ਨੈਸ਼ਨਲ ਡੈਸਕ- ਸਰਕਾਰੀ ਸਕੂਲਾਂ ’ਚ ਅਸ਼ਲੀਲ ਹਰਕਤਾਂ ’ਚ ਸ਼ਾਮਲ ਅਧਿਆਪਕਾਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ।
ਇਸ ਸਬੰਧੀ ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਅਜਿਹੇ ਅਧਿਆਪਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਅਜਿਹੇ ਅਧਿਆਪਕ ਆਪਣੀਆਂ ਸਰਗਰਮੀਆਂ ਤੋਂ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਨੂੰ ਸਕੂਲ ਦੇ ਗੇਟ ’ਤੇ ਬੈਠ ਕੇ ਚੌਕੀਦਾਰੀ ਕਰਨੀ ਪਵੇਗੀ। ਅਜਿਹੇ ਅਧਿਆਪਕਾਂ ਨੂੰ ਕਲਾਸ ’ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।
ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ ਸਮਾਂ ਹੁਣ ਪਹਿਲਾਂ ਵਰਗਾ ਨਹੀਂ ਰਿਹਾ। ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਬਹੁਤ ਸਾਰੀਆਂ ਇਤਰਾਜ਼ਯੋਗ ਤੇ ਅਸ਼ਲੀਲ ਸਰਗਰਮੀਆਂ ਸਾਹਮਣੇ ਆਈਆਂ ਹਨ।
ਇਸ ’ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਸਿੱਖਿਆ ਮੰਤਰੀ ਦੀ ਇਕ ਵੀਡੀਓ ਸਾਹਮਣੇ ਆਈ ਹੈ। ਇਹ ਸਪੱਸ਼ਟ ਨਹੀਂ ਹੈ ਕਿ ਇਹ ਵੀਡੀਓ ਕਦੋਂ ਅਤੇ ਕਿੱਥੋਂ ਦੀ ਹੈ।
CM ਯੋਗੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵ੍ਹਟਸਐਪ ਗਰੁੱਪ ’ਚ ਆਈ ਵੀਡੀਓ ਮਗਰੋਂ ਮਚੀ ਹਫੜਾ-ਦਫੜੀ
NEXT STORY