ਚੇਨਈ : ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਮੰਗਲਵਾਰ ਨੂੰ ਕੇਂਦਰ ਨੂੰ ਦੱਸਿਆ ਕਿ ਸੂਬੇ ਦੇ ਅੱਠ ਹੋਰ ਮਛੇਰਿਆਂ ਨੂੰ ਸ੍ਰੀਲੰਕਾ ਦੀ ਜਲ ਸੈਨਾ ਨੇ ਫੜਿਆ ਹੈ ਅਤੇ ਉਨ੍ਹਾਂ ਨੇ ਅਜਿਹੇ 'ਖਤਰਨਾਕ ਵਤੀਰੇ' 'ਤੇ ਚਿੰਤਾ ਪ੍ਰਗਟਾਈ ਹੈ। ਇੱਕ ਹਫ਼ਤੇ ਅੰਦਰ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ।
ਇਸ ਤੋਂ ਪਹਿਲਾਂ 23 ਅਗਸਤ ਨੂੰ ਸ਼੍ਰੀਲੰਕਾਈ ਨੇਵੀ ਨੇ ਸਮੁੰਦਰੀ ਸੀਮਾ ਦੀ ਉਲੰਘਣਾ ਦੇ ਦੋਸ਼ ਵਿੱਚ 11 ਭਾਰਤੀ ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਸੀ। ਸਟਾਲਿਨ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਕਿਹਾ ਕਿ ਤਾਜ਼ਾ ਮਾਮਲੇ ਵਿੱਚ ਰਾਮੇਸ਼ਵਰਮ ਤੋਂ ਸਮੁੰਦਰ ਵਿੱਚ ਗਏ ਅੱਠ ਮਛੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਕਿਸ਼ਤੀ ਜ਼ਬਤ ਕਰ ਲਈ ਗਈ ਹੈ। ਸਟਾਲਿਨ ਨੇ ਕਿਹਾ ਕਿ ਇਸ ਸਮੇਂ 116 ਮਛੇਰੇ ਅਤੇ 184 ਕਿਸ਼ਤੀਆਂ ਸ਼੍ਰੀਲੰਕਾ ਦੀ ਹਿਰਾਸਤ 'ਚ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਵਾਪਰਨ ਨਾਲ ਗ੍ਰਿਫਤਾਰ ਕੀਤੇ ਗਏ ਮਛੇਰਿਆਂ ਦੇ ਪਰਿਵਾਰਾਂ ਨੂੰ ਡੂੰਘੇ ਦੁੱਖ ਵਿੱਚ ਪਾ ਦਿੱਤਾ ਗਿਆ ਹੈ ਅਤੇ ਭਾਰਤੀ ਮਛੇਰਿਆਂ ਦੀ ਰੋਜ਼ੀ-ਰੋਟੀ ਦੀ ਸਮੱਸਿਆ ਨੂੰ ਹੋਰ ਵਧਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰੋਜ਼ੀ-ਰੋਟੀ ਇਨ੍ਹਾਂ ਪਾਣੀਆਂ 'ਤੇ ਨਿਰਭਰ ਕਰਦੀ ਹੈ ਅਤੇ ਅਜਿਹੀਆਂ ਗ੍ਰਿਫਤਾਰੀਆਂ ਨਾਲ ਨਾ ਸਿਰਫ ਉਨ੍ਹਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੁੰਦੀ ਹੈ ਬਲਕਿ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਵੀ ਖ਼ਤਰੇ ਵਿੱਚ ਪੈ ਗਈ ਹੈ। ਉਨ੍ਹਾਂ ਨੇ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਸ਼੍ਰੀਲੰਕਾ ਦੀ ਹਿਰਾਸਤ ਵਿੱਚ ਸਾਰੀਆਂ ਭਾਰਤੀ ਕਿਸ਼ਤੀਆਂ ਅਤੇ ਮਛੇਰਿਆਂ ਦੀ ਜਲਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਕੂਟਨੀਤਕ ਯਤਨ ਕਰਨ।
ਔਰਤ ਦੇ ਕਤਲ ਨਾਲ ਫੈਲੀ ਸਨਸਨੀ, ਨਦੀ ਕਿਨਾਰੇ ਮਿਲੀ ਸਿਰ ਅਤੇ ਹੱਥ-ਪੈਰ ਵੱਢੀ ਲਾਸ਼
NEXT STORY