ਠਾਣੇ (ਏਜੰਸੀ)- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਇਕ ਅਵਾਰਾ ਕੁੱਤੇ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਦੌੜਦੇ ਸਮੇਂ 18 ਸਾਲਾ ਇਕ ਮੁੰਡੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਵੀਰਵਾਰ ਨੂੰ ਬਦਲਾਪੁਰ 'ਚ ਹਰਸ਼ਲ ਆਪਣੇ ਦੋਸਤਾਂ ਨਾਲ ਸੀ, ਉਦੋਂ ਉਹ ਇਕ ਅਵਾਰਾ ਕੁੱਤੇ ਤੋਂ ਬਚਣ ਲਈ ਕੋਲ ਦੀ ਇਕ ਦੁਕਾਨ ਵੱਲ ਦੌੜਿਆ, ਜਿੱਥੇ ਉਹ ਅਚਾਨਕ ਬੇਹੋਸ਼ ਹੋ ਕੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ।
ਬਦਲਾਪੁਰ ਗ੍ਰਾਮੀਣ ਹਸਪਤਾਲ ਦੇ ਇਕ ਡਾਕਟਰ ਨੇ ਦੱਸਿਆ ਕਿ 3 ਸਾਲ ਪਹਿਲਾਂ ਬਾਈਪਾਸ ਸਰਜਰੀ ਕਰਵਾ ਚੁੱਕੇ ਹਰਸ਼ਲ ਨੂੰ ਕੁੱਤੇ ਵਲੋਂ ਪਿੱਛਾ ਕੀਤੇ ਜਾਣ ਦੌਰਾਨ ਘਬਰਾਹਟ ਕਾਰਨ ਜਾਨਲੇਵਾ ਦਿਲ ਦਾ ਦੌਰਾ ਪਿਆ ਹੋਵੇਗਾ। ਉਨ੍ਹਾਂ ਕਿਹਾ ਕਿ ਉਸ ਦੀ ਮੌਤ ਦੇ ਸਹੀ ਕਾਰਨਾਂ ਦੀ ਜਾਂਚ ਕਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਇਸ ਘਟਨਾ ਦੇ ਸੰਬੰਧ 'ਚ ਅਚਾਨਕ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਰੂਗ੍ਰਾਮ 'ਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਸਨ 27 ਬੰਗਲਾਦੇਸ਼ੀ, ਭੇਜੇ ਗਏ ਵਾਪਸ
NEXT STORY