ਨਵੀਂ ਦਿੱਲੀ— ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮਨਾਥ ਕੋਵਿੰਦ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਸਮਰਥਨ ਹਾਸਲ ਕਰਨ ਲਈ 28 ਜੂਨ ਨੂੰ ਸ਼੍ਰੀਨਗਰ ਜਾਣਗੇ। ਭਾਰਤੀ ਜਨਤਾ ਪਾਰਟੀ ਸੂਤਰਾਂ ਨੇ ਦੱਸਿਆ ਕਿ ਸ਼੍ਰੀ ਕੋਵਿੰਦ ਨਾਲ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੂਚਨਾ ਪ੍ਰਸਾਰਨ ਮੰਤਰੀ ਐੱਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਦਫ਼ਤਰ 'ਚ ਰਾਜ ਮੰਤਰੀ ਜਿਤੇਂਦਰ ਸਿੰਘ ਅਤੇ ਪਾਰਟੀ ਦੇ ਜੰਮੂ-ਕਸ਼ਮੀਰ ਮਾਮਲਿਆਂ ਦੇ ਇੰਚਾਰਜ ਰਾਮ ਮਾਧਵ ਵੀ ਜਾਣਗੇ।
ਉਹ ਰਾਜ ਦੇ ਭਾਜਪਾ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਸਮਰਥਨ ਮੰਗਣਗੇ। ਜੰਮੂ-ਕਸ਼ਮੀਰ 'ਚ ਭਾਜਪਾ ਦੇ 25, ਉਸ ਦੀ ਸਹਿਯੋਗੀ ਪੀ.ਡੀ.ਪੀ. ਦੇ 28 ਅਤੇ ਪੀਪਲਜ਼ ਡੈਮੋਕ੍ਰੇਟਿਕ ਫਰੰਟ ਦਾ ਕਿ ਵਿਧਾਇਕ ਹੈ, ਜੋ ਰਾਸ਼ਟਰਪਤੀ ਚੋਣਾਂ ਦੇ ਚੋਣ ਮੰਡਲ 'ਚ ਸ਼ਾਮਲ ਹਨ। ਸ਼੍ਰੀ ਕੋਵਿੰਦ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਸਮਰਥਨ ਜੁਟਾਉਣ ਲਈ ਐਤਵਾਰ ਨੂੰ ਲਖਨਊ ਗਏ ਸਨ। ਵਿਰੋਧੀ 17 ਪਾਰਟੀਆਂ ਨੇ ਰਾਸ਼ਟਰਪਤੀ ਅਹੁਦੇ ਲਈ ਸਾਬਕਾ ਲੋਕ ਸਭਾ ਸਪੀਕਰ ਮੀਰਾ ਕੁਮਾਰ ਨੂੰ ਉਮੀਦਵਾਰ ਬਣਾਇਆ ਹੈ। ਰਾਸ਼ਟਰਪਤੀ ਅਹੁਦੇ ਲਈ ਚਾਂਣ 17 ਜੁਲਾਈ ਨੂੰ ਹੋਣੀਆਂ ਹਨ ਅਤੇ 20 ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਸ਼੍ਰੀ ਕੋਵਿੰਦ ਨੇ 23 ਜੂਨ ਨੂੰ ਨਾਮਜ਼ਦ ਪੱਤਰ ਭਰਿਆ ਸੀ।
ਸਰਕਾਰ ਦੇ ਵਾਅਦੇ ਨਿਕਲੇ ਖੋਖਲੇ, ਲੋਕਾਂ ਨੂੰ ਨਹੀਂ ਮਿਲ ਰਹੀਆਂ ਇਹ ਸੁਵਿਧਾਵਾਂ
NEXT STORY