ਰਾਏਪੁਰ/ਕਾਂਕੇਰ (ਏਜੰਸੀ)- ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਦੇ ਅੰਤਾਗੜ੍ਹ ਨੇੜੇ ਕੁਹਚੇ ਪਿੰਡ 'ਚ ਸਸ਼ਤਰ ਸੀਮਾ ਬਲ (ਐੱਸਐੱਸਬੀ) ਕੈਂਪ 'ਚ ਸੋਮਵਾਰ ਨੂੰ ਇਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਦੇ ਅਨੁਸਾਰ, ਮ੍ਰਿਤਕ ਦੀ ਪਛਾਣ ਆਨੰਦ ਪ੍ਰਕਾਸ਼ ਤਿਵਾੜੀ ਵਜੋਂ ਹੋਈ ਹੈ। ਉਹ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਕੁਹਚੇ 'ਚ ਐੱਸਐੱਸਬੀ ਕੈਂਪ 'ਚ ਹੌਲਦਾਰ ਵਜੋਂ ਤਾਇਨਾਤ ਸੀ।
ਘਟਨਾ ਦੀ ਜਾਣਕਾਰੀ ਮਿਲਣ 'ਤੇ ਐੱਸਐੱਸਬੀ ਅਧਿਕਾਰੀ ਅਤੇ ਸਥਾਨਕ ਪੁਲਸ ਮੌਕੇ 'ਤੇ ਪਹੁੰਚੀ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਸਥਾਨ ਦੀ ਜਾਂਚ ਲਈ ਇਕ ਫੋਰੈਂਸਿਕ ਟੀਮ ਵੀ ਭੇਜੀ ਗਈ ਹੈ। ਜਵਾਨ ਦੇ ਇਸ ਸਖ਼ਤ ਕਦਮ ਦੇ ਹਾਲਾਤ ਅਤੇ ਕਾਰਨ ਤੁਰੰਤ ਸਪੱਸ਼ਟ ਨਹੀਂ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਣੀਪੁਰ ਦੇ ਚੁਰਾਚਾਂਦਪੁਰ 'ਚ 5 ਕਰੋੜ ਰੁਪਏ ਦੀ ਹੈਰੋਇਨ ਜ਼ਬਤ, ਦੋ ਗ੍ਰਿਫ਼ਤਾਰ
NEXT STORY