ਰਾਂਚੀ (ਏਜੰਸੀ)- ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ 'ਚ ਇਕ ਸਟੀਲ ਫੈਕਟਰੀ 'ਚ ਅੱਗ ਲੱਗਣ ਕਾਰਨ ਘੱਟੋ-ਘੱਟ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਅੱਗ ਸ਼ੁੱਕਰਵਾਰ ਅੱਧੀ ਰਾਤ ਦੇ ਕਰੀਬ ਹੇਹਲ ਸਟੀਲ ਫੈਕਟਰੀ ਦੇ 'ਕੈਪਟਿਵ ਪਾਵਰ ਪਲਾਂਟ' (ਖੁਦ ਦੇ ਉਪਯੋਗ ਲਈ ਸਥਾਪਤ ਬਿਜਲੀ ਪਲਾਂਟ) 'ਚ ਅੱਗ ਫੈਲ ਗਈ।
ਬਰਕਾਕਾਨਾ ਪੁਲਸ ਸਟੇਸ਼ਨ ਦੇ ਇੰਚਾਰਜ ਉਮਾ ਸ਼ੰਕਰ ਵਰਮਾ ਨੇ ਦੱਸਿਆ ਕਿ ਹਾਦਸੇ 'ਚ ਗੰਭੀਰ ਰੂਪ 'ਚ ਜ਼ਖਮੀ ਹੋਏ 4 ਮਜ਼ਦੂਰਾਂ 'ਚੋਂ ਤਿੰਨ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੰਟੀਨ ਸੰਚਾਲਕ ਦਾ ਗੋਲੀ ਮਾਰ ਕੇ ਕਤਲ, ਬਾਈਕ ਸਵਾਰ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
NEXT STORY