ਲਖਨਊ : ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਵੀਰਵਾਰ ਨੂੰ ਬਿਹਾਰ ਦੇ ਨਵਾਦਾ ਜ਼ਿਲ੍ਹੇ ਵਿੱਚ ਦਲਿਤਾਂ ਦੇ ਕਈ ਘਰਾਂ ਨੂੰ ਸਾੜਨ ਦੇ ਮਾਮਲੇ ਵਿੱਚ ਸੂਬਾ ਸਰਕਾਰ ਤੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਗ਼ਰੀਬ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਤੋਂ ਪੂਰੀ ਵਿੱਤੀ ਮਦਦ ਦੀ ਮੰਗ ਵੀ ਕੀਤੀ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ, ਵੋਟ ਪਾਉਣ ਲਈ ਮਿਲੇਗੀ ਵਿਸ਼ੇਸ਼ ਛੁੱਟੀ
ਮਾਇਆਵਤੀ ਨੇ ਐਕਸ 'ਤੇ ਪੋਸਟ ਕੀਤਾ, ''ਬਿਹਾਰ ਦੇ ਨਵਾਦਾ ਵਿੱਚ ਗੁੰਡਿਆਂ ਵੱਲੋਂ ਗ਼ਰੀਬ ਦਲਿਤਾਂ ਦੇ ਕਈ ਘਰਾਂ ਨੂੰ ਸਾੜ ਕੇ ਸੁਆਹ ਕਰਨ ਦੀ ਘਟਨਾ ਬਹੁਤ ਹੀ ਦੁਖਦਾਈ ਅਤੇ ਗੰਭੀਰ ਹੈ। ਸਰਕਾਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਪੀੜਤਾਂ ਦੇ ਮੁੜ ਵਸੇਬੇ ਲਈ ਵੀ ਪੂਰੀ ਆਰਥਿਕ ਮਦਦ ਕਰਨੀ ਚਾਹੀਦੀ ਹੈ।'' ਸਥਾਨਕ ਪੁਲਸ ਮੁਤਾਬਕ ਬਿਹਾਰ ਦੇ ਨਵਾਦਾ ਜ਼ਿਲ੍ਹੇ ਦੇ ਮੁਫਾਸਿਲ ਥਾਣਾ ਖੇਤਰ ਦੇ ਮਾਂਝੀ ਟੋਲਾ 'ਚ ਬੁੱਧਵਾਰ ਸ਼ਾਮ ਨੂੰ ਲੋਕਾਂ ਦੇ ਇਕ ਸਮੂਹ ਨੇ 21 ਘਰਾਂ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ - 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MI-17 ਹੈਲੀਕਾਪਟਰ ਰਾਹੀਂ ਵੀ ਹੋਣਗੇ ਕੈਲਾਸ਼ ਦੇ ਦਰਸ਼ਨ, ਖਰਚ ਕਰਨੇ ਪੈਣਗੇ ਇੰਨੇ ਰੁਪਏ
NEXT STORY