ਪੰਚਕੂਲਾ- ਹਰਿਆਣਾ ਰਾਜ ਮਹਿਲਾ ਕਮਿਸ਼ਨ ਨੇ ਪਾਨੀਪਤ 'ਚ ਇਕ ਕੁੜੀ ਜਬਰ ਜ਼ਿਨਾਹ ਅਤੇ ਲੰਬੇ ਸਮੇਂ ਤੱਕ ਤਸ਼ੱਦਦ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਪੁਲਸ ਨੂੰ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਇਸ ਮਾਮਲੇ ਦੀ ਨਿਰਪੱਖ ਅਤੇ ਤੇਜ਼ ਜਾਂਚ ਕਰਨ ਲਈ ਵੀ ਕਿਹਾ ਹੈ। ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਊਸ਼ਾ ਪ੍ਰਿਯਦਰਸ਼ਿਨੀ ਨੇ ਕਿਹਾ ਕਿ ਲਗਾਏ ਗਏ ਦੋਸ਼ ਬਹੁਤ ਗੰਭੀਰ ਅਤੇ ਮਨੁੱਖਤਾ ਲਈ ਹੈਰਾਨ ਕਰਨ ਵਾਲੇ ਹਨ।
ਅਜਿਹੇ ਮਾਮਲਿਆਂ 'ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀਆਂ 'ਤੇ ਕਾਨੂੰਨ ਦੇ ਤਹਿਤ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਸ਼ੁੱਕਰਵਾਰ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ, ਇਕ ਕੁੜੀ ਨੂੰ ਲਗਭਗ 6 ਮਹੀਨਿਆਂ ਤੱਕ ਕਥਿਤ ਤੌਰ 'ਤੇ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ। ਦੋਸ਼ ਹੈ ਕਿ ਉਸ ਦੀ ਸੌਤੇਲੀ ਮਾਂ ਨੇ ਆਪਣੇ ਨਾਬਾਲਗ ਪੁੱਤਰ ਤੋਂ ਕੁੜੀ ਨਾਲ ਜਬਰ ਜ਼ਿਨਾਹ ਕਰਵਾਇਆ। ਇਹ ਵੀ ਦੋਸ਼ ਹੈ ਕਿ ਕੁੜੀ ਨੂੰ ਕਈ ਵਾਰ ਨੰਗਾ ਕਰਕੇ ਇਕ ਕਮਰੇ 'ਚ ਬੰਦ ਕਰ ਦਿੱਤਾ ਗਿਆ ਅਤੇ ਲਗਾਤਾਰ ਸਰੀਰਕ ਅਤੇ ਮਾਨਸਿਕ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ।
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਪਾਨੀਪਤ ਪੁਲਸ ਨੂੰ ਦੋਸ਼ੀ ਔਰਤ ਅਤੇ ਉਸ ਦੇ ਬੇਟੇ ਵਿਰੁੱਧ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾ ਨੂੰ ਗ੍ਰਿਫ਼ਤਾਰ ਕਰਨ ਅਤੇ ਮਾਮਲੇ ਦੀ ਹਰ ਪਹਿਲੂ ਨਾਲ ਡੂੰਘੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਖ਼ਿਲਾਫ਼ ਹੋਣ ਵਾਲੇ ਅਜਿਹੇ ਅਪਰਾਧਾਂ 'ਚ ਦੋਸ਼ੀਆਂ ਦੇ ਪ੍ਰਤੀ ਕਿਸੇ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਵੇਗੀ। ਪੁਲਸ ਅਨੁਸਾਰ ਮਾਮਲੇ 'ਚ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਅਤੇ ਪੋਕਸੋ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਪੁਲਸ ਸਾਰੇ ਪਹਿਲੂਆਂ ਦੀ ਜਾਂਚ 'ਚ ਜੁਟੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'
NEXT STORY