ਨੈਸ਼ਨਲ ਡੈਸਕ : ਭਾਰਤ 'ਚ ਭਾਰ ਘਟਾਉਣ ਲਈ ਵਰਤੀਆਂ ਜਾਣ ਵਾਲੀਆਂ GLP-1 ਅਧਾਰਤ ਦਵਾਈਆਂ ਦੇ ਵਧ ਰਹੇ ਦੁਰਉਪਯੋਗ ਨੂੰ ਦੇਖਦਿਆਂ ਕੇਂਦਰੀ ਡਰੱਗਸ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰਿਪੋਰਟਾਂ ਅਨੁਸਾਰ ਇਨ੍ਹਾਂ ਪ੍ਰਿਸਕ੍ਰਿਪਸ਼ਨ ਦਵਾਈਆਂ ਦੀ ਅਣਅਧਿਕਾਰਤ ਵਿਕਰੀ ਅਤੇ ਦੁਰਉਪਯੋਗ ਦੀਆਂ ਸ਼ਿਕਾਇਤਾਂ ਤੋਂ ਬਾਅਦ ਨਿਗਰਾਨੀ ਸਖ਼ਤ ਕਰ ਦਿੱਤੀ ਗਈ ਹੈ।
49 ਸੰਸਥਾਵਾਂ 'ਤੇ ਹੋਈ ਛਾਪੇਮਾਰੀ
CDSCO ਨੇ ਸਪਲਾਈ ਚੇਨ ਦੇ ਵੱਖ-ਵੱਖ ਹਿੱਸਿਆਂ ਵਿੱਚ ਕੁੱਲ 49 ਸੰਸਥਾਵਾਂ ਦਾ ਨਿਰੀਖਣ ਕੀਤਾ ਹੈ। ਇਹ ਨਿਰੀਖਣ ਆਨਲਾਈਨ ਫਾਰਮੇਸੀਆਂ, ਥੋਕ ਵਿਕਰੇਤਾਵਾਂ, ਪ੍ਰਚੂਨ ਵਿਕਰੇਤਾਵਾਂ ਅਤੇ ਵੈਲਨੈੱਸ ਕਲੀਨਿਕਾਂ ਵਿੱਚ ਕੀਤੇ ਗਏ। ਜਾਂਚ ਦੌਰਾਨ ਅਧਿਕਾਰੀਆਂ ਨੇ ਅਣਅਧਿਕਾਰਤ ਵਿਕਰੀ ਅਤੇ ਨਿਯਮਾਂ ਦੇ ਉਲਟ ਪ੍ਰਚਾਰ ਗਤੀਵਿਧੀਆਂ ਨਾਲ ਸਬੰਧਤ ਕਈ ਬੇਨਿਯਮੀਆਂ ਦੀ ਪਛਾਣ ਕੀਤੀ ਹੈ ਅਤੇ ਸਬੰਧਤ ਸੰਸਥਾਵਾਂ ਨੂੰ ਚੇਤਾਵਨੀ ਨੋਟਿਸ ਜਾਰੀ ਕੀਤੇ ਹਨ।
ਬਿਨਾਂ ਪਰਚੀ ਦੇ ਵਿਕ ਰਹੀਆਂ ਹਨ ਦਵਾਈਆਂ
ਸਰੋਤਾਂ ਅਨੁਸਾਰ, ਬਾਜ਼ਾਰ ਵਿੱਚ ਕਈ ਜੈਨਰਿਕ ਵੇਰੀਐਂਟਸ ਆਉਣ ਕਾਰਨ ਇਨ੍ਹਾਂ ਦਵਾਈਆਂ ਦੀ ਉਪਲਬਧਤਾ ਕਾਫ਼ੀ ਵਧ ਗਈ ਹੈ। ਅਧਿਕਾਰੀਆਂ ਨੇ ਨੋਟ ਕੀਤਾ ਹੈ ਕਿ ਕਈ ਥਾਵਾਂ 'ਤੇ ਬਿਨਾਂ ਕਿਸੇ ਡਾਕਟਰੀ ਪਰਚੀ (Prescription) ਦੇ ਇਹ ਦਵਾਈਆਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜੋ ਕਿ ਸਿਹਤ ਲਈ ਬਹੁਤ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ।
ਸਿਹਤ ਲਈ ਗੰਭੀਰ ਖਤਰਾ
ਸਿਹਤ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ GLP-1 ਅਧਾਰਤ ਦਵਾਈਆਂ ਦੀ ਬਿਨਾਂ ਨਿਗਰਾਨੀ ਦੇ ਵਰਤੋਂ ਕਰਨ ਨਾਲ ਸਰੀਰ 'ਤੇ ਗੰਭੀਰ ਮਾੜੇ ਪ੍ਰਭਾਵ ਪੈ ਸਕਦੇ ਹਨ। ਸਿਹਤ ਮੰਤਰਾਲੇ ਨੇ ਵੀ ਜ਼ੋਰ ਦੇ ਕੇ ਕਿਹਾ ਹੈ ਕਿ ਇਨ੍ਹਾਂ ਦਵਾਈਆਂ ਦੀ ਵਰਤੋਂ ਸਿਰਫ ਯੋਗ ਡਾਕਟਰਾਂ ਦੀ ਦੇਖਰੇਖ ਹੇਠ ਹੀ ਕੀਤੀ ਜਾਣੀ ਚਾਹੀਦੀ ਹੈ।
ਇਸ਼ਤਿਹਾਰਬਾਜ਼ੀ 'ਤੇ ਲੱਗੀ ਰੋਕ
10 ਮਾਰਚ 2026 ਨੂੰ ਜਾਰੀ ਕੀਤੀ ਗਈ ਇੱਕ ਸਲਾਹਕਾਰੀ ਵਿੱਚ CDSCO ਨੇ ਦਵਾਈ ਨਿਰਮਾਤਾਵਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਉਹ ਉਪਭੋਗਤਾਵਾਂ ਨੂੰ ਗੁੰਮਰਾਹ ਕਰਨ ਵਾਲੇ ਅਸਿੱਧੇ ਇਸ਼ਤਿਹਾਰਾਂ (Surrogate Ads) 'ਤੇ ਤੁਰੰਤ ਰੋਕ ਲਗਾਉਣ। ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕੰਪਨੀਆਂ ਵਿਰੁੱਧ ਜੁਰਮਾਨੇ ਸਮੇਤ ਸਖ਼ਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜੈਸਲਮੇਰ : ਗਾਂ ਨੂੰ ਬਚਾਉਂਦੇ ਹੋਏ ਪਲਟੀ ਗੱਡੀ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ ਤੇ 8 ਜ਼ਖਮੀ
NEXT STORY