ਸ਼੍ਰੀਨਗਰ- ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਪੁਲਸ ਨੇ ਸੋਮਵਾਰ ਨੂੰ ਸ਼ੱਕੀ ਨਸ਼ੀਲੇ ਪਦਾਰਥ ਤਸਕਰਾਂ ਦੀਆਂ 10 ਅਚੱਲ ਜਾਇਦਾਦਾਂ ਜ਼ਬਤ ਕਰ ਲਈਆਂ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਜ਼ਬਤ ਕੀਤੀਆਂ ਗਈਆਂ ਇਨ੍ਹਾਂ ਜਾਇਦਾਦਾਂ ਦੀ ਕੀਮਤ ਲਗਭਗ 8 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨਡੀਪੀਐੱਸ) ਐਕਟ ਦੇ ਪ੍ਰਬੰਧਾਂ ਦੇ ਅਧੀਨ ਕੀਤੀ ਗਈ ਹੈ।
ਬੁਲਾਰੇ ਅਨੁਸਾਰ, ਜ਼ਬਤ ਕੀਤੀਆਂ ਗਈਆਂ 10 ਜਾਇਦਾਦਾਂ 'ਚੋਂ 2 ਔਰਤਾਂ ਦੇ ਨਾਂ 'ਤੇ ਦਰਜ ਹਨ। ਜਾਂਚ 'ਚ ਸਾਹਮਣੇ ਆਇਆ ਕਿ ਇਨ੍ਹਾਂ ਜਾਇਦਾਦਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਕਮਾਈ ਗੈਰ-ਕਾਨੂੰਨੀ ਆਮਦਨ ਤੋਂ ਖਰੀਦਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਨਸ਼ੀਲੇ ਪਦਾਰਥ ਤਸਕਰੀ ਨੈੱਟਵਰਕ ਦੇ ਵਿੱਤੀ ਢਾਂਚੇ ਨੂੰ ਨਸ਼ਟ ਕਰਨ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ 'ਚ ਸ਼ਾਮਲ ਲੋਕਾਂ 'ਤੇ ਸ਼ਿਕੰਜਾ ਕੱਸਣ ਦੇ ਮਕਸਦ ਨਾਲ ਐੱਨਡੀਪੀਐੱਸ ਐਕਟ ਦੇ ਪ੍ਰਬੰਧਾਂ ਅਨੁਸਾਰ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
NEXT STORY