ਇਟਾਵਾ : ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਦੇ ਡਾ. ਭੀਮ ਰਾਓ ਅੰਬੇਡਕਰ ਸੰਯੁਕਤ ਹਸਪਤਾਲ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਹਸਪਤਾਲ ਵਿੱਚ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਇੱਕ ਡਾਕਟਰ ਅਤੇ ਫਾਰਮਾਸਿਸਟ ਨਾਲ ਪੁਲਸ ਅਧਿਕਾਰੀ ਨੇ ਕੁੱਟਮਾਰ ਕਰਦੇ ਹੋਏ ਬਦਸਲੂਕੀ ਕੀਤੀ। ਇਸ ਘਟਨਾ ਤੋਂ ਬਾਅਦ ਡਾਕਟਰ ਅਤੇ ਮੈਡੀਕਲ ਸਟਾਫ ਹੜਤਾਲ 'ਤੇ ਚਲੇ ਗਏ, ਜਿਸ ਨਾਲ ਡਾਕਟਰੀ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਗਈਆਂ।
ਇਹ ਵੀ ਪੜ੍ਹੋ : SSP ਦਾ ਸ਼ਰਮਨਾਕ ਕਾਰਾ: ਟਰੱਕ ਡਰਾਈਵਰ ਨੂੰ ਥੱਪੜ ਮਾਰ ਉਤਾਰੀ ਪੱਗ, ਵੀਡੀਓ ਵਾਇਰਲ
ਜਾਣੋ ਪੂਰਾ ਮਾਮਲਾ
ਸੂਤਰਾਂ ਮੁਤਾਬਕ ਬੁੱਧਵਾਰ ਅਤੇ ਵੀਰਵਾਰ ਦੀ ਵਿਚਕਾਰਲੀ ਰਾਤ ਨੂੰ ਐਸਐਸਪੀ (ਸੀਨੀਅਰ ਸੁਪਰਡੈਂਟ ਆਫ਼ ਪੁਲਸ) ਦੀ ਮਾਂ ਅਚਾਨਕ ਬੀਮਾਰ ਹੋ ਗਈ, ਜਿਸ ਕਾਰਨ ਸਬੰਧਤ ਪੁਲਸ ਸਟੇਸ਼ਨ ਦੀ ਪੁਲਸ ਹਸਪਤਾਲ ਪਹੁੰਚ ਗਈ। ਉਸ ਸਮੇਂ ਡਾਕਟਰ ਰਾਹੁਲ ਬਾਬੂ ਐਮਰਜੈਂਸੀ ਰੂਮ ਵਿੱਚ ਡਿਊਟੀ 'ਤੇ ਸਨ। ਡਾਕਟਰ ਦਾ ਕਹਿਣਾ ਹੈ ਕਿ ਜਦੋਂ ਉਹ ਮਰੀਜ਼ ਨੂੰ ਦੇਖਣ ਦਾ ਪ੍ਰਬੰਧ ਕਰ ਰਿਹਾ ਸੀ ਤਾਂ ਪੁਲਸ ਵਾਲਿਆਂ ਨੇ ਉਸ ਨੂੰ ਗਾਲ੍ਹਾਂ ਕੱਢਦੇ ਹੋਏ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਡਾਕਟਰ ਅਤੇ ਫਾਰਮਾਸਿਸਟ ਨੂੰ ਜ਼ਬਰਦਸਤੀ ਇੱਕ ਗੱਡੀ ਵਿੱਚ ਬਿਠਾ ਲਿਆ ਅਤੇ ਆਪਣੇ ਨਾਲ ਲੈ ਗਏ। ਘਟਨਾ ਦੌਰਾਨ ਡਾਕਟਰ ਦਾ ਮੋਬਾਈਲ ਫੋਨ ਵੀ ਖੋਹ ਲਿਆ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪ੍ਰਾਪਰਟੀ ਡੀਲਰ ਦੇ ਦਫ਼ਤਰ 'ਤੇ ਤਾਬੜਤੋੜ ਫਾਇਰਿੰਗ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਇਸ ਦੌਰਾਨ ਡਾ. ਰਾਹੁਲ ਬਾਬੂ ਨੇ ਕਿਹਾ, "ਅਸੀਂ ਉਨ੍ਹਾਂ ਨੂੰ ਵਾਰ-ਵਾਰ ਕਿਹਾ ਕਿ ਅਸੀਂ ਐਮਰਜੈਂਸੀ ਡਿਊਟੀ 'ਤੇ ਹਾਂ ਅਤੇ ਉਹ ਕਿਸੇ ਹੋਰ ਨੂੰ ਭੇਜ ਦੇਣਗੇ ਪਰ ਉਨ੍ਹਾਂ ਨੇ ਕੋਈ ਗੱਲ ਨਹੀਂ ਸੁਣੀ। ਉਹ ਸਾਨੂੰ ਜ਼ਬਰਦਸਤੀ ਘਸੀਟ ਕੇ ਲੈ ਗਏ ਅਤੇ ਕਿਹਾ, 'ਕੀ ਤੁਸੀਂ ਐਸਐਸਪੀ ਤੋਂ ਵੱਡੇ ਹੋ ਗਏ?' ਇਸ ਘਟਨਾ ਤੋਂ ਬਾਅਦ ਹਸਪਤਾਲ ਦੇ ਸਾਰੇ ਡਾਕਟਰਾਂ, ਨਰਸਾਂ ਅਤੇ ਸਟਾਫ ਨੇ ਕੰਮ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਕੰਮ 'ਤੇ ਵਾਪਸ ਨਹੀਂ ਆਉਣਗੇ, ਜਦੋਂ ਤੱਕ ਦੋਸ਼ੀ ਪੁਲਸ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ। ਇਸ ਦੌਰਾਨ ਡਾਕਟਰੀ ਸੇਵਾਵਾਂ ਬੰਦ ਹੋਣ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਾਫ਼ੀ ਮੁਸ਼ਕਲਾਂ ਆ ਰਹੀਆਂ ਹਨ।
ਇਹ ਵੀ ਪੜ੍ਹੋ : SSP ਦੀ ਵੱਡੀ ਕਾਰਵਾਈ: SHO ਸਣੇ ਪੂਰੀ ਪੁਲਸ ਚੌਕੀ ਦੇ ਕਰਮਚਾਰੀ ਸਸਪੈਂਡ
ਇਟਾਵਾ ਦੇ ਸੀਐਮਓ ਡਾ. ਬੀ.ਕੇ. ਸਿੰਘ ਨੇ ਕਿਹਾ ਕਿ ਡਾਕਟਰ ਅਤੇ ਫਾਰਮਾਸਿਸਟ ਨੂੰ ਜ਼ਬਰਦਸਤੀ ਲਿਜਾਣਾ ਇੱਕ ਗੰਭੀਰ ਮਾਮਲਾ ਹੈ। ਇਹ ਸਰਕਾਰੀ ਕੰਮ ਵਿੱਚ ਰੁਕਾਵਟ ਹੈ ਅਤੇ ਕਾਨੂੰਨ ਦੀ ਉਲੰਘਣਾ ਹੈ। ਜਾਂਚ ਕੀਤੀ ਜਾਵੇਗੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਡਾਕਟਰਾਂ ਨੂੰ ਸ਼ਾਂਤੀ ਬਣਾਈ ਰੱਖਣ, ਹੜਤਾਲ ਖਤਮ ਕਰਨ ਅਤੇ ਜਨਤਕ ਸੇਵਾ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : SBI ਬੈਂਕ ਵਿੱਚ ਡਾਕਾ, ਲੈ ਗਏ 1 ਕਰੋੜ ਕੈਸ਼, 20 ਕਿਲੋ ਸੋਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਵੱਡੀ ਗਿਰਾਵਟ ਦੇ ਬਾਅਦ ਫਿਰ ਚੜ੍ਹੇ ਸੋਨੇ ਦੇ ਭਾਅ, ਚਾਂਦੀ ਨੇ ਮਾਰੀ ਵੱਡੀ ਛਾਲ
NEXT STORY