ਨਵੀਂ ਦਿੱਲੀ — ਸੁਪਰੀਮ ਕੋਰਟ ਨੇ ਕਰਮਚਾਰੀ ਚੋਣ ਕਮਿਸ਼ਨ (ਐੱਸ. ਐੱਸ. ਸੀ.) ਪੇਪਰ ਲੀਕ ਮਾਮਲੇ ਦੀ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰਵਾਏ ਜਾਣ ਸਬੰਧੀ ਪਟੀਸ਼ਨ ਮੰਗਲਵਾਰ ਰੱਦ ਕਰ ਦਿੱਤੀ।
ਵਕੀਲ ਮਨੋਹਰ ਲਾਲ ਸ਼ਰਮਾ ਦੀ ਇਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਅਦਾਲਤ ਨੂੰ ਜਾਣੂ ਕਰਵਾਇਆ ਕਿ ਸੀ. ਬੀ. ਆਈ. ਨੇ ਇਸ ਮਾਮਲੇ ਦੀ ਜਾਂਚ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ, ਇਸ ਲਈ ਇਸ ਸਮੇਂ ਕਈ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਕੋਈ ਤੁਕ ਨਹੀਂ ਹੋਵੇਗੀ।
ਸੁਪਰੀਮ ਕੋਰਟ ਨੇ ਇਕ ਹੁਕਮ ਰਾਹੀਂ ਲੋਕ ਸੇਵਕਾਂ ਵਿਰੁੱਧ ਸਖਤ ਐੱਸ. ਸੀ./ਐੱਸ. ਟੀ. ਕਾਨੂੰਨ ਅਧੀਨ ਦਰਜ ਮਾਮਲਿਆਂ 'ਚ ਤੁਰੰਤ ਗ੍ਰਿਫਤਾਰੀ ਨਾ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਇਸ ਕਾਨੂੰਨ ਹੇਠ ਦਰਜ ਮਾਮਲਿਆਂ 'ਚ ਕਿਸੇ ਵੀ ਲੋਕ ਸੇਵਕ ਦੀ ਗ੍ਰਿਫਤਾਰੀ ਤੋਂ ਪਹਿਲਾਂ ਘੱਟੋ-ਘੱਟ ਪੁਲਸ ਉਪ-ਮੁਖੀ ਰੈਂਕ ਦੇ ਅਧਿਕਾਰੀ ਕੋਲੋਂ ਮੁੱਢਲੀ ਜਾਂਚ ਜ਼ਰੂਰ ਕਰਵਾਈ ਜਾਣੀ ਚਾਹੀਦੀ ਹੈ।
ਧਰਤੀ ਨੂੰ ਬਚਾਉਣ ਲਈ ਸ਼ਾਕਾਹਾਰੀ ਜੀਵਨ ਸ਼ੈਲੀ ਵਿਕਸਿਤ ਕਰਨ ਦੀ ਲੋੜ : ਪੇਟਾ
NEXT STORY