ਜੈਤੋ (ਰਘੂਨੰਦਨ ਪਰਾਸ਼ਰ) : ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਲਾਲ ਕਿਲ੍ਹੇ 'ਚ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਡਿਊਟੀ 'ਤੇ ਤਾਇਨਾਤ ਨੈਸ਼ਨਲ ਕੈਡੇਟ ਕੋਰ ਦੇ ਕੈਡਿਟਾਂ, ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਅਤੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਰੱਖਿਆ ਰਾਜ ਮੰਤਰੀ ਨੇ ਬਾਅਦ ਵਿੱਚ 78ਵੇਂ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਨੈਸ਼ਨਲ ਕੈਡੇਟ ਕੋਰ ਦੇ ਕੈਡਿਟਾਂ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਨੂੰ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਅਤੇ ਸੁਰੱਖਿਆ ਲਈ ਕੁਰਬਾਨੀਆਂ ਦੇਣ ਵਾਲੇ ਯੋਧੇ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ। ਸੰਜੇ ਸੇਠ ਨੇ ਐਨ.ਸੀ.ਸੀ ਕੈਡਿਟਾਂ ਨੂੰ ਭਵਿੱਖ ਦੇ ਸਿਪਾਹੀ ਦੱਸਦਿਆਂ ਕਿਹਾ ਕਿ ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਮਜ਼ਬੂਤ ਥੰਮ੍ਹ ਦੀ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਤੁਸੀਂ ਸਮਾਜ ਸੇਵਾ ਅਤੇ ਭਾਈਚਾਰਕ ਵਿਕਾਸ ਦੀਆਂ ਕਈ ਪਹਿਲਕਦਮੀਆਂ ਕਰਕੇ ਪਰਿਵਰਤਨ ਦੀ ਸ਼ਕਤੀ ਦੇ ਗੁਣਕ ਵਜੋਂ ਕੰਮ ਕਰਦੇ ਹੋ।
ਰੱਖਿਆ ਰਾਜ ਮੰਤਰੀ ਨੇ ਇਹ ਵੀ ਕਿਹਾ ਕਿ ਤੁਸੀਂ ਸਵੱਛ ਗੰਗਾ ਲਈ ਰਾਸ਼ਟਰੀ ਮਿਸ਼ਨ, ਸਵੱਛ ਭਾਰਤ ਅਭਿਆਨ ਅਤੇ ਅੰਤਰਰਾਸ਼ਟਰੀ ਯੋਗ ਦਿਵਸ ਵਰਗੀਆਂ ਕਈ ਰਾਸ਼ਟਰੀ ਮੁਹਿੰਮਾਂ ਦੀ ਸੇਵਾ ਕੀਤੀ ਹੈ ਅਤੇ ਆਪਣੀ ਲਗਨ ਅਤੇ ਮਿਹਨਤ ਨਾਲ ਇਨ੍ਹਾਂ ਨੂੰ ਸਫਲ ਬਣਾਇਆ ਹੈ। ਸੰਜੇ ਸੇਠ ਨੇ ਕਿਹਾ ਕਿ ਹੁਣ ਵੀ ਤੁਸੀਂ ਲੋਕ ਸੁਤੰਤਰਤਾ ਦਿਵਸ ਸਮਾਰੋਹ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹੋ। ਰੱਖਿਆ ਰਾਜ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ "ਆਤਮ-ਨਿਰਭਰ ਭਾਰਤ" ਅਤੇ "ਵਿਕਸਿਤ ਭਾਰਤ" ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਐਨਸੀਸੀ ਕੈਡਿਟਾਂ ਦੀ ਭੂਮਿਕਾ ਮਹੱਤਵਪੂਰਨ ਹੋਵੇਗੀ।
ਟ੍ਰਾਈ ਦਾ ਨਵਾਂ ਹੁਕਮ : ਸਪੈਮ ਕਾਲ ਕਰਨ ਵਾਲੀਆਂ ਨਾਨ-ਰਜਿਸਟਰਡ ਕੰਪਨੀਆਂ ਦੇ ਕੱਟੇ ਜਾਣਗੇ ਕੁਨੈਕਸ਼ਨ
NEXT STORY