ਸ੍ਰੀਨਗਰ, (ਭਾਸ਼ਾ)- ਸ੍ਰੀਨਗਰ ਵਿਚ ਵੀਰਵਾਰ ਨੂੰ ਇਸ ਮੌਸਮ ਦੀ ਸਭ ਤੋਂ ਠੰਢੀ ਰਾਤ ਰਹੀ ਅਤੇ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿਚ ਤਾਪਮਾਨ ਸਿਫ਼ਰ ਤੋਂ ਹੇਠਾਂ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸ਼੍ਰੀਨਗਰ ’ਚ ਘੱਟੋ-ਘੱਟ ਤਾਪਮਾਨ ਮਨਫੀ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਸ਼ਮੀਰ ਦੇ ਕਈ ਇਲਾਕਿਆਂ ਵਿਚ ਲਗਾਤਾਰ ਤੀਜੀ ਰਾਤ ਤਾਪਮਾਨ ਸਿਫ਼ਰ ਤੋਂ ਹੇਠਾਂ ਦਰਜ ਕੀਤਾ ਗਿਆ।
ਕਾਜ਼ੀਗੁੰਡ ਵਿਚ ਘੱਟੋ-ਘੱਟ ਤਾਪਮਾਨ ਸਿਫਰ ਤੋਂ 1.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਜਦੋਂ ਕਿ ਪਹਿਲਗਾਮ ਸਿਫਰ ਤੋਂ 2.3 ਡਿਗਰੀ ਸੈਲਸੀਅਸ ਹੇਠਾਂ ਦੇ ਤਾਪਮਾਨ ਨਾਲ ਘਾਟੀ ਵਿਚ ਸਭ ਤੋਂ ਠੰਢਾ ਸਥਾਨ ਰਿਹਾ। ਗੁਲਮਰਗ ’ਚ ਘੱਟੋ-ਘੱਟ ਤਾਪਮਾਨ ਮਨਫੀ 0.6 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਜਦਕਿ ਕੁਪਵਾੜਾ ’ਚ ਤਾਪਮਾਨ ਮਨਫੀ 0.8 ਡਿਗਰੀ ਸੈਲਸੀਅਸ ਹੇਠਾਂ ਰਿਹਾ।
ਦੱਖਣੀ ਸਰਕਾਰ ਵਿਚ ਕੋਕੇਰਨਾਗ ਘਾਟੀ ਦਾ ਇਕੋ-ਇਕ ਅਜਿਹਾ ਮੌਸਮ ਕੇਂਦਰ ਰਿਹਾ ਜਿਥੇ ਤਾਪਮਾਨ ਸਿਫਰ ਤੋਂ ਉੱਪਰ ਰਿਹਾ। ਕੋਕੇਰਨਾਗ ਵਿਚ ਤਾਪਮਾਨ 0.4 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਅਗਲੇ 2 ਦਿਨ ਵਿਚ ਖਾਸ ਕਰ ਕੇ ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ ਵਿਚ ਹਲਕੇ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਪ੍ਰਗਟਾਈ ਹੈ।
ਬਾਬਾ ਸਿੱਦੀਕੀ ਕਤਲ ਮਾਮਲੇ ’ਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ
NEXT STORY