇਸ਼ ਲਈ ਪ੍ਰੇਰਣਾ ਸਰੋਤ ਹੈ।

ਉਨ੍ਹਾਂ ਕਿਹਾ ਕਿ ਭਾਰਤ ਦਾ ਇਤਿਹਾਸ ਤਿਆਗ, ਤਪੱਸਿਆ, ਕੁਰਬਾਨੀ ਅਤੇ ਅਧਿਆਤਮਕ ਬਹਾਦਰੀ ਦੀ ਗੌਰਵਸ਼ਾਲੀ ਪਰੰਪਰਾ ਨਾਲ ਭਰਿਆ ਹੋਇਆ ਹੈ। ਜਦੋਂ-ਜਦੋਂ ਦੇਸ਼, ਧਰਮ, ਸੰਸਕ੍ਰਿਤੀ ਅਤੇ ਮਨੁੱਖਤਾ 'ਤੇ ਸੰਕਟ ਆਇਆ, ਉਦੋਂ-ਉਦੋਂ ਸਾਡੇ ਗੁਰੂਆਂ ਅਤੇ ਸੰਤਾਂ ਨੇ ਆਪਣੀ ਕੁਰਬਾਨੀ ਨਾਲ ਸੱਚ ਅਤੇ ਧਰਮ ਦੀ ਰੱਖਿਆ ਕੀਤੀ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਇਸੇ ਮਹਾਨ ਪਰੰਪਰਾ ਦੀ ਸਰਵਉੱਚ ਮਿਸਾਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਮਾਜ ਨੂੰ ਜੋੜਨ ਅਤੇ ਮਨੁੱਖਤਾ ਨੂੰ ਇੱਕ ਧਾਗੇ ਵਿੱਚ ਪਰੋਣ ਦਾ ਮਹਾਨ ਕਾਰਜ ਕੀਤਾ। ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੀ ਸਥਾਪਨਾ ਕਰਕੇ ਉਸ ਦੇ ਚਾਰਾਂ ਦਿਸ਼ਾਵਾਂ ਵਿੱਚ ਚਾਰ ਦਰਵਾਜ਼ੇ ਬਣਵਾਏ, ਜੋ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਪਵਿੱਤਰ ਅਸਥਾਨ ਕਿਸੇ ਇੱਕ ਜਾਤ, ਵਰਗ ਜਾਂ ਧਰਮ ਲਈ ਨਹੀਂ ਸਗੋਂ ਸਮੁੱਚੀ ਮਨੁੱਖਤਾ ਲਈ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਦੀਆਂ ਪਹਿਲਾਂ ਹੀ ਸਮਾਜਿਕ ਸਾਂਝ, ਸਮਾਨਤਾ ਅਤੇ ‘ਵਸੂਧੈਵ ਕੁਟੁੰਬਕਮ’ ਦੀ ਭਾਵਨਾ ਨੂੰ ਸਾਕਾਰ ਰੂਪ ਦਿੱਤਾ।

PunjabKesari

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੰਤ ਕਬੀਰ, ਸੰਤ ਨਾਮਦੇਵ, ਬਾਬਾ ਫਰੀਦ ਅਤੇ ਸੰਤ ਰਵਿਦਾਸ ਸਮੇਤ ਵੱਖ-ਵੱਖ ਸੰਤਾਂ ਦੀ ਬਾਣੀ ਨੂੰ ਇਕੱਤਰ ਕਰਕੇ ਗੁਰੂ ਅਰਜਨ ਦੇਵ ਜੀ ਨੇ ਭਾਰਤ ਦੀ ਵਿਭਿੰਨਤਾ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਣ ਦਾ ਬੇਮਿਸਾਲ ਕਾਰਜ ਕੀਤਾ। ਗੁਰੂ ਗ੍ਰੰਥ ਸਾਹਿਬ ਅੱਜ ਵੀ ਪੂਰੀ ਮਨੁੱਖਤਾ ਲਈ ਅਧਿਆਤਮਕ ਚਾਨਣ ਥੰਮ੍ਹ ਵਜੋਂ ਮਾਰਗਦਰਸ਼ਨ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਦਿਹਾੜਾ ਸਿਰਫ ਸ਼ਰਧਾਂਜਲੀ ਦੇਣ ਦਾ ਮੌਕਾ ਨਹੀਂ, ਸਗੋਂ ਆਤਮ-ਚਿੰਤਨ ਦਾ ਵੀ ਮੌਕਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਨੂੰ ਯਾਦ ਕਰਦੇ ਹਾਂ ਤਾਂ ਮਾਣ ਦੇ ਨਾਲ-ਨਾਲ ਉਨ੍ਹਾਂ ਤਸੀਹਿਆਂ ਦਾ ਚੇਤਾ ਵੀ ਆਉਂਦਾ ਹੈ, ਜੋ ਉਨ੍ਹਾਂ ਨੇ ਧਰਮ ਅਤੇ ਸੱਚ ਦੀ ਰੱਖਿਆ ਲਈ ਸਹਿਣ ਕੀਤੇ। ਉਨ੍ਹਾਂ ਕਿਹਾ ਕਿ ਤਤਕਾਲੀ ਮੁਗਲ ਸ਼ਾਸਕ ਜਹਾਂਗੀਰ ਦੀ ਹਕੂਮਤ ਗੁਰੂ ਸਾਹਿਬ ਦੇ ਵਧਦੇ ਪ੍ਰਭਾਵ ਅਤੇ ਅਧਿਆਤਮਕ ਜਾਗ੍ਰਿਤੀ ਤੋਂ ਡਰ ਗਈ ਸੀ। ਉਨ੍ਹਾਂ ਨੂੰ ਲਾਹੌਰ ਵਿੱਚ ਬੰਦੀ ਬਣਾ ਕੇ ਅਣਮਨੁੱਖੀ ਤਸੀਹੇ ਦਿੱਤੇ ਗਏ, ਪਰ ਉਨ੍ਹਾਂ ਨੇ ਆਪਣੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਤਪਦੀ ਤਵੀ 'ਤੇ ਬਿਠਾਉਣਾ, ਸਰੀਰ 'ਤੇ ਗਰਮ ਰੇਤ ਪਾਉਣਾ ਅਤੇ ਅਸਹਿ ਪੀੜ ਦੇਣਾ ਜ਼ੁਲਮ ਦੀ ਹੱਦ ਸੀ, ਪਰ ਗੁਰੂ ਸਾਹਿਬ ਦੇ ਚਿਹਰੇ 'ਤੇ ਕੋਈ ਸ਼ਿਕਨ ਨਹੀਂ ਆਈ। ਉਨ੍ਹਾਂ ਨੇ ‘ਤੇਰਾ ਕੀਆ ਮੀਠਾ ਲਾਗੇ’ ਦਾ ਉਚਾਰਨ ਕਰਦਿਆਂ ਪ੍ਰਮਾਤਮਾ ਦੇ ਭਾਣੇ ਨੂੰ ਪ੍ਰਵਾਨ ਕੀਤਾ। ਇਹ ਘਟਨਾ ਕੇਵਲ ਸ਼ਹਾਦਤ ਨਹੀਂ ਸਗੋ ਅਧਿਆਤਮਕ ਧੀਰਜ, ਆਤਮਿਕ ਬਲ ਅਤੇ ਪ੍ਰਮਾਤਮਾ ਪ੍ਰਤੀ ਅਟੁੱਟ ਵਿਸ਼ਵਾਸ ਦੀ ਸਰਵਉੱਚ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਸਾਨੂੰ ਸਿਖਾਉਂਦੀ ਹੈ ਕਿ ਸੱਚ, ਨਿਆਂ ਅਤੇ ਸੰਸਕ੍ਰਿਤੀ ਦੀ ਰੱਖਿਆ ਲਈ ਕਦੇ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ। ਅੱਜ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿਕਸਿਤ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ, ਉਦੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਡੇ ਲਈ ਮਾਰਗਦਰਸ਼ਕ ਸ਼ਕਤੀ ਹਨ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੀ ਧਰਤੀ ਸੰਤਾਂ, ਗੁਰੂਆਂ ਅਤੇ ਯੋਧਿਆਂ ਦੀ ਭੂਮੀ ਰਹੀ ਹੈ। ਇੱਥੋਂ ਦੀ ਮਿੱਟੀ ਵਿੱਚ ਗੀਤਾ ਦਾ ਗਿਆਨ ਵੀ ਹੈ ਅਤੇ ਗੁਰੂਆਂ ਦੀਆਂ ਕੁਰਬਾਨੀਆਂ ਦੀ ਖੁਸ਼ਬੂ ਵੀ। ਇਸੇ ਵਿਰਾਸਤ ਨੂੰ ਅੱਗੇ ਵਧਾਉਣ ਲਈ ਰਾਜ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸਿੱਖ ਗੁਰੂਆਂ ਦੇ ਯੋਗਦਾਨ ਅਤੇ ਕੁਰਬਾਨੀ ਨੂੰ ਸਨਮਾਨ ਦੇਣ ਦਾ ਕਾਰਜ ਕੀਤਾ ਜਾ ਰਿਹਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ, ਵੀਰ ਬਾਲ ਦਿਵਸ ਦਾ ਰਾਸ਼ਟਰੀ ਪੱਧਰ 'ਤੇ ਆਯੋਜਨ ਅਤੇ ਕਰਤਾਰਪੁਰ ਸਾਹਿਬ ਲਾਂਘੇ (ਕੋਰੀਡੋਰ) ਦਾ ਨਿਰਮਾਣ ਇਸੇ ਦਿਸ਼ਾ ਵਿੱਚ ਚੁੱਕੇ ਗਏ ਇਤਿਹਾਸਕ ਕਦਮ ਹਨ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਵੀ ਸਿੱਖ ਇਤਿਹਾਸ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ। ਹਰਿਆਣਾ ਸਰਕਾਰ ਨੇ ਅੱਠਵੀਂ ਜਮਾਤ ਦੇ ਇਤਿਹਾਸ ਦੇ ਸਿਲੇਬਸ ਵਿੱਚ ਸਿੱਖ ਗੁਰੂਆਂ ਦੇ ਇਤਿਹਾਸ ਨੂੰ ਸ਼ਾਮਲ ਕੀਤਾ ਹੈ। ਹੁਣ ਵਿਦਿਆਰਥੀ ਸਿੱਖ ਗੁਰੂਆਂ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦਰ ਦੇ ਤਿਆਗ, ਕੁਰਬਾਨੀ ਅਤੇ ਆਦਰਸ਼ਾਂ ਦਾ ਵੀ ਅਧਿਐਨ ਕਰਨਗੇ। ਉਨ੍ਹਾਂ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੀ ਯਾਤਰਾ ਲਈ ਕੁਰੂਕਸ਼ੇਤਰ ਅਤੇ ਸਿਰਸਾ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਗਈਆਂ। ਇਸ ਤੋਂ ਇਲਾਵਾ ਸਾਲ 1984 ਦੇ ਦੰਗਾ ਪੀੜਤ 121 ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਪ੍ਰਾਵਧਾਨ ਕੀਤਾ ਗਿਆ ਹੈ। ਵੀਰ ਬਾਲ ਦਿਵਸ ਦੇ ਮੌਕੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਚਕੂਲਾ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ।
ਮੁੱਖ ਮੰਤਰੀ ਨੇ ਕਿਹਾ ਕਿ ਸਿਰਸਾ ਸਥਿਤ ਇਤਿਹਾਸਕ ਗੁਰਦੁਆਰਾ ਚਿੱਲਾ ਸਾਹਿਬ ਦੀ ਲਗਭਗ ਨੌਂ ਏਕੜ ਜ਼ਮੀਨ ਬਿਨਾਂ ਕਿਸੇ ਫ਼ੀਸ ਦੇ ਗੁਰਦੁਆਰਾ ਸਾਹਿਬ ਦੇ ਨਾਮ ਟ੍ਰਾਂਸਫਰ ਕੀਤੀ ਗਈ ਹੈ। ਉਨ੍ਹਾਂ ਨੇ ਖ਼ੁਦ ਸੰਗਤ ਦੀ ਹਾਜ਼ਰੀ ਵਿੱਚ ਇਸ ਦੇ ਦਸਤਾਵੇਜ਼ ਸੌਂਪੇ ਸਨ। ਉਨ੍ਹਾਂ ਦੱਸਿਆ ਕਿ ਯਮੁਨਾਨਗਰ ਵਿੱਚ ਬਣ ਰਹੇ ਮੈਡੀਕਲ ਕਾਲਜ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ। ਇਸੇ ਤਰ੍ਹਾਂ ਅੰਬਾਲਾ ਦੇ ਗੌਰਮਿੰਟ ਪੌਲੀਟੈਕਨਿਕ ਕਾਲਜ ਅਤੇ ਟੋਹਾਣਾ-ਜੀਂਦ-ਧਮਤਾਨ ਸਾਹਿਬ ਮਾਰਗ ਦਾ ਨਾਮਕਰਨ ਵੀ ਗੁਰੂ ਤੇਗ ਬਹਾਦਰ ਜੀ ਦੇ ਸਨਮਾਨ ਵਿੱਚ ਕੀਤਾ ਗਿਆ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਸਮਾਨਤਾ, ਸੇਵਾ, ਕਰੁਣਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ। ਪ੍ਰਧਾਨ ਮੰਤਰੀ ਦਾ ‘ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ ਅਤੇ ਸਭਕਾ ਪ੍ਰਯਾਸ’ ਦਾ ਮੰਤਰ ਵੀ ਇਸੇ ਭਾਵਨਾ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਆਖ਼ਰੀ ਵਿਅਕਤੀ ਦੀ ਸੇਵਾ ਹੀ ਸੱਚਾ ਧਰਮ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਵੱਲੋਂ ਸ਼ੁਰੂ ਕੀਤੀ ਗਈ ਲੰਗਰ ਪਰੰਪਰਾ ਸਾਨੂੰ ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀ ਹੈ। ਇਹ ਵਿਵਸਥਾ ਸਿਖਾਉਂਦੀ ਹੈ ਕਿ ਰਾਜਾ ਅਤੇ ਰੰਕ, ਅਮੀਰ ਅਤੇ ਗਰੀਬ ਸਭ ਬਰਾਬਰ ਹਨ। ਸਮਾਜ ਵਿੱਚੋਂ ਜਾਤ-ਪਾਤ, ਛੂਆ-ਛੂਤ ਅਤੇ ਵਿਤਕਰੇ ਨੂੰ ਖ਼ਤਮ ਕਰਕੇ ਇੱਕ ਇੱਕਜੁੱਟ ਅਤੇ ਸ਼ਕਤੀਸ਼ਾਲੀ ਸਮਾਜ ਦਾ ਨਿਰਮਾਣ ਕਰਨਾ ਸਮੇਂ ਦੀ ਲੋੜ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਦਿੰਦਿਆਂ ਕਿਹਾ ਕਿ ਉਹ ਸਿੱਖ ਗੁਰੂਆਂ ਦੇ ਗੌਰਵਸ਼ਾਲੀ ਇਤਿਹਾਸ ਅਤੇ ਕੁਰਬਾਨੀਆਂ ਤੋਂ ਪ੍ਰੇਰਣਾ ਲੈਣ। ਜਦੋਂ ਨੌਜਵਾਨ ਆਪਣੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨਗੇ ਤਾਂ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਵਧੇਗਾ ਅਤੇ ਉਹ ਰਾਸ਼ਟਰ ਨਿਰਮਾਣ ਵਿੱਚ ਵਧੇਰੇ ਪ੍ਰਭਾਵੀ ਯੋਗਦਾਨ ਪਾ ਸਕਣਗੇ। ਮੁੱਖ ਮੰਤਰੀ ਨੇ ਗੁਰੂ ਅਰਜਨ ਦੇਵ ਜੀ ਦੇ ਦੱਸੇ ਸੱਚ, ਸੇਵਾ, ਕਰੁਣਾ ਅਤੇ ਸਿਮਰਨ ਦੇ ਮਾਰਗ 'ਤੇ ਚੱਲਣ ਦਾ ਸੰਕਲਪ ਲੈਣ ਦਾ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹੀ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਇਹੀ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਸਭ ਤੋਂ ਪ੍ਰਭਾਵੀ ਰਸਤਾ ਹੈ।

ਇਸ ਮੌਕੇ 'ਤੇ ਹਰਿਆਣਾ ਵਿਧਾਨਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਲਾਲ ਮਿੱਢਾ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਦੀਸ਼ ਸਿੰਘ ਝੀਂਡਾ, ਬੜਖਲ ਦੇ ਵਿਧਾਇਕ ਧਨੇਸ਼ ਅਦਲਖਾ, ਮੁੱਖ ਮੰਤਰੀ ਦੇ ਓ.ਐਸ.ਡੀ. ਡਾ. ਪ੍ਰਭਲੀਨ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪ-ਪ੍ਰਧਾਨ ਸ. ਗੁਰਮੀਤ ਸਿੰਘ, ਹਰਿਆਣਾ ਵਿਧਾਨਸਭਾ ਦੇ ਸਾਬਕਾ ਸਪੀਕਰ ਗਿਆਨਚੰਦ ਗੁਪਤਾ, ਸੰਤ ਬਾਬਾ ਜੋਗਾ ਸਿੰਘ, ਸਰਦਾਰ ਜਸਦੀਪ ਸਿੰਘ, ਮਹੰਤ ਮਹੇਸ਼ ਮੁਨੀ, ਸੰਤ ਬਾਬਾ ਮਨੀ ਸਿੰਘ ਜੁਰਾਸੀ ਵਾਲੇ, ਸੁਆਮੀ ਰਾਜੇਸ਼ਵਰਾਨੰਦ, ਬਾਬਾ ਸੁਲਤਾਨ ਸਿੰਘ ਅਤੇ ਬਾਬਾ ਦੇਵੇਂਦਰ ਸਿੰਘ ਇਸਰਾਨਾ ਸਮੇਤ ਵੱਡੀ ਗਿਣਤੀ ਵਿੱਚ ਮਾਣਯੋਗ ਵਿਅਕਤੀ ਮੌਜੂਦ ਸਨ।

  • Sri Guru Arjan Dev Ji
  • immortal message
  • Haryana Chief Minister
  • Nayab Singh Saini

"ਵਿਕਾਸ ਵੀ, ਵਿਰਾਸਤ ਵੀ: UNESCO ਨੇ ਭਾਰਤ ਦੀਆਂ 15 ਹੋਰ ਹੈਰੀਟੇਜ ਸਾਈਟਾਂ ਨੂੰ ਦਿੱਤੀ ਮਾਨਤਾ

NEXT STORY

Stories You May Like

  • haryana chief minister nayab singh saini visit rupnagar
    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • jdu leader  rajesh mandal  gold chain  thief  nishant kumar
    ਲਓ ਜੀ.., ਹੁਣ ਨੇਤਾ ਜੀ ਵੀ ਨਹੀਂ ਰਹੇ Safe ! ਚੋਰਾਂ ਨੇ JDU ਆਗੂ ਦੀ 7 ਲੱਖ ਦੀ ਚੇਨ 'ਤੇ ਕੀਤਾ ਹੱਥ ਸਾਫ਼
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • major accident on jalandhar delhi highway  three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • dera radha soami   beas   launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
Trending
Ek Nazar
famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • moon  caste   bombay high court
      ਚੰਦਰਮਾ 'ਤੇ ਪਹੁੰਚ ਗਏ ਪਰ ਜਾਤ ਪ੍ਰਣਾਲੀ ਦਾ ਸਮਾਜਿਕ ਕਲੰਕ ਅੱਜ ਵੀ ਬਰਕਰਾਰ:...
    • abpmjay
      ਆਫ਼ ਦਿ ਰਿਕਾਰਡ : ਪੀ. ਐੱਮ. ਮੁਫ਼ਤ ਇਲਾਜ ਯੋਜਨਾ ’ਚ ਵੱਡੇ ਪੱਧਰ ’ਤੇ ਫਰਜ਼ੀ...
    • mathura  lord krishna janmashtami  devotees
      ਮਥੁਰਾ 'ਚ ਧੂਮਧਾਮ ਨਾਲ ਮਨਾਈ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮ, ਹਰੀਬੋਲ ਦੇ...
    • indian woman trapped in kuwait
      ਕੁਵੈਤ 'ਚ ਫ਼ਸੀ ਭਾਰਤੀ ਔਰਤ ! ਰੋ-ਰੋ ਕੇ ਲਾਈ ਬਚਾਏ ਜਾਣ ਦੀ ਗੁਹਾਰ
    • speeding car hits truck 8 peoples
      ਕੇਰਲ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ,...
    • ias officer  gyanendra  uspended
      ਭਰਤੀ ਘਪਲਾ ਮਾਮਲੇ ’ਚ ਆਈ. ਏ. ਐੱਸ. ਅਧਿਕਾਰੀ ਗਿਆਨੇਂਦਰ ਮੁਅੱਤਲ
    • delhi  heavy rain  airport  water  400 flights
      ਦਿੱਲੀ ’ਚ ਭਾਰੀ ਮੀਂਹ ਦਾ ਕਹਿਰ! ਏਅਰਪੋਰਟ ’ਚ ਭਰਿਆ ਪਾਣੀ, 400 ਉਡਾਣਾਂ ਹੋਈਆਂ ਲੇਟ
    • fir against swatantra bharadwaj in pocso act
      ਜੰਤਰ-ਮੰਤਰ ਪ੍ਰਦਰਸ਼ਨ: ਸੁਤੰਤਰ ਭਾਰਦਵਾਜ ਵਿਰੁੱਧ ਪੋਕਸੋ ਐਕਟ 'ਚ ਵੀ FIR, SC/ST...
    • meloni sets record for longest tenure as pm in italy
      ਇਟਲੀ 'ਚ Meloni ਨੇ ਲੰਬੇ ਸਮੇਂ ਤੱਕ ਪੀਐੱਮ ਅਹੁਦੇ 'ਤੇ ਰਹਿਣ ਦਾ ਬਣਾਇਆ ਰਿਕਾਰਡ,...
    • viral desai will be the new ceo of knight frank india
      ਵਿਰਲ ਦੇਸਾਈ ਹੋਣਗੇ ਨਾਈਟ ਫ੍ਰੈਂਕ ਇੰਡੀਆ ਦੇ ਨਵੇਂ CEO, ਅਗਲੇ ਸਾਲ ਅਪ੍ਰੈਲ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +