ਕੋਲੰਬੋ- ਸ਼੍ਰੀਲੰਕਾ ਨੇ ਐਤਵਾਰ ਨੂੰ ਇਕ ਵਿਸ਼ੇਸ਼ ਪਹਿਲਕਦਮੀ ਤਹਿਤ ਘੱਟੋ-ਘੱਟ 14 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ। ਇਹ ਕਦਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਛੇਰਿਆਂ ਦੇ ਮੁੱਦੇ 'ਤੇ ਮਨੁੱਖੀ ਦ੍ਰਿਸ਼ਟੀਕੋਣ ਨਾਲ ਸੁਲਝਾਉਣ ਦੀ ਵਕਾਲਤ ਕੀਤੇ ਜਾਣ ਦੇ ਇਕ ਦਿਨ ਬਾਅਦ ਚੁੱਕਿਆ ਗਿਆ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਯਕੇ ਵਿਚਕਾਰ ਹੋਈ ਗੱਲਬਾਤ ਦੌਰਾਨ ਮਛੇਰਿਆਂ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ ਸੀ।
ਸੂਤਰਾਂ ਨੇ ਦੱਸਿਆ ਕਿ ਸ਼੍ਰੀਲੰਕਾ ਨੇ ਇਕ ਵਿਸ਼ੇਸ਼ ਪਹਿਲਕਦਮੀ ਵਜੋਂ 14 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਦਿਸਾਨਾਯਕੇ ਨਾਲ ਮੁਲਾਕਾਤ ਤੋਂ ਬਾਅਦ ਪੀ.ਐੱਮ. ਮੋਦੀ ਨੇ ਮੀਡੀਆ ਨੂੰ ਦਿੱਤੇ ਇਕ ਬਿਆਨ 'ਚ ਕਿਹਾ,"ਅਸੀਂ ਮਛੇਰਿਆਂ ਦੀ ਰੋਜ਼ੀ-ਰੋਟੀ ਨਾਲ ਸਬੰਧਤ ਮੁੱਦਿਆਂ 'ਤੇ ਵੀ ਚਰਚਾ ਕੀਤੀ। ਅਸੀਂ ਇਸ ਗੱਲ 'ਤੇ ਸਹਿਮਤ ਹੋਏ ਕਿ ਸਾਨੂੰ ਇਸ ਮਾਮਲੇ 'ਚ ਮਨੁੱਖੀ ਦ੍ਰਿਸ਼ਟੀਕੋਣ ਨਾਲ ਅੱਗੇ ਵਧਣਾ ਚਾਹੀਦਾ ਹੈ।'' ਉਨ੍ਹਾਂ ਕਿਹਾ,''ਅਸੀਂ ਕਿਸ਼ਤੀਆਂ ਅਤੇ ਮਛੇਰਿਆਂ ਨੂੰ ਤੁਰੰਤ ਰਿਹਾਅ ਕਰਨ 'ਤੇ ਵੀ ਜ਼ੋਰ ਦਿੱਤਾ।'' ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਸ਼੍ਰੀਲੰਕਾ ਦੀ ਆਪਣੀ ਤਿੰਨ ਦਿਨਾਂ ਯਾਤਰਾ ਸਮਾਪਤ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ Airport ਤੋਂ ਗ੍ਰਿਫ਼ਤਾਰ! ਜਲਦ ਲਿਆਂਦਾ ਜਾਵੇਗਾ ਪੰਜਾਬ (ਵੀਡੀਓ)
NEXT STORY