ਸ਼੍ਰੀਨਗਰ (ਵਾਰਤਾ)- ਦੱਖਣੀ ਕਸ਼ਮੀਰ ਦੇ ਕੁਲਗਾਮ ਅਤੇ ਸ਼ੋਪੀਆਂ ਜ਼ਿਲ੍ਹਿਆਂ 'ਚ ਸੋਮਵਾਰ ਨੂੰ ਹੋਈ ਭਾਰੀ ਗੜੇਮਾਰੀ ਅਤੇ 'ਤੂਫਾਨੀ ਹਵਾਵਾਂ' ਕਾਰਨ ਸੇਬ ਦੀ 60 ਫ਼ੀਸਦੀ ਫਸਲ ਨੂੰ ਨੁਕਸਾਨ ਪਹੁੰਚਿਆ ਹੈ। ਕਸ਼ਮੀਰ ਦੇ ਬਾਗਬਾਨੀ ਨਿਰਦੇਸ਼ਕ ਜ਼ਹੂਰ ਅਹਿਮਦ ਨੇ ਮੰਗਲਵਾਰ ਨੂੰ ਇੱਥੇ ਦੱਸਿਆ,''ਲਗਭਗ 50-60 ਫ਼ੀਸਦੀ ਤੱਕ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।'' ਉਨ੍ਹਾਂ ਕਿਹਾ ਕਿ ਮਾਹਿਰਾਂ ਦੀ ਇਕ ਟੀਮ ਨੇ ਅੱਜ ਭਾਰੀ ਗੜੇਮਾਰੀ ਅਤੇ ਤੇਜ਼ ਹਵਾਵਾਂ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਪਤਾ ਲੱਗਾ ਕਿ 50-60 ਫ਼ੀਸਦੀ ਤੱਕ ਫਸਲ ਨੂੰ ਨੁਕਸਾਨ ਹੋਣ ਦਾ ਅਨੁਮਾਨ ਹੈ।
ਬਾਗਬਾਨੀ ਦੇ ਨਿਰਦੇਸ਼ਕ ਨੇ ਦੱਸਿਆ ਕਿ ਇਕੱਠੇ ਅੰਕੜਿਆਂ ਅਨੁਸਾਰ ਕੁਲਗਾਮ ਦੇ 25 ਪਿੰਡ ਅਤੇ ਸ਼ੋਪੀਆਂ ਜ਼ਿਲ੍ਹੇ ਦੇ 20 ਤੋਂ 25 ਪਿੰਡ ਗੜੇਮਾਰੀ ਅਤੇ ਤੇਜ਼ ਹਵਾਵਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਬਾਗਬਾਨਾਂ ਦੀ ਡਿੱਗੀ ਹੋਈ ਫਸਲ ਦੇ ਮੰਡੀਕਰਨ 'ਚ ਮਦਦ ਕਰਨਗੇ, ਇਸ ਲਈ ਵਿਭਾਗ ਉਨ੍ਹਾਂ ਅਧਿਕਾਰੀਆਂ ਦੇ ਸੰਪਰਕ 'ਚ ਵੀ ਹੈ, ਜੋ ਇਸ ਨੂੰ ਦੇਖਣ 'ਚ ਮਦਦ ਕਰਨਗੇ। ਦੁਪਹਿਰ 3 ਵਜੇ ਤੋਂ ਸ਼ਾਮ 4.30 ਵਜੇ ਤੱਕ 88 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਇਸ ਤੋਂ ਪਹਿਲਾਂ ਪਿੰਡ ਪ੍ਰਧਾਨ ਆਬਿਦ ਹੁਸੈਨ ਨੇ ਦੱਸਿਆ ਕਿ ਕੁਲਗਾਮ ਦੇ ਬਨ ਖਾਂਡੀਪੋਰਾ ਪਿੰਡ 'ਚ ਆਈ ਆਫ਼ਤ ਕਾਰਨ ਸੇਬ ਦੀ ਫਸਲ 'ਤੇ ਨਿਰਭਰ ਰਹਿਣ ਵਾਲੇ 90 ਪਰਿਵਾਰਾਂ ਨੂੰ ਨੁਕਸਾਨ ਚੁੱਕਣਾ ਪਿਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪ੍ਰਭਾਵਿਤ ਬਾਗਬਾਨਾਂ ਨੂੰ ਉੱਚਿਤ ਮੁਆਵਜ਼ਾ ਦੇਣ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੌਸਮ ਵਿਭਾਗ ਦੀ ਭਵਿੱਖਬਾਣੀ: ਗਰਮੀ ਦੇ ਕਹਿਰ ਮਗਰੋਂ ਸਤਾਵੇਗੀ ਹੱਢ ਚੀਰਵੀਂ ਠੰਢ
NEXT STORY