ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਹਰਿਆਣਾ ਸਕੱਤਰੇਤ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ 'ਤੇ ਪੂਰੇ ਸੂਬੇ ਦੇ ਸਕੂਲਾਂ 'ਚ ਆਯੋਜਿਤ ਲੇਖ ਲੇਖਨ ਅਤੇ 'ਸੁਣੋ ਕਹਾਣੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ' ਮੁਕਾਬਲੇ ਦੀ ਵਰਚੂਅਲ ਸ਼ੁਰੂਆਤ ਕੀਤੀ। ਇਸ ਮੌਕੇ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਤਿਆਗ ਅਤੇ ਸਰਵਉੱਚ ਕੁਰਬਾਨੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸੱਚਾਈ, ਹਿੰਮਤ ਅਤੇ ਮਨੁੱਖਤਾ ਦੀ ਵਿਲੱਖਣ ਮਿਸਾਲ ਹੈ।
ਇਸ ਮੌਕੇ 'ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਉੱਚ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਨੀਤ ਗਰਗ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ ਐਮ ਪਾਂਡੂਰੰਗ, ਵਧੀਕ ਨਿਦੇਸ਼ਕ (ਪ੍ਰਸਾਸ਼ਨ) ਸ੍ਰੀਮਤੀ ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਪ੍ਰਭਲੀਨ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਸੂਬੇ ਦੇ ਵੱਖ-ਵੱਖ ਸਕੂਲ ਵਰਚੁਅਲ ਰਾਹੀਂ ਇਸ ਪ੍ਰੋਗਰਾਮ ਨਾਲ ਜੁੜੇ।
ਮਾਣਯੋਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੇ ਵਿਚਾਰ ਸੁਣੇ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਇਸ ਆਯੋਜਨ 'ਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਂਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਮੁਕਾਬਲੇ ਦਾ ਉਦੇਸ਼ ਨਵੀਂ ਪੀੜੀ ਨੂੰ ਆਪਣੇ ਗੁਰੂਆਂ ਅਤੇ ਰਾਸ਼ਟਰ ਨਾਇਕਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਉਨ੍ਹਾਂ ਦੇ ਦਿਖਾਏ ਮਾਰਗ 'ਤੇ ਚਲਣ ਲਈ ਪ੍ਰੋਤਸਾਹਿਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਗੁਰੂਆਂ ਨੇ ਹਰਿਆਣਾ ਦੀ ਧਰਤੀ ਨੂੰ ਆਪਣੀ ਚਰਣਾਂ ਦੀ ਧੂੜ ਨਾਲ ਪਵਿੱਤਰ ਕੀਤਾ ਹੈ।
ਮੁੱਖ ਮੰਤਰੀ ਸੈਣੀ ਨੇ ਦੱਸਿਆ ਕਿ ਇਸ ਆਯੋਜਨ 'ਚ ਪੂਰੇ ਸੂਬੇ ਦੇ ਸਕੂਲਾਂ ਤੋਂ ਸਾਢੇ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਦੀ ਭਾਗੀਦਾਰੀ ਹੋ ਰਹੀ ਹੈ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਨਵੀਂ ਪੀੜੀ ਆਪਣੇ ਗੁਰੂਆਂ ਦੇ ਆਦਰਸ਼ਾਂ ਅਤੇ ਕੁਰਬਾਨੀਆਂ ਤੋਂ ਪ੍ਰੇਰਣਾ ਲੈ ਰਹੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮੁਕਾਬਲੇ 'ਚ ਪੂਰੇ ਮਨ ਨਾਲ ਹਿੱਸਾ ਲੈਣ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਤਿਆਗ, ਸਹਿਣ ਸ਼ਕਤੀ, ਸਮਾਨਤਾ ਅਤੇ ਨਿਆਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਉਤਾਰਣ।
ਉਨ੍ਹਾਂ ਨੇ ਕਿਹਾ ਕਿ ਅੱਜ ਦੀ ਤਕਨੀਕੀ ਪੀੜੀ ਨੂੰ ਸੋਸ਼ਲ ਮੀਡੀਆ ਅਤੇ ਹੋਰ ਸਰੋਤਾਂ ਦੀ ਵਰਤੋ ਮਨੁੱਖਤਾ, ਕਰੁਣਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣ ਵਿੱਚ ਕਰਨੀ ਚਾਹੀਦੀ ਹੈ। ਇੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਰਮ ਅਤੇ ਵਿਚਾਰਾਂ ਨਾਲ ਰਾਸ਼ਟਰ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਲੈਣ। ਇਹੀ ਇਸ ਮੁਕਾਬਲੇ ਦਾ ਸੱਚਾ ਉਦੇਸ਼ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੈਪਟਿਕ ਟੈਂਕ 'ਚੋਂ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਦੋ ਭਰਾਵਾਂ ਦੀ ਮੌਤ
NEXT STORY